ਅੰਮ੍ਰਿਤਸਰ: ਪੰਜਾਬ ਅਤੇ ਹਰਿਆਣਾ ਪੁਲਿਸ ਨੇ ਸਿਰਸੇ ਨੇੜੇ ਇੱਕ ਸਾਂਝੀ ਕਾਰਵਾਈ ਵਿੱਚ ਪੰਜਾਬ ਦੇ ਅਤਿ ਲੋੜੀਂਦੇ ਨਸ਼ਾ ਤਸਕਰ ਰਣਜੀਤ ਸਿੰਘ ਚੀਤਾ ਅਤੇ ਉਸ ਦੇ ਭਰਾ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰੀ ਤੋਂ ਬਾਅਦ ਇਨ੍ਹਾਂ ਦੋਵਾਂ ਨੂੰ ਪੁਲਿਸ ਨੇ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ, ਜਿਸ ਵਿੱਚ ਅਦਾਲਤ ਨੇ ਇਨ੍ਹਾਂ ਦੋਵਾਂ ਦਾ 5 ਦਿਨਾਂ ਪੁਲਿਸ ਰਿਮਾਂਡ ਦਿੱਤਾ ਹੈ।
ਪੁਲਿਸ ਨੇ ਨਸ਼ਾ ਤਸਕਰ ਰਣਜੀਤ ਸਿੰਘ ਚਿਤਾ ਤੇ ਉਸ ਦੇ ਭਰਾ ਨੂੰ ਕੋਰਟ ਵਿੱਚ ਕੀਤਾ ਪੇਸ਼, 5 ਦਿਨਾਂ ਦਾ ਮਿਲਿਆ ਰਿਮਾਂਡ
ਪੰਜਾਬ ਅਤੇ ਹਰਿਆਣਾ ਪੁਲਿਸ ਨੇ ਸਿਰਸੇ ਨੇੜੇ ਇੱਕ ਸਾਂਝੀ ਕਾਰਵਾਈ ਵਿੱਚ ਪੰਜਾਬ ਦੇ ਅਤਿ ਲੋੜੀਂਦੇ ਨਸ਼ਾ ਤਸਕਰ ਰਣਜੀਤ ਸਿੰਘ ਚੀਤਾ ਅਤੇ ਉਸ ਦੇ ਭਰਾ ਨੂੰ ਗ੍ਰਿਫ਼ਤਾਰ ਕੀਤਾ ਹੈ।
ਪੁਲਿਸ ਨੂੰ ਰਣਜੀਤ ਸਿੰਘ ਚਿਤਾ ਤੇ ਉਸ ਦੇ ਭਰਾ ਦਾ 5 ਦਿਨਾਂ ਦਾ ਮਿਲਿਆ ਰਿਮਾਂਡ
ਚਿਤਾ ਪੁਲਿਸ ਨੂੰ ਨਸ਼ਾ ਤਸਕਰੀ ਸਮੇਤ ਕਈ ਮਾਮਲਿਆਂ ਵਿੱਚ ਲੋੜੀਂਦਾ ਸੀ। ਬੀਤੇ ਦਿਨ ਪੁਲਿਸ ਨੇ ਵੱਖ-ਵੱਖ ਮਾਮਲਿਆਂ ਵਿੱਚ ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰਾਂ, ਅੱਤਵਾਦੀਆਂ ਅਤੇ ਗੈਂਗਟਸਰਾਂ ਤੋਂ ਬਾਅਦ ਇੱਕ ਵੱਡੀ ਕਾਰਵਾਈ ਹੈ। ਇਨ੍ਹਾਂ ਸਾਰੇ ਮਾਮਲਿਆਂ ਨੂੰ ਇੱਕ ਹੀ ਕੜੀ ਵਿੱਚ ਜੋੜ ਕੇ ਵੇਖਿਆ ਜਾ ਰਿਹਾ ਹੇ। ਚੀਤਾ ਦੇ ਤਾਰ ਜੁਲਾਈ 2019 ਅਟਾਰੀ ਸਰਹੱਦ 'ਤੇ ਹੈਰੋਈਨ ਦੀ ਫੜੀ ਗਈ ਵੱਡੀ ਖੇਪ ਨਾਲ ਵੀ ਜੋੜੇ ਜਾ ਰਹੇ ਹਨ।