ਅੰਮ੍ਰਿਤਸਰ: ਪੰਜਾਬ ਦੇ ਪ੍ਰਸਿੱਧ ਗਾਇਕ ਸਰਦੂਲ ਸਿਕੰਦਰ ਦਾ ਅੱਜ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਮਿਲਦੇ ਹੀ ਪੰਜਾਬੀ ਸੰਗੀਤ ਜਗਤ ‘ਚ ਸੋਗ ਲਹਿਰ ਫੈਲ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸਰਦੂਲ ਸਿਕੰਦਰ ਦਾ ਦੇਹਾਂਤ ਕੋਰੋਨਾ ਦੇ ਇਲਾਜ ਦੌਰਾਨ ਹੋਇਆ ਹੈ। ਉਹ ਪਿਛਲੇ ਕਰੀਬ ਡੇਢ ਮਹੀਨੇ ਤੋਂ ਕੋਰੋਨਾ ਮਹਾਂਮਾਰੀ ਤੋਂ ਪੀੜਤ ਸਨ ਤੇ ਉਨ੍ਹਾਂ ਦਾ ਇਲਾਜ ਮੋਹਾਲੀ ਦੇ ਫੇਜ਼ ਵਿਖੇ ਸਥਿਤ ਫੋਰਟਿਸ ਹਸਪਤਾਲ ਵਿੱਚ ਚੱਲ ਰਿਹਾ ਸੀ।
ਸਰਦੂਲ ਸਿਕੰਦਰ 60 ਸਾਲ ਦੇ ਸਨ ਅਤੇ ਉਨ੍ਹਾਂ ਦਾ ਵਿਆਹ ਪ੍ਰਸਿੱਧ ਗਾਇਕਾ ਅਮਰ ਨੂਰੀ ਨਾਲ ਹੋਇਆ ਸੀ। ਸਰਦੂਲ ਸਿਕੰਦਰ ਖੰਨਾ ਦੇ ਰਹਿਣ ਵਾਲੇ ਸਨ ਅਤੇ ਉਨ੍ਹਾਂ ਦੇ ਪੁੱਤਰ ਦਾ ਨਾਂਅ ਸੁਰੰਗ ਸਿਕੰਦਰ ਹੈ।
ਸਰਦੂਲ ਸਿਕੰਦਰ ਦੇ ਉੱਤੇ ਉਨ੍ਹਾਂ ਦੇ ਚਹੇਤਿਆਂ ਨੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਦੇ ਚਹੇਤਿਆਂ ਨੇ ਕਿਹਾ ਕਿ ਉਹ ਪੰਜਾਬ ਦਾ ਕੋਹੇਨੂਰ ਸੀ ,ਜਿਨ੍ਹਾਂ ਨੇ ਪੰਜਾਬ ਦੀ ਵਿਰਾਸਤ ਤੇ ਪੰਜਾਬ ਦੀ ਮਾਂ ਬੋਲੀ ਨੂੰ ਆਪਣੇ ਗੀਤਾਂ ਵਿੱਚ ਗਾਇਆ ਹੈ। ਉਨ੍ਹਾਂ ਕਿਹਾ ਕਿ ਸਰਦੂਲ ਸਿਕੰਦਰ ਦੇਹਾਂਤ ਨਾਲ ਉਨ੍ਹਾਂ ਨੂੰ ਭਾਰੀ ਦੁੱਖ ਹੋਇਆ ਹੈ।