ਅੰਮ੍ਰਿਤਸਰ:ਸਾਬਕਾ ਕੈਬਨਿਟ ਮੰਤਰੀ (Cabinet Minister) ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਵੱਖ-ਵੱਖ ਵਿੰਗਾਂ, ਜਰਨਲ, ਐਸਸੀ, ਬੀਸੀ, ਕ੍ਰਿਸਚਨ, ਆਈ ਟੀ ਤੇ ਯੂਥ ਵਿੰਗ ਦੇ ਪ੍ਰਧਾਨਾਂ ਦਾ ਸਨਮਾਨ ਸਮਾਰੋਹ ਕੀਤਾ ਗਿਆ। ਜਿਸ ਵਿੱਚ ਬਿਕਰਮ ਸਿੰਘ ਮਜੀਠੀਆ ਨੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਸਨਮਾਨਿਤ ਕੀਤਾ ਅਤੇ ਸਾਰੇ ਅਹੁਦੇਦਾਰਾਂ ਤੇ ਵਰਕਰਾ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਵਾਸਤੇ ਦਿਨ ਰਾਤ ਇਕ ਕਰਨ ਲਈ ਥਾਪੜਾ ਦਿੱਤਾ।
ਇਸ ਮੌਕੇ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਚ ਸਾਢੇ ਚਾਰ ਸਾਲਾਂ ਦੌਰਾਨ ਕੋਈ ਅਜਿਹਾ ਕੰਮ ਨਹੀਂ ਕਰਕੇ ਵਿਖਾਇਆ, ਜਿਸ ਨਾਲ ਸੂਬਾ ਖੁਸ਼ਹਾਲੀ ਦੇ ਰਾਹ 'ਤੇ ਚੱਲ ਪਿਆ ਹੋਵੇ।ਉਹਨਾਂ ਕਿਹਾ ਕਿ ਕਾਂਗਰਸ (Congress) ਸਰਕਾਰ ਨੇ ਅਕਾਲੀ ਸਰਕਾਰ ਵੇਲੇ ਦਿੱਤੀਆਂ ਸਾਰੀਆ ਸਹੂਲਤਾਂ ਲੋਕਾਂ ਤੋਂ ਖੋਹ ਕੇ ਪੰਜਾਬ ਨੂੰ ਕੰਗਾਲ ਕਰ ਦਿੱਤਾ ਹੈ।