ਅੰਮ੍ਰਿਤਸਰ:ਪੁਲਿਸ ਕਮਿਸ਼ਨਰ ਅੰਮ੍ਰਿਤਸਰ ਅਰੁਣ ਪਾਲ ਸਿੰਘ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਪੁਲਿਸ ਦੇ ਦਿਸ਼ਾ ਨਿਰਦੇਸ਼ ਨਸ਼ੇ ਨੂੰ ਖਤਮ ਕਰਨ ਨੂੰ ਲੈ ਕੇ ਅੰਮ੍ਰਿਤਸਰ ਪੁਲਿਸ ਪੁਰੀ ਤਰਾਂ ਮੁਸਤੈਦ ਹੈ।The video of the intoxicated woman went viral.Police Commissioner Arun Pal Singh pc.
11 ਸਤੰਬਰ ਨੂੰ ਸੋਸ਼ਲ ਮੀਡੀਆ ਤੇ ਨਸ਼ੇ ਦੀ ਹਾਲਤ ਵਿੱਚ ਇਕ ਔਰਤ ਦਾ ਵੀਡੀਓ ਵਾਇਰਲ ਹੋਇਆ ਸੀ। ਜਿਸ ਬਾਰੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਹ ਵੀਡੀਓ ਵਾਇਰਲ ਕਰਨ ਤੋਂ ਪਹਿਲਾਂ ਪੁਲਿਸ ਨੂੰ ਇਸ ਦੀ ਸੂਚਨਾ ਦੇਣੀ ਚਾਹੀਦੀ ਸੀ। ਉਨ੍ਹਾਂ ਕਿਹਾ ਜਿਸ ਤਰ੍ਹਾਂ ਹੀ ਪੁਲਿਸ ਅਧਿਕਾਰੀਆਂ ਨੂੰ ਇਸ ਦਾ ਪਤਾ ਲੱਗਾ ਤੇ ਉਸੇ ਸਮੇਂ ਇਸ ਦੇ ਖਿਲਾਫ ਐਕਸ਼ਨ ਲਿਆ ਗਿਆ।
ਉਨ੍ਹਾ ਕਿਹਾ ਕਿ ਪੁਲਿਸ ਨੂੰ ਵੀ ਇਸ ਵਾਇਰਲ ਵੀਡੀਓ ਦਾ ਮੀਡੀਆ ਰਾਹੀਂ ਪਤਾ ਲੱਗਾ ਹੈ। ਇਹ ਪੁਲਿਸ ਨੂੰ ਵੀ ਆਪਣੇ ਵੱਖ-ਵੱਖ ਮੁਖਬਰਾਂ ਦੇ ਰਾਹੀਂ ਕਿਸੇ ਵੀ ਤਰ੍ਹਾਂ ਦੀ ਸੂਚਨਾ ਮਿਲਦੀ ਹੈ ਅਤੇ ਉਸ ਉਤੇ ਐਕਸ਼ਨ ਲਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਇੱਕ ਮਹੀਨੇ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਨਸ਼ੇ ਨੂੰ ਲੈ ਕੇ ਕੇਸ ਦਰਜ ਕੀਤੇ ਗਏ ਹਨ। ਜਿਸ ਵਿਚ 650 ਦੇ ਕਰੀਬ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਪਿਛਲੇ ਇੱਕ ਮਹੀਨੇ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਨਸ਼ੇ ਨੂੰ ਲੈ ਕੇ ਕੇਸ ਦਰਜ ਕੀਤੇ ਗਏ ਹਨ ਜਿਸ ਵਿਚ 650 ਦੇ ਕਰੀਬ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਸ ਸਾਲ ਵਿੱਚ ਪੁਲਿਸ ਵੱਲੋਂ ਕਾਫੀ ਨਸ਼ੇ ਦੀ ਖੇਪ ਵੀ ਬਰਾਮਦ ਕੀਤੀ ਗਈ ਕੁਝ ਡਰੋਨ ਵੀ ਬਰਾਮਦ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਨਾਲੋਂ ਇਸ ਸਾਲ ਕਾਫੀ ਮਾਤਰਾ ਵਿੱਚ ਨਸ਼ਾ ਵਾਲੇ ਕਾਬੂ ਕੀਤੇ ਗਏ ਹਨ। ਉਨ੍ਹਾਂ ਕਿਹਾ ਪੁਲਿਸ ਕਿਸੇ ਵੀ ਤਰ੍ਹਾਂ ਐਕਸ਼ਨ ਲੈ ਲਈ ਪੂਰੀ ਤਰ੍ਹਾਂ ਵਚਨਬੱਧ ਹੈ।