ਅੰਮ੍ਰਿਤਸਰ: ਬੀਤੇ ਦਿਨੀਂ ਅੰਮ੍ਰਿਤਸਰ ਦੇ ਡੀਸੀਪੀ ਪਰਮਿੰਦਰ ਸਿੰਘ ਭੰਡਾਲ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਨੂੰ ਆਉਣ ਵਾਲੇ ਰਸਤੇ ਦੇ ਉੱਪਰ ਦੋ ਦੁਕਾਨਦਾਰਾਂ ਵੱਲੋਂ ਨਾਜਾਇਜ਼ ਉਸਾਰੀ ਕੀਤੀ ਗਈ ਹੈ। ਉਨ੍ਹਾਂ ਨੂੰ ਲੈ ਕੇ ਹੁਣ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ। ਬੀਤੇ ਦਿਨੀਂ ਅੰਮ੍ਰਿਤਸਰ ਦੇ ਥਾਣਾ ਕੋਤਵਾਲੀ ਅਤੇ ਨਜ਼ਦੀਕ ਪੈਂਦੇ ਥਾਣੇ ਦੇ ਅਧਿਕਾਰੀਆਂ ਵੱਲੋਂ 15 ਲੋਕਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਅੱਜ ਇਕ ਵਾਰ ਫਿਰ ਪੁਲਿਸ ਵੱਲੋਂ ਜਿਨ੍ਹਾਂ ਵੱਲੋਂ ਨਾਜਾਇਜ਼ ਉਸਾਰੀਆਂ ਕੀਤੀਆਂ ਗਈਆਂ ਹਨ ਉਨ੍ਹਾਂ ਦੇ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ।
ਹੈਰੀਟੇਜ ਸਟ੍ਰੀਟ ਦੇ ਵਿੱਚ ਪੁਲਿਸ ਮੁਲਾਜ਼ਮਾਂ ਵੱਲੋਂ ਕੀਤੀ ਗਈ ਕਾਰਵਾਈ, ਹਟਵਾਏ ਨਾਜਾਇਜ਼ ਕਬਜ਼ੇ - ਨਾਜਾਇਜ਼ ਉਸਾਰੀ
ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਨੂੰ ਜਾਣ ਵਾਲੇ ਰਸਤੇ ਹੈਰੀਟੇਜ ਸਟ੍ਰੀਟ ਉਤੇ ਦੁਕਾਨਦਾਰਾਂ ਵੱਲੋਂ ਕੀਤੀ ਗਏ ਨਾਜਾਇਜ਼ ਕਬਜ਼ਿਆਂ ਖਿਲਾਫ ਪੁਲਿਸ ਵੱਲੋਂ ਕਾਰਵਾਈ ਕੀਤੀ ਗਈ ਹੈ।
ਡੀਸੀਪੀ ਅੰਮ੍ਰਿਤਰ ਵੱਲੋਂ ਨਾਜਾਇਜ਼ ਕਬਜ਼ਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਹਦਾਇਤਾਂ:ਸੱਚਖੰਡ ਸ੍ਰੀ ਦਰਬਾਰ ਸਾਹਿਬ ਰੋਜ਼ਾਨਾ ਲੱਖਾਂ ਦੀ ਗਿਣਤੀ ਵਿਚ ਸ਼ਰਧਾਲੂ ਨਤਮਸਤਕ ਹੋਣ ਲਈ ਪਹੁੰਚ ਰਹੇ ਹਨ। ਉਨ੍ਹਾਂ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਕਰਕੇ ਪੰਜਾਬ ਪੁਲਿਸ ਅਤੇ ਨਗਰ ਨਿਗਮਾਂ ਮਿਲ ਕੇ ਜੋ ਨਾਜਾਇਜ਼ ਉਸਾਰੀਆਂ ਹਨ, ਉਨ੍ਹਾਂ ਦੇ ਖ਼ਿਲਾਫ਼ ਕਾਰਵਾਈ ਕਰ ਰਹੇ ਹਨ। ਉਥੇ ਹੀ ਇਸ ਮਾਮਲੇ ਦੇ ਵਿੱਚ ਅੰਮ੍ਰਿਤਸਰ ਦੇ ਥਾਣਾ ਬੀ-ਡਵੀਜ਼ਨ ਦੇ ਪੁਲਿਸ ਅਧਿਕਾਰੀ ਸ਼ਿਵਦਰਸ਼ਨ ਸਿੰਘ ਦਾ ਕਹਿਣਾ ਹੈ ਕਿ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਅਤੇ ਡੀਸੀਪੀ ਪਰਮਿੰਦਰ ਸਿੰਘ ਭੰਡਾਲ ਵੱਲੋਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਜੇਕਰ ਕਿਸੇ ਵਿਅਕਤੀ ਵੱਲੋਂ ਵੀ ਨਾਜਾਇਜ਼ ਉਸਾਰੀ ਕੀਤੀ ਹੋਵੇ ਉਸ ਖ਼ਿਲਾਫ਼ ਪਰਚਾ ਦਰਜ ਕੀਤਾ ਜਾਵੇ, ਜਿਸਦੇ ਚੱਲਦੇ ਕੱਲ੍ਹ 15 ਦੇ ਕਰੀਬ ਲੋਕਾਂ ਦੇ ਖ਼ਿਲਾਫ਼ ਪਰਚੇ ਦਰਜ ਕੀਤੇ ਗਏ ਸਨ।
- ਫ਼ਿਲਹਾਲ ਬੰਦ ਨਹੀਂ ਹੋਵੇਗੀ ਜ਼ੀਰਾ ਸ਼ਰਾਬ ਫੈਕਟਰੀ ! ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਫੈਕਟਰੀ ਦਾ ਪੱਖ ਸੁਣਨ ਦੇ ਦਿੱਤੇ ਨਿਰਦੇਸ਼, ਜਾਣੋ ਪੂਰਾ ਮਾਮਲਾ
- ਪੁਲਿਸ ਨੇ ਪੰਜਾਬ ਦੀ ਸਭ ਤੋਂ ਵੱਡੀ ਆਨਲਾਈਨ ਠੱਗੀ ਦਾ ਕੀਤਾ ਪਰਦਾਫਾਸ਼, ਕਰੋੜਾਂ ਦੀਆਂ ਗੱਡੀਆਂ, ਨਕਦੀ ਅਤੇ ਸੰਪੱਤੀ ਕੀਤੀ ਜ਼ਬਤ
- Tamil Nadu Liquor Case: ਮਰਨ ਵਾਲਿਆਂ ਦੀ ਗਿਣਤੀ ਹੋਈ 19 , ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਪੁਲਿਸ ਨੂੰ ਜਾਰੀ ਕੀਤਾ ਨੋਟਿਸ
ਦੁਕਾਨਦਾਰਾਂ ਨੂੰ ਸਿਰਫ਼ ਚਿਤਾਵਨੀ ਦੇ ਕੇ ਛੱਡਿਆ:ਅੱਜ ਵੀ ਅਸੀਂ ਲੋਕਾਂ ਦੀ ਆਮਦ ਨੂੰ ਵੇਖਦੇ ਹੋਏ ਦੁਕਾਨਦਾਰਾਂ ਨੂੰ ਸਿਰਫ਼ ਚਿਤਾਵਨੀ ਦੇ ਕੇ ਛੱਡ ਰਹੇ ਹਨ ਅਤੇ ਗੱਲ ਜੇਕਰ ਇਹਨਾਂ ਵੱਲੋਂ ਦੁਬਾਰਾ ਤੋਂ ਬਾਹਰ ਉਸਾਰੀ ਕੀਤੀ ਗਈ ਤਾਂ ਮਾਮਲਾ ਦਰਜ ਵੀ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਿਵਦਰਸ਼ਨ ਸਿੰਘ ਪੁਲਸ ਅਧਿਕਾਰੀ ਨੇ ਦੱਸਿਆ ਕਿ ਬਾਰ ਬਾਰ ਲੋਕਾਂ ਦੀ ਸ਼ਿਕਾਇਤ ਆ ਰਹੀ ਸੀ ਕਿ ਫੁੱਟਪਾਥਾਂ ਉੱਤੇ ਨਾਜਾਇਜ਼ ਉਸਾਰੀ ਕੀਤੀ ਗਈ ਹੈ, ਜਿਸ ਨੂੰ ਲੈ ਕੇ ਇਹ ਐਕਸ਼ਨ ਕੀਤਾ ਗਿਆ ਹੈ।