ਅੰਮ੍ਰਿਤਸਰ : ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ਉਤੇ ਅੰਮ੍ਰਿਤਪਾਲ ਸਿੰਘ ਦੀ ਭਾਲ ਲਈ ਪੋਸਟਰ ਲਗਾਏ ਗਏ ਹਨ। ਇਹ ਪੋਸਟਰ ਰੇਲਵੇ ਪੁਲਿਸ ਵੱਲੋਂ ਰੇਲਵੇ ਪਲੇਟਫਾਰਮ ਉਤੇ ਲਗਾਏ ਗਏ ਹਨ। ਰੇਲਵੇ ਸਟੇਸ਼ਨ 'ਤੇ ਕੁਝ ਪੋਸਟਰ ਲੱਗੇ ਹਨ, ਜਿਨ੍ਹਾਂ ਉਤੇ ਇਹ ਲਿਖਿਆ ਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਸੂਚਨਾ ਦੇਣ ਵਾਲੇ ਦਾ ਨਾਂ ਗੁਪਤ ਰੱਖਿਆ ਜਾਵੇਗਾ ਤੇ ਨਾਲ ਹੀ ਸੂਚਨਾ ਦੇਣ ਲਈ ਹੈਲਪਲਾਈਨ ਨੰਬਰ ਵੀ ਜਾਰੀ ਕੀਤੇ ਗਏ ਹਨ।
ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਉਲੀਕਿਆ ਐਕਸ਼ਨ :ਅਜਨਾਲਾ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕਈ ਐਕਸ਼ਨ ਨੂੰ ਉਲੀਕਿਆ ਗਿਆ ਸੀ, ਜਿਸ ਵਿਚ ਅੰਮ੍ਰਿਤਪਾਲ ਸਿੰਘ ਉਥੋਂ ਭੱਜਣ ਵਿਚ ਕਾਮਯਾਬ ਹੋ ਗਿਆ ਸੀ, ਜਿਸ ਤੋਂ ਬਾਅਦ ਹੁਣ ਅਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਪੰਜਾਬ ਪੁਲਸ ਵੱਲੋਂ ਪੰਜਾਬ ਦੇ ਵੱਖ-ਵੱਖ ਰੇਲਵੇ ਸਟੇਸ਼ਨ ਉਤੇ ਵਾਰਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪੋਸਟਰ ਲਗਾਏ ਗਏ ਹਨ। ਉਥੇ ਹੀ ਬੀਤੇ ਕੁਝ ਦਿਨ ਪਹਿਲਾਂ ਅੰਮ੍ਰਿਤਸਰ ਦੇ ਕਥੂਨੰਗਲ ਵਿਚ ਅੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਸਿੰਘ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਸੀ, ਜਿਸ ਨੂੰ ਹੁਣ ਡਿਬਰੂਗੜ੍ਹ ਜੇਲ ਵਿਚ ਭੇਜ ਦਿੱਤਾ ਗਿਆ ਹੈ ਅਤੇ ਹੁਣ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਵਾਸਤੇ ਪੰਜਾਬ ਪੁਲਿਸ ਵੱਲੋਂ ਪੰਜਾਬ ਦੇ ਅਲੱਗ-ਅਲੱਗ ਰੇਲਵੇ ਸਟੇਸ਼ਨ ਤੇ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਪੋਸਟਰ ਲਗਾਏ ਜਾ ਰਹੇ ਹਨ ਅਤੇ ਜੋ ਵੀ ਅਮ੍ਰਿਤਪਾਲ ਸਿੰਘ ਦਾ ਪਤਾ ਦੱਸੇਗਾ ਉਸ ਨੂੰ ਉਚਿਤ ਮੁਆਵਜ਼ਾ ਦੇਣ ਦੀ ਗੱਲ ਵੀ ਲਿਖੀ ਗਈ ਹੈ ਉਤੇ ਹੀ ਇਹ ਪੋਸਟ ਪਹਿਲਾਂ ਬਟਾਲਾ ਦੇ ਰੇਲਵੇ ਸਟੇਸ਼ਨ ਉਤੇ ਲਗਾਏ ਗਏ ਸਨ ਅਤੇ ਅੱਜ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ਤੇ ਲਗਾਏ ਜਾ ਰਹੇ ਹਨ।