ਪੰਜਾਬ

punjab

By

Published : Apr 27, 2021, 1:32 PM IST

ETV Bharat / state

ਮੈਰਿਜ ਪੈਲਿਸਾਂ 'ਚ ਸਮਾਗਮਾਂ ਨੂੰ ਲੈ ਕੇ ਪੁਲਿਸ ਸਖ਼ਤ

ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਲੈਕੇ ਸਰਕਾਰ ਅਤੇ ਪ੍ਰਸ਼ਾਸਨ ਪੁਰੀ ਤਰ੍ਹਾਂ ਚੌਕਸ ਹੈ। ਇਸ ਦੇ ਚੱਲਦਿਆਂ ਜਿਥੇ ਸਰਕਾਰ ਵਲੋਂ ਕਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ,ਉਥੇ ਹੀ ਪ੍ਰਸ਼ਾਸਨ ਵਲੋਂ ਸਖ਼ਤੀ ਨਾਲ ਉਨ੍ਹਾਂ ਦੀ ਪਾਲਣਾ ਕਰਵਾਈ ਜਾ ਰਹੀ ਹੈ। ਇਸ ਦੇ ਚੱਲਦਿਆਂ ਵਿਆਹ ਸਮਾਗਮਾਂ 'ਚ ਕੁਤਾਹੀ ਵਰਤਣ ਦੇ ਮਾਮਲੇ 'ਚ ਅੰਮ੍ਰਿਤਸਰ ਪੁਲਿਸ ਵਲੋਂ ਬੀਤੇ ਦਿਨ ਦੋ ਮੈਰਿਜ ਪੈਲਿਸਾਂ ਖਿਲਾਫ਼ ਕਾਰਵਾਈ ਕੀਤੀ ਗਈ।

ਮੈਰਿਜ ਪੈਲਿਸਾਂ 'ਚ ਸਮਾਗਮਾਂ ਨੂੰ ਲੈਕੇ ਪੁਲਿਸ ਦੀ ਸਖ਼ਤੀ
ਮੈਰਿਜ ਪੈਲਿਸਾਂ 'ਚ ਸਮਾਗਮਾਂ ਨੂੰ ਲੈਕੇ ਪੁਲਿਸ ਦੀ ਸਖ਼ਤੀ

ਅੰਮ੍ਰਿਤਸਰ: ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਲੈਕੇ ਸਰਕਾਰ ਅਤੇ ਪ੍ਰਸ਼ਾਸਨ ਪੁਰੀ ਤਰ੍ਹਾਂ ਚੌਕਸ ਹੈ। ਇਸ ਦੇ ਚੱਲਦਿਆਂ ਜਿਥੇ ਸਰਕਾਰ ਵਲੋਂ ਕਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ,ਉਥੇ ਹੀ ਪ੍ਰਸ਼ਾਸਨ ਵਲੋਂ ਸਖ਼ਤੀ ਨਾਲ ਉਨ੍ਹਾਂ ਦੀ ਪਾਲਣਾ ਕਰਵਾਈ ਜਾ ਰਹੀ ਹੈ। ਇਸ ਦੇ ਚੱਲਦਿਆਂ ਵਿਆਹ ਸਮਾਗਮਾਂ 'ਚ ਕੁਤਾਹੀ ਵਰਤਣ ਦੇ ਮਾਮਲੇ 'ਚ ਅੰਮ੍ਰਿਤਸਰ ਪੁਲਿਸ ਵਲੋਂ ਬੀਤੇ ਦਿਨ ਦੋ ਮੈਰਿਜ ਪੈਲਿਸਾਂ ਖਿਲਾਫ਼ ਕਾਰਵਾਈ ਕੀਤੀ ਗਈ।

ਮੈਰਿਜ ਪੈਲਿਸਾਂ 'ਚ ਸਮਾਗਮਾਂ ਨੂੰ ਲੈਕੇ ਪੁਲਿਸ ਦੀ ਸਖ਼ਤੀ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਰਕਾਰ ਵਲੋਂ ਕੋਰੋਨਾ ਦੇ ਮੱਦੇਨਜ਼ਰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਦਾ ਕਹਿਣਾ ਕਿ ਪੁਲਿਸ ਵਲੋਂ ਇਸ ਨੂੰ ਸਖ਼ਤੀ ਨਾਲ ਲਾਗੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਨੂੰ ਜੇਕਰ ਕੋਈ ਟਿੱਚ ਜਾਣਦਾ ਹੈ ਤਾਂ ਉਸ ਖਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਵਿਆਹ ਸਮਾਗਮਾਂ ਨੂੰ ਲੈਕੇ ਵੀ ਮੈਰਿਜ ਪੈਲਿਸਾਂ ਨੂੰ ਹਦਾਇਤਾਂ ਜਾਰੀ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਇਨ੍ਹਾਂ ਦੀ ਪਾਲਣਾ ਨਹੀਂ ਕਰਦਾ ਤਾਂ ਉਸ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਵਿਆਹ ਸਮਾਗਮਾਂ 'ਚ ਇਕੱਠ ਨੂੰ ਲੈਕੇ ਵੀ ਪ੍ਰਸ਼ਾਸਨ ਤੋਂ ਪ੍ਰਵਾਨਗੀ ਲੈਣੀ ਪਵੇਗੀ।

ਇਹ ਵੀ ਪੜ੍ਹੋ:ਦੂਜੇ ਸੂਬਿਆਂ 'ਚ ਮਜ਼ਦੂਰੀ ਕਰ ਗੁਜ਼ਾਰਾ ਕਰਨ ਵਾਲਾ ਅੱਜ ਬਣਿਆ ਵਪਾਰੀ

ABOUT THE AUTHOR

...view details