ਅੰਮ੍ਰਿਤਸਰ : ਥਾਣੇ ਵਿੱਚ ਇੱਕ ਪੁਲਿਸ ਮੁਲਾਜ਼ਮ ਵੱਲੋਂ ਖੁਦਕੁਸ਼ੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਮੁਲਾਜ਼ਮ ਨੇ ਫਾਹਾ ਲੈ ਕੇ ਖੁਦਕੁਸ਼ੀ ਕੀਤੀ ਹੈ। ਜਿਸ ਮੁਲਾਜ਼ਮ ਨੇ ਖੁਦਕੁਸ਼ੀ ਕੀਤੀ ਹੈ ਉਹ ਕਾਊਂਟਰ ਇੰਟੈਲੀਜੈਂਸ ਵਿੱਚ ਤੈਨਾਤ ਹੈ ਤੇ ਉਸ ਦਾ ਨਾਂਅ ਮਨਜਿੰਦਰ ਸਿੰਘ ਹੈ। ਦੱਸਿਆ ਜਾ ਰਿਹਾ ਹੈ ਕਿ ਮਨਜਿੰਦਰ ਪਿਛਲੇ ਕੁਝ ਸਮੇਂ ਤੋਂ ਉਹ ਆਪਣੇ ਪੁੱਤ ਦੇ ਪ੍ਰੇਮ ਸਬੰਧਾਂ ਕਾਰਣ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ।
ਪੁੱਤਰ ਦੇ ਪ੍ਰੇਮ-ਸਬੰਧਾਂ ਦੇ ਚਲਦਿਆਂ ਪੁਲਿਸ ਮੁਲਾਜ਼ਮ ਨੇ ਕੀਤੀ ਖੁਦਕੁਸ਼ੀ - ਮਾਨਸਿਕ ਤੌਰ ’ਤੇ ਪ੍ਰੇਸ਼ਾਨ
ਥਾਣੇ ਵਿੱਚ ਇੱਕ ਪੁਲਿਸ ਮੁਲਾਜ਼ਮ ਵੱਲੋਂ ਖੁਦਕੁਸ਼ੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਮੁਲਾਜ਼ਮ ਨੇ ਫਾਹਾ ਲੈ ਕੇ ਖੁਦਕੁਸ਼ੀ ਕੀਤੀ ਹੈ, ਜਿਸ ਮੁਲਾਜ਼ਮ ਨੇ ਖੁਦਕੁਸ਼ੀ ਕੀਤੀ ਹੈ ਉਹ ਕਾਊਂਟਰ ਇੰਟੈਲੀਜੈਂਸ ਵਿੱਚ ਤੈਨਾਤ ਹੈ ਤੇ ਉਸ ਦਾ ਨਾਂਅ ਮਨਜਿੰਦਰ ਸਿੰਘ ਹੈ।
ਫ਼ੋਟੋ
ਫਿਲਹਾਲ ਥਾਣਾ ਮੋਹਕਮਪੁਰਾ ਦੀ ਪੁਲਿਸ ਨੇ ਲਾਸ਼ ਕੋਲ ਮਿਲੇ ਸੁਸਾਇਡ ਨੋਟ ਦੇ ਆਧਾਰ ’ਤੇ ਹੈੱਡ ਕਾਂਸਟੇਬਲ ਨੂੰ ਮਰਨ ਲਈ ਮਜ਼ਬੂਰ ਕਰਨ ਦੇ ਦੋਸ਼ ’ਚ ਨਰਿੰਦਰ ਸਿੰਘ, ਰਣਜੀਤ ਕੌਰ, ਸ਼ਮਸ਼ੇਰ ਸਿੰਘ ਵਾਸੀ ਰਾਣਾ ਕਲਾ, ਰਾਜਵਿੰਦਰ ਕੌਰ, ਸ਼ਮਸ਼ੇਰ ਸਿੰਘ ਨਿਵਾਸੀ ਝੰਡੂਵਾਲਾ, ਲਾਡੀ ਅਤੇ ਮਨਦੀਪ ਕੌਰ ਨਿਵਾਸੀ ਮਹਿਤਾ ਚੌਕ ਵਿਰੁੱਧ ਕੇਸ ਦਰਜ ਕੀਤਾ ਹੈ।
ਜਾਂਚ ਅਧਿਕਾਰੀ ਨੇ ਕਿਹਾ ਕਿ ਆਰੋਪੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਜਲਦ ਹੀ ਆਰੋਪੀਆਂ ਨੂੰ ਗ੍ਰਿਫਤਾਰ ਕਰ ਦਿੱਤਾ ਜਾਵੇਗਾ।