ਅਜਨਾਲਾ: ਸਰਹੱਦੀ ਇਲਾਕਿਆਂ ਵਿੱਚ ਹੁੰਦੀ ਨਾਜਾਇਜ਼ ਮਾਈਨਿੰਗ ਦੇ ਖਿਲਾਫ਼ ਪੁਲਿਸ ਵੱਲੋਂ ਸਖ਼ਤ ਐਕਸ਼ਨ ਲਿਆ ਜਾ ਰਿਹਾ ਹੈ ਜਿਸ ਦੇ ਚਲਦਿਆਂ ਸਰਹੱਦੀ ਪਿੰਡ ਖਾਨਵਾਲ ਦੇ ਦੋ ਵਿਅਕਤੀਆਂ ਖ਼ਿਲਾਫ਼ ਆਪਣੀ ਜ਼ਮੀਨ ਵਿਚੋਂ ਨਾਜਾਇਜ਼ ਮਾਈਨਿੰਗ ਕਰਨ 'ਤੇ ਅਜਨਾਲਾ ਪੁਲਿਸ ਵੱਲੋਂ ਪਰਚਾ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਡੀਐੱਸਪੀ ਅਜਨਾਲਾ ਵਿਪਨ ਕੁਮਾਰ ਨੇ ਦੱਸਿਆ ਕਿ ਇਲਾਕੇ ਵਿੱਚ ਹੁੰਦੀ ਨਜਾਇਜ਼ ਮਾਈਨਿੰਗ ਦੇ ਖਿਲਾਫ਼ ਪੁਲਿਸ ਵੱਲੋਂ ਵਿੱਢੀ ਮੁਹਿੰਮ ਦੇ ਤਹਿਤ ਥਾਣਾ ਮੁਖੀ ਅਜਨਾਲਾ ਵੱਲੋਂ ਬਣਾਈ ਗਈ ਟੀਮ ਨੇ ਜਦੋਂ ਸਰਹੱਦੀ ਪਿੰਡ ਖਾਨਵਾਲ ਦਾ ਦੌਰਾ ਕੀਤਾ ਤਾਂ ਉਥੇ ਕੁਝ ਲੋਕ ਆਪਣੀ ਜ਼ਮੀਨ ਵਿਚੋਂ ਨਜਾਇਜ਼ ਮਾਈਨਿੰਗ ਕਰਦੇ ਪਾਏ ਗਏ।
ਸਰਹੱਦੀ ਪਿੰਡਾਂ ਵਿੱਚ ਨਜਾਇਜ਼ ਮਾਈਨਿੰਗ ਖ਼ਿਲਾਫ਼ ਪੁਲਿਸ ਨੇ ਪਰਚੇ ਕੀਤੇ ਦਰਜ - ਅਜਨਾਲਾ
ਸਰਹੱਦੀ ਇਲਾਕਿਆਂ ਵਿੱਚ ਹੁੰਦੀ ਨਾਜਾਇਜ਼ ਮਾਈਨਿੰਗ ਦੇ ਖਿਲਾਫ਼ ਪੁਲਿਸ ਵੱਲੋਂ ਸਖ਼ਤ ਐਕਸ਼ਨ ਲਿਆ ਜਾ ਰਿਹਾ ਹੈ ਜਿਸ ਦੇ ਚਲਦਿਆਂ ਸਰਹੱਦੀ ਪਿੰਡ ਖਾਨਵਾਲ ਦੇ ਦੋ ਵਿਅਕਤੀਆਂ ਖ਼ਿਲਾਫ਼ ਆਪਣੀ ਜ਼ਮੀਨ ਵਿਚੋਂ ਨਜਾਇਜ਼ ਮਾਈਨਿੰਗ ਕਰਨ 'ਤੇ ਅਜਨਾਲਾ ਪੁਲਿਸ ਵੱਲੋਂ ਪਰਚਾ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਡੀਐੱਸਪੀ ਅਜਨਾਲਾ ਵਿਪਨ ਕੁਮਾਰ ਨੇ ਦੱਸਿਆ ਕਿ ਇਲਾਕੇ ਵਿੱਚ ਹੁੰਦੀ ਨਜਾਇਜ਼ ਮਾਈਨਿੰਗ ਦੇ ਖਿਲਾਫ਼ ਪੁਲਿਸ ਵੱਲੋਂ ਵਿੱਢੀ ਮੁਹਿੰਮ ਦੇ ਤਹਿਤ ਥਾਣਾ ਮੁਖੀ ਅਜਨਾਲਾ ਵੱਲੋਂ ਬਣਾਈ ਗਈ ਟੀਮ ਨੇ ਜਦੋਂ ਸਰਹੱਦੀ ਪਿੰਡ ਖਾਨਵਾਲ ਦਾ ਦੌਰਾ ਕੀਤਾ ਤਾਂ ਉਥੇ ਕੁਝ ਲੋਕ ਆਪਣੀ ਜ਼ਮੀਨ ਵਿਚੋਂ ਨਜਾਇਜ਼ ਮਾਈਨਿੰਗ ਕਰਦੇ ਪਾਏ ਗਏ।
ਨਾਜਾਇਜ਼ ਮਾਈਨਿੰਗ ਵਾਲਿਆਂ ਨੂੰ ਬਖ਼ਸ਼ਾ ਨਹੀਂ ਜਾਵੇਗਾ - ਡੀਐੱਸਪੀ ਅਜਨਾਲਾ
ਉਨ੍ਹਾਂ ਦੱਸਿਆ ਕਿ ਨਜਾਇਜ਼ ਮਾਈਨਿੰਗ ਕਰਨ ਵਾਲੇ ਕਥਿਤ ਦੋਸ਼ੀਆਂ ਦੀ ਪਹਿਚਾਣ ਕਸ਼ਮੀਰ ਸਿੰਘ ਵਾਸੀ ਖਾਨਵਾਲ ਅਤੇ ਮਹਿੰਦਰ ਸਿੰਘ ਪੁੱਤਰ ਸ਼ੇਰ ਸਿੰਘ ਵਾਸੀ ਖਾਨਵਾਲ ਹੋਈ ਹੈ ਜਿਨ੍ਹਾਂ ਨੇ ਆਪਣੀ ਮਾਲਕੀ ਜ਼ਮੀਨ ਵਿਚੋਂ ਨਜਾਇਜ਼ ਮਾਈਨਿੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਖ਼ਿਲਾਫ਼ ਮੈਨਿੰਗ ਮਿਨਰਲ ਐਕਟ 1957 ਦੇ ਸੈਕਸ਼ਨ 21 ਅਤੇ ਆਈਪੀਸੀ ਦੀ ਧਾਰਾ 379 ਅਧੀਨ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਨਜਾਇਜ਼ ਮਾਈਨਿੰਗ ਕਰਨ ਵਾਲਿਆਂ ਨੂੰ ਸਖ਼ਤ ਤਾੜਨਾ ਕੀਤੀ ਕਿ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਜੇਕਰ ਕੋਈ ਨਜਾਇਜ਼ ਮਾਈਨਿੰਗ ਕਰਦਾ ਪਾਇਆ ਗਿਆ ਤਾਂ ਬਖਸ਼ਿਆ ਨਹੀਂ ਜਾਵੇਗਾ।