ਅੰਮ੍ਰਿਤਸਰ: ਭਾਵੇਂ ਅਜੇ ਤੱਕ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੇ ਨਾਮ ਤੈਅ ਨਹੀਂ ਕੀਤੇ ਗਏ ਪਰ ਪ੍ਰਸ਼ਾਸਨ ਵੱਲੋਂ ਲੋਕ ਸਭਾ ਚੋਣਾਂ ਨੂੰ ਅਮਨ-ਸ਼ਾਂਤੀ ਨਾਲ ਕਰਵਾਉਣ ਲਈ ਸਾਰੀ ਤਿਆਰੀਆਂ ਮੁਕਮਲ ਹੋ ਚੁੱਕਿਆਂ ਹਨ।
ਪੁਲਿਸ ਨੇ ਸ਼ਹਿਰ 'ਚ ਕੀਤਾ ਫਲੈਗ ਮਾਰਚ - Loak Sabha elections 2019
ਲੋਕ ਸਭਾ ਚੋਣਾਂ ਨੂੰ ਅਮਨ ਸ਼ਾਂਤੀ ਨਾਲ ਕਰਵਾਉਣ ਲਈ ਪੰਜਾਬ ਪੁਲਿਸ ਅਤੇ ਸੁਰੱਖਿਆ ਬਲਾਂ ਵੱਲੋਂ ਜ਼ਿਲ੍ਹੇ ਵਿੱਚ ਫਲੈਗ ਮਾਰਚ ਕੱਢਿਆ ਗਿਆ।
ਪੁਲਿਸ ਨੇ ਸ਼ਹਿਰ 'ਚ ਕੀਤਾ ਫਲੈਗ ਮਾਰਚ
ਇਸ ਦੇ ਤਹਿਤ ਪੰਜਾਬ ਪੁਲਿਸ ਅਤੇ ਸੀ. ਆਰ.ਪੀ.ਐਫ ਵਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਫਲੈਗ ਮਾਰਚ ਕੱਢਿਆ ਗਿਆ ਅਤੇ ਆਮ ਜਨਤਾ ਨੂੰ ਇਹ ਸੰਦੇਸ਼ ਦਿੱਤਾ ਗਿਆ ਕਿ ਪ੍ਰਸ਼ਾਸ਼ਨ ਸੁਰੱਖਿਤ ਢੰਗ ਨਾਲ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਨਾਲ ਤਿਆਰ ਹੈ ।
ਜਾਣਕਾਰੀ ਦਿੰਦੇ ਹੋਏ ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਫਲੈਗ ਮਾਰਚ ਕੀਤੇ ਜਾਣ ਦਾ ਮੁੱਖ ਮਕਸਦ ਲੋਕਾਂ ਨੂੰ ਪ੍ਰਸ਼ਾਸਨ ਉੱਪਰ ਵਿਸ਼ਵਾਸ ਦਿਵਾਉਣ ਹੈ, ਕਿ ਲੋਕ ਸੁਰੱਖਿਅਤ ਹਨ। ਉਹ ਬਿਨ੍ਹਾਂ ਕਿਸੇ ਡਰ ਤੋਂ ਆਪਣੇ ਵੋਟ ਅਧਿਕਾਰ ਦਾ ਇਸਤੇਮਾਲ ਕਰ ਸਕਦੇ ਹਨ।