ਅੰਮ੍ਰਿਤਸਰ: ਸੂਬੇ ‘ਚ ਅਪਰਾਧ ਦੀਆਂ ਘਟਨਾਵਾਂ ‘ਚ ਦਿ-ਬ-ਦਿਨ ਵਾਧਾ ਹੋ ਰਿਹਾ ਹੈ। ਅੰਮ੍ਰਿਤਸਰ ਚ ਪੁਲਿਸ ਨੇ ਇੱਕ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਂਦਿਆਂ ਬਜ਼ੁਰਗ ਮਹਿਲਾ ਦੇ ਘਰ ਚ ਕੰਮ ਕਰਨ ਵਾਲੀ ਨੌਕਰਾਣੀ ਦੀ ਭੈਣ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਉਸ ਤੋਂ ਚੋੋਰੀ ਰੁਪਏ ਤੇ ਹੋਰ ਕੀਮਤੀ ਸਮਾਨ ਵੀ ਬਰਾਮਦ ਕਰ ਲਿਆ ਹੈ।
ਜ਼ਿਲ੍ਹੇ ਦੀ ਪੁਲਿਸ ਨੇ 2 ਦਿਨ ਪਹਿਲਾਂ ਪੁਤਲੀਘਰ ਦੇ ਗੁਰੂਨਾਨਕ ਵਾੜਾ ਵਿੱਚ ਹੋਏ ਅੰਨ੍ਹੇ ਕਤਲ ਦੀ ਗੁੱਥੀ ਨੂੰ ਹੱਲ ਕਰ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ। ਸੁਰਜੀਤ ਕੌਰ ਨਾਂ ਦੀ ਔਰਤ 73 ਸਾਲਾ ਘਰ ਵਿੱਚ ਇਕੱਲੀ ਸੀ ਜਿਸਦਾ ਗੱਲ ਘੁੱਟ ਕੇ ਉਸਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ਤੇ ਪੁਹੰਚ ਕਾਰਵਾਈ ਸ਼ੁਰੂ ਕਰ ਦਿੱਤੀ ਸੀ।
ਪੁਲਿਸ ਨੇ ਬਜ਼ੁਰਗ ਮਹਿਲਾ ਦੇ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਇਆ ਹੁਣ ਇਸ ਮਾਮਲੇ ਨੂੰ ਪੁਲਿਸ ਨੇ 2 ਦਿਨ ਦੇ ਵਿੱਚ ਸੁਲਝਾਉਣ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਮੁਖਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਪੁਤਲੀਘਰ ਗੁਰੂਨਾਨਕ ਵਾੜਾ ਵਿਚ ਇਕ ਸੁਰਜੀਤ ਕੌਰ ਨਾਂ ਦੀ 73 ਸਾਲਾ ਬਜ਼ੁਰਗ ਔਰਤ ਦਾ ਗੱਲ ਘੁੱਟ ਕੇ ਕਤਲ ਕਰ ਦਿੱਤਾ ਗਿਆ ਸੀ ਤੇ ਜਿਸਦੀ ਸਾਡੀਆਂ ਪੁਲਿਸ ਟੀਮਾਂ ਵਲੋਂ ਜਾਂਚ ਕੀਤੀ ਗਈ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਘਰ ਵਿੱਚ ਕੰਮ ਕਰਨ ਵਾਲੀ ਜੋਤੀ ਨਾਮ ਦੀ ਲੜਕੀ ਦੀ ਭੈਣ ਮਨਦੀਪ ਕੌਰ ਵੱਲੋਂ ਕਤਲ ਕੀਤਾ ਗਿਆ ਸੀ। ਪੁਲਿਸ ਨੇ ਮੁਲਜ਼ਮ ਮਹਿਲਾ ਨੂੰ ਹਿਰਾਸਤ ਵਿਚ ਲੈਕੇ ਪੁੱਛਗਿੱਛ ਕੀਤੀ ਗਈ ਤੇ ਉਸ ਕੋਲੋਂ 16500 ਰੁਪਏ ਤੇ ਚਾਂਦੀ ਦੇ ਸਿੱਕੇ ਬਰਾਮਦ ਕੀਤੇ ਗਏ ਹਨ।ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: Kullu: SP ਤੇ ਮੁੱਖ ਮੰਤਰੀ ਦੇ ਸੁਰੱਖਿਆ ਅਫ਼ਸਰ ਵਿਚਾਲੇ ਝੜਪ