ਅੰਮ੍ਰਿਤਸਰ: ਪੰਜਾਬ ਵਿੱਚ ਲਗਾਤਾਰ ਹੀ ਦੇਹ ਵਪਾਰ ਦਾ ਧੰਦਾ ਵਧਦਾ ਹੀ ਜਾ ਰਿਹਾ ਹੈ ਅਤੇ ਹੁਣ ਹੋਟਲਾਂ ਦੇ ਵਿੱਚ ਦੇਹ ਵਪਾਰ ਵੀ ਧੜੱਲੇ ਨਾਲ ਕਰਵਾਇਆ ਜਾ ਰਿਹਾ ਹੈ। ਅੰਮ੍ਰਿਤਸਰ ਥਾਣਾ ਰਾਮਬਾਗ ਦੇ ਅਧੀਨ ਆਉਂਦੇ ਇਲਾਕੇ ‘ਚ ਇਕ ਨਿੱਜੀ ਹੋਟਲ ਵਿੱਚ ਹੋਟਲ ਮੈਨੇਜਰ ਦੀ ਮਿਲੀਭੁਗਤ ਨਾਲ ਹੋਟਲ ਵਿੱਚ ਦੇਹ ਵਪਾਰ ਦਾ ਧੰਦਾ ਧੜੱਲੇ ਨਾਲ ਚੱਲ ਰਿਹਾ ਸੀ। ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਪੁਲਿਸ ਨੇ ਮੌਕੇ ‘ਤੇ ਜਾ ਕੇ ਛਾਪਾ ਮਾਰਿਆ ਅਤੇ ਇਤਰਾਜ਼ਯੋਗ ਹਾਲਤ ਵਿੱਚ ਕੁੜੀਆਂ-ਮੁੰਡਿਆਂ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਰਾਮਬਾਗ ਦੇ ਐਸਐਚਓ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ‘ਤੇ ਉਨ੍ਹਾਂ ਨੇ ਇਕ ਨਿੱਜੀ ਹੋਟਲ ‘ਤੇ ਛਾਪਾ ਮਾਰਿਆ।