ਅੰਮ੍ਰਿਤਸਰ:'ਸਤਿਗੁਰੂ ਨਾਨਕ ਪ੍ਰਗਟਿਆ ਮਿਟੀ ਧੁੰਧ ਜਗ ਚਾਨਣ ਹੋਇਆ',ਅੱਜ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਦੇਸ਼ ਭਰ ਵਿੱਚ ਬੜੀ ਸ਼ਰਧਾ ਭਾਵਨਾ ਅਤੇ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਪਾਵਨ ਮੌਕੇ ਉਥੇ ਹੀ ਅੱਜ ਸਵੇਰ ਤੋਂ ਹੀ ਸੰਗਤ ਦਾ ਭਾਰੀ ਇਕੱਠ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚਣਾ ਸ਼ੁਰੂ ਹੋ ਗਿਆ। ਇਸ ਮੌਕੇ ਗੁਰੂ ਘਰ ਆਏ ਸ਼ਰਧਾਲੂਆਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਦੀਦਾਰ ਕੀਤੇ ਅਤੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਵੀ ਕੀਤਾ। ਉਥੇ ਹੀ ਇਸ ਮੌਕੇ ਲੱਖਾਂ ਦੀ ਗਿਣਤੀ ਵਿੱਚ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚ ਕੇ ਪ੍ਰਕਾਸ਼ ਪੁਰਬ ਮਨਾਉਂਦਿਆਂ ਸਮੂਹ ਸਿੱਖ ਸੰਗਤ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।
Guru Nanak Jayanti 2023 : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਹਰਮੰਦਿਰ ਸਾਹਿਬ ਵਿਖੇ ਲੱਗੀ ਰੌਣਕ - Amritsar golden temple
Guru Nanak Jayanti 2023 : ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਨਾਨਕ ਨਾਮ ਲੇਵਾ ਸੰਗਤ ਵੱਲੋਂ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਗੁਰੂ ਘਰ ਦੇ ਦਰਸ਼ਨ ਕੀਤੇ ਜਾ ਰਹੇ ਹਨ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਸਿੱਖ ਕੌਮ ਦੇ ਨਾਮ ਸੁਨੇਹਾ ਦਿੱਤਾ ਹੈ।
Published : Nov 27, 2023, 11:12 AM IST
ਜਥੇਦਾਰ ਨੇ ਦਿੱਤਾ ਬਾਣੀ ਨਾਲ ਜੁੜਣ ਦਾ ਸੁਨੇਹਾ : ਇਸ ਮੌਕੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਦੇਸ਼ਾਂ ਵਿਦੇਸ਼ਾਂ 'ਚ ਵਸਦੀ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਅੱਜ ਦੇ ਇਸ ਪਾਵਨ ਦਿਹਾੜੇ ਦੀ ਮੁਬਾਰਕਬਾਦ ਦਿੱਤੀ ਤੇ ਉਹਨਾਂ ਕਿਹਾ ਕਿ ਸਾਨੂੰ ਗੁਰੂ ਵਾਲੇ ਬਣਨਾ ਚਾਹੀਦਾ ਹੈ। ਨਾਲ ਹੀ ਉਹਨਾਂ ਬਾਣੀ ਨਾਲ ਜੁੜਨ ਦਾ ਸੁਨੇਹਾ ਵੀ ਸਿੱਖ ਸੰਗਤ ਨੂੰ ਦਿੱਤਾ।
- Guru Nanak Dev Ji Prakash Parv: ਕਲਿ ਤਾਰਣ ਗੁਰੁ ਨਾਨਕ ਆਇਆ॥ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਉੱਤੇ ਵਿਸ਼ੇਸ਼...
- Amrit Vele Da Hukamnama: 12 ਮੱਘਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ
- ਕਪੂਰਥਲਾ ਦੇ ਸੁਲਤਾਨਪੁਰ ਲੋਧੀ ਵਿੱਚ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 7 ਇਤਿਹਾਸਿਕ ਗੁਰਦੁਆਰਾ ਸਾਹਿਬ, ਪੜ੍ਹੋ ਵਿਸ਼ੇਸ਼ ਖਬਰ...
ਸੰਗਤਾਂ ਵਿੱਚ ਭਾਰੀ ਉਤਸ਼ਾਹ :ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੂਰ ਦੁਰਾਡੇ ਤੋਂ ਆਈਆਂ ਸੰਗਤਾਂ ਨਾਲ ਜਦੋਂ ਗੱਲ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਸਾਨੂੰ ਗੁਰੂ ਘਰ ਵਿੱਚ ਆਕੇ ਜੋ ਸ਼ਾਂਤੀ ਅਤੇ ਸੁੱਖ ਪ੍ਰਾਪਤ ਹੋਇਆ ਹੈ ਉਹ ਕੀਤੇ ਵੀ ਨਹੀਂ ਹੁੰਦਾ। ਗੁਰੂ ਘਰ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਇਸ ਮੌਕੇ ਦਿੱਲੀ ਤੋਂ ਆਏ ਸ਼ਰਧਾਲੂ ਦਾ ਕਹਿਣਾ ਸੀ ਕਿ ਉਹ ਅੱਠ ਸਾਲ ਦੇ ਬਾਅਦ ਅੱਜ ਗੁਰੂ ਘਰ ਵਿੱਚ ਆਈ ਹੈ ਤੇ ਇੱਥੇ ਆ ਕੇ ਮਨ ਨੂੰ ਬਹੁਤ ਹੀ ਸ਼ਾਂਤੀ ਦੇ ਸਕੂਨ ਮਿਲਿਆ ਹੈ। ਇਸ ਮੌਕੇ ਬਾਘਾ ਪੁਰਾਣਾ ਤੋਂ ਆਏ ਛੋਟੇ ਜਿਹੇ ਸ਼ਰਧਾਲੂ ਨੇ ਸੰਗਤਾਂ ਨੂੰ ਗੁਰੂ ਘਰ ਆਉਣ ਲਈ ਕਿਹਾ ਤੇ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਮਾਰਗ ਤੇ ਚੱਲਣ ਲਈ ਕਿਹਾ। ਉਸ ਵੱਲੋਂ ਕਿਹਾ ਗਿਆ ਕਿ ਨਸ਼ਿਆਂ ਤੋਂ ਦੂਰ ਰਹੋ ਤੇ ਗੁਰੂ ਵਾਲ਼ੇ ਬਣੋ ਤੇ ਬਾਣੀ ਨਾਲ ਜੁੜੋਇਸ ਮੌਕੇ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਰਾਤ ਨੂੰ ਦੀਪ ਮਾਲਾ ਤੇ ਆਤਿਸ਼ਬਾਜ਼ੀ ਵੀ ਕੀਤੀ ਜਾਵੇਗੀ। ਗੁਰੂ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਦਰਸ਼ਨਾਂ ਦੇ ਲਈ ਜਲੋ ਸਾਹਿਬ ਵੀ ਨੂੰ ਸਜਾਏ ਜਾਣਗੇ।