ਅੰਮ੍ਰਿਤਸਰ : ਆਏ ਦਿਨ ਹੀ ਪੰਜਾਬ ਵਿੱਚ ਨੌਜਵਾਨਾਂ ਦੇ ਕਤਲ ਹੋਣ ਦੇ ਮਾਮਲੇ ਸਾਹਮਣੇ ਆਏ, ਜਿਸ ਦੇ ਚਲਦੇ ਬੀਤੇ ਦਿਨੀਂ ਅੰਮ੍ਰਿਤਸਰ ਦੇ ਵੇਰਕਾ ਵਿੱਚ ਵੀ ਪਿਛਲੇ ਦਿਨੀਂ ਇੱਕ ਨੌਜਵਾਨ ਦਾ ਕਤਲ ਹੋਇਆ ਸੀ। ਜਿਸ 'ਤੇ ਅੰਮ੍ਰਿਤਸਰ ਦੀ ਵੇਰਕਾ ਪੁਲਿਸ ਨੇ ਕਾਰਵਾਈ ਕਰਦੇ ਹੋਏ ਇਸ ਅੰਨ੍ਹੇ ਕਤਲ ਦੀ ਗੁੱਥੀ ਨੂੰ 24 ਘੰਟਿਆਂ ਵਿੱਚ ਹੀ ਸੁਲਝਾ ਲਿਆ।
ਤੁਹਾਨੂੰ ਦੱਸ ਦੇਈਏ ਬੀਤੇ ਦਿਨੀਂ ਇੱਕ ਨੌਜਵਾਨ ਦੀ ਡੈੱਡਬਾਡੀ ਅੰਮ੍ਰਿਤਸਰ ਦੇ ਵੇਰਕਾ ਵਿੱਚੋਂ ਬਰਾਮਦ ਹੋਈ ਸੀ ਅਤੇ ਪਰਿਵਾਰਿਕ ਮੈਬਰਾਂ ਦੇ ਵੱਲੋਂ ਕਿਹਾ ਗਿਆ ਸੀ ਕਿ ਉਨ੍ਹਾਂ ਦੇ ਬੇਟੇ ਦਾ ਕਤਲ ਹੋਇਆ ਹੈ ਅਤੇ ਪੁਲਿਸ ਦੇ ਵੱਲੋਂ ਛਾਨਬੀਨ ਕਰਦੇ ਹੋਏ ਦੋ ਆਰੋਪੀਆਂ ਨੂੰ ਗਿਰਫਤਾਰ ਕੀਤਾ ਗਿਆ ਹੈ।
ਇਸ ਬਾਰੇ ਪੁਲਿਸ ਅਧਿਕਾਰੀ ਨਿਸ਼ਾਨ ਸਿੰਘ ਦੀ ਮੰਨੀ ਜਾਵੇ ਤਾਂ ਅੰਮ੍ਰਿਤਸਰ ਦੇ ਵੇਰਕਾ ਵਿੱਚ ਪੁਲਿਸ ਨੂੰ ਇੱਕ ਡੈੱਡਬਾਡੀ ਮਿਲੀ ਸੀ ਅਤੇ ਪਰਿਵਾਰ ਵੱਲੋਂ ਇਲਜ਼ਾਮ ਲਗਾਇਆ ਗਿਆ ਸੀ ਕਿ ਇੱਕ ਕੁੜੀ ਨੇ ਝਾਂਸੇ ਵਿੱਚ ਲਿਆ ਕੇ ਉਸ ਕੁੜੀ ਦੁਆਰਾ ਮੁੰਡੇ ਦਾ ਕਤਲ ਕੀਤਾ ਗਿਆ ਹੈ। ਜਿਸਦੇ ਬਾਅਦ ਉਨ੍ਹਾਂ ਨੇ ਧਾਰਾ 302 ਦੇ ਤਹਿਤ ਮਾਮਲਾ ਦਰਜ ਕੀਤਾ ਸੀ ਅਤੇ ਤਿੰਨ ਲੋਕਾਂ ਦੇ ਖਿਲਾਫ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਸੀ।