ਅੰਮ੍ਰਿਤਸਰ:ਅੰਨਗੜ੍ਹ ਇਲਾਕੇ 'ਚ ਪੁਲਿਸ ਵੱਲੋਂ ਇਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਜਿਸ ਕੋਲੋਂ 95 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ। ਜਿਸ ਤੋਂ ਬਾਅਦ ਪੁਲਿਸ ਵੱਲੋਂ ਸਖਤੀ ਨਾਲ ਪੁੱਛਗਿੱਛ ਕੀਤੀ ਗਈ ਅਤੇ ਉਸਦਾ ਇੱਕ ਹੋਰ ਸਾਥੀ ਲੱਕੀ ਨੂੰ ਵੀ 295 ਗ੍ਰਾਮ ਹੈਰੋਇਨ ਦੇ ਨਾਲ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ।ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਡੇਢ ਕਰੋੜ ਦੇ ਕਰੀਬ ਦੱਸੀ ਜਾ ਰਹੀ ਹੈ।
ਪੁਲਿਸ ਅਧਿਕਾਰੀ ਪ੍ਰਵੇਸ਼ ਚੋਪੜਾ ਦਾ ਕਹਿਣਾ ਹੈ ਕਿ ਜਿਹੜੇ ਲੋਕ ਨਸ਼ਾ ਤਸਕਰੀ ਦਾ ਕੰਮ ਕਰਦੇ ਹਨ ਉਨ੍ਹਾਂ ਸਾਰਿਆ ਨੂੰ ਮੇਰੇ ਵੱਲੋਂ ਚਿਤਾਵਨੀ ਦਿੱਤੀ ਜਾਂਦੀ ਹੈ ਕਿ ਨਸ਼ਾ ਵੇਚਣ ਛੱਡ ਦਿਉ ਜਾਂ ਇਲਾਕਾ ਛੱਡ ਕੇ ਚਲੇ ਜਾਉ।ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਨਸ਼ਾ ਵੇਚਣ ਵਾਲਿਆ ਉਤੇ ਸਖਤ ਕਾਰਵਾਈ ਕੀਤੀ ਜਾਵੇਗੀ।