ਅੰਮ੍ਰਿਤਸਰ:ਸੂਬੇ ਦੇ ਵਿੱਚ ਲੁੱਟ-ਖੋਹ ਦੀਆਂ ਵਾਰਦਾਤਾਂ ਦੇ ਵਿੱਚ ਦਿਨ ਬ ਦਿਨ ਵਾਧਾ ਹੋ ਰਿਹਾ ਹੈ। ਅੰਮ੍ਰਿਤਸਰ ਵਿੱਚ ਲਗਾਤਾਰ ਹੀ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ। ਦੂਜੇ ਪਾਸੇ ਦੀਵਾਲੀ ਦਾ ਤਿਉਹਾਰ (Festivals) ਨੇੜੇ ਹੋਣ ਕਰਕੇ ਲੋਕ ਜੂਆ ਆਦਿ ਵੀ ਖੇਡਦੇ ਹਨ ਜਿਸ ਤੋਂ ਬਾਅਦ ਲਗਾਤਾਰ ਹੀ ਪੁਲਿਸ (Police) ਵੱਲੋਂ ਅਜਿਹੇ ਲੋਕਾਂ ‘ਤੇ ਆਪਣੀ ਨਕੇਲ ਕੱਸੀ ਜਾ ਰਹੀ ਹੈ। ਅੰਮ੍ਰਿਤਸਰ ਥਾਣਾ ਮੋਹਕਮਪੁਰਾ ਦੀ ਪੁਲਿਸ ਨੇ ਇਸੇ ਤਰ੍ਹਾਂ ਦੇ ਵੱਖ-ਵੱਖ ਤਿੰਨ ਮਾਮਲਿਆਂ ਦੇ ਵਿੱਚ ਕੁਝ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ।
ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਤੇਜ਼ਧਾਰ ਹਥਿਆਰਾਂ ਸਮੇਤ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਰਾਤ ਨੂੰ ਜੋ ਨੌਜਵਾਨ ਹੋਟਲਾਂ ਵਿੱਚ ਕੰਮ ਕਰਦੇ ਹਨ ਅਤੇ ਕੰਮ ਕਰਕੇ ਦੇਰ ਰਾਤ ਘਰਾਂ ਨੂੰ ਵਾਪਿਸ ਆਉਂਦੇ ਹਨ ਤੇ ਲੁੱਟਾਂ ਖੋਹਾਂ ਕਰਨ ਵਾਲਾ ਗੈਂਗ ਉਨ੍ਹਾਂ ਨੌਜਵਾਨਾਂ ਨੂੰ ਆਪਣਾ ਸ਼ਿਕਾਰ ਬਣਾਉਂਦਾ ਹੈ। ਪੁਲਿਸ (Police) ਨੇ ਦੱਸਿਆ ਕਿ ਤੇਜ਼ਧਾਰ ਹਥਿਆਰਾਂ ਦੀ ਨੋਕ ‘ਤੇ ਉਨ੍ਹਾਂ ਨਾਲ ਲੁੱਟਾਂ ਖੋਹਾਂ ਕੀਤੀਆਂ ਜਾ ਰਹੀਆਂ ਹਨ।