ਅੰਮ੍ਰਿਤਸਰ: ਕੱਥੂਨੰਗਲ ਤੋਂ ਅੰਮ੍ਰਿਤਸਰ ਵੱਲ ਆਉਂਦੀ ਨਹਿਰ ਵਿੱਚ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਲਾਸ਼ ਦੀ ਸੂਚਨਾ ਪੁਲਿਸ ਨੂੰ ਆਲੇ-ਦੁਆਲੇ ਦੇ ਪਿੰਡਾਂ ਤੋਂ ਮਿਲੀ ਸੀ। ਪੁਲਿਸ ਨੇ ਲਾਸ਼ ਨੂੰ ਨਹਿਰ ਵਿੱਚੋਂ ਬਾਹਰ ਕੱਢ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਸ਼ਨਾਖਤ ਕੀਤੀ ਜਾ ਰਹੀ ਹੈ।
ਏਡੀਸੀਪੀ ਹਰਪਾਲ ਸਿੰਘ ਨੇ ਕਿਹਾ ਕਿ ਬੀਤੇ ਦਿਨੀਂ ਵੱਲਾ ਥਾਣੇ ਦੀ ਪੁਲਿਸ ਨੂੰ ਪਿੰਡ ਵਾਸੀਆਂ ਤੋਂ ਸੂਚਨਾ ਮਿਲੀ ਸੀ ਕਿ ਕੱਥੂਨੰਗਲ ਤੋਂ ਅੰਮ੍ਰਿਤਸਰ ਨੂੰ ਆਉਂਦੀ ਨਹਿਰ ਵਿੱਚ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਤੈਰ ਰਹੀ ਹੈ ਜਿਸ ਨੂੰ ਜਾਨਵਰਾਂ ਵੱਲੋਂ ਨੋਚਿਆ ਜਾ ਰਿਹਾ ਹੈ। ਇਸ ਤੋਂ ਬਾਅਦ ਵੱਲਾ ਥਾਣੇ ਦੀ ਪੁਲਿਸ ਨੇ ਗੋਤਾਖੋਰਾਂ ਦੀ ਮਦਦ ਨਾਲ ਲਾਸ਼ ਨੂੰ ਬਾਹਰ ਕੱਢਿਆ।
ਉਨ੍ਹਾਂ ਨੇ ਲਾਸ਼ ਦੀ ਸ਼ਨਾਖਤ ਕਰਦੇ ਹੋਏ ਕਿਹਾ ਕਿ ਜਦੋਂ ਉਨ੍ਹਾਂ ਨੇ ਗੋਤਾਖੋਰਾਂ ਦੀ ਮਦਦ ਨਾਲ ਲਾਸ਼ ਨੂੰ ਬਾਹਰ ਕੱਢਿਆ ਤਾਂ ਲਾਸ਼ ਦੇ ਸਰੀਰ ਉੱਤੇ ਕੋਈ ਕਪੜਾ ਨਹੀਂ ਸੀ ਸਵਾਏ ਇੱਕ ਨਿਕਰ ਤੋਂ। ਉਸ ਦੇ ਮੋਢੇ ਉੱਤੇ ਟੈਂਟੂ ਬਣੇ ਹੋਏ ਸਨ ਅਤੇ ਕੰਨ ਵਿੱਚ ਨੱਥਣੀ ਪਾਈ ਹੋਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸ਼ਨਾਖਤ ਵਾਸਤੇ ਆਲੇ-ਦੁਆਲੇ ਦੇ ਪਿੰਡ ਵਿੱਚ ਅਨਾਉਂਸਮੈਂਟ ਕੀਤੀ ਜਾ ਰਹੀ ਹੈ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਲਾਸ਼ ਦੀ ਹਾਲਤ ਨੂੰ ਦੇਖ ਕੇ ਇੰਝ ਲੱਗ ਰਿਹਾ ਹੈ ਕਿ ਲਾਸ਼ ਇੱਕ ਦੋ ਦਿਨ ਪੁਰਾਣੀ ਹੈ। ਉਨ੍ਹਾਂ ਕਿਹਾ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਲਾਸ਼ ਉਪਰ ਕਿਸੇ ਵੀ ਤਰ੍ਹਾਂ ਦਾ ਸੱਟ ਦਾ ਕੋਈ ਵੱਡਾ ਨਿਸ਼ਾਨ ਨਜ਼ਰ ਨਹੀਂ ਆ ਰਿਹਾ। ਬੱਸ ਛੋਟੇ-ਮੋਟੇ ਜਖ਼ਮ ਨਜ਼ਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਲਾਸ਼ ਦੀ ਸ਼ਨਾਖ਼ਤ ਵਾਸਤੇ ਲਾਸ਼ ਨੂੰ 72 ਘੰਟੇ ਲਈ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ:ਪੰਜਾਬ 'ਚ ਅੱਜ ਤੋਂ ਮੰਡੀਆਂ 'ਚ ਝੋਨੇ ਦੀ ਖਰੀਦ ਹੋਈ ਸ਼ੁਰੂ