ਅੰਮ੍ਰਿਤਸਰ: ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਠਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ।
8ਵੇਂ ਪਾਤਸ਼ਾਹ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ - amritsar
ਅੱਜ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਹੈ। ਸ੍ਰੀ ਗੁਰੂ ਹਰਕ੍ਰਿਸ਼ਨ ਜੀ ਨੂੰ ‘ਬਾਲ ਗੁਰੂ’ ਜਾਂ ਫਿਰ ‘ਬਾਲਾ ਪ੍ਰੀਤਮ’ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ।
ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ
ਇਸ ਪਵਿੱਤਰ ਦਿਹਾੜੇ ਤੇ ਦਰਬਾਰ ਸਾਹਿਬ 'ਚ ਹਜ਼ਾਰਾਂ ਦੀ ਗਿਣਤੀ 'ਚ ਦੇਸ਼ ਵਿਦੇਸ਼ ਤੋ ਆਈ ਸੰਗਤ ਨੇ ਗੁਰੂ ਘਰ ਮੱਥਾ ਟੇਕ ਕੇ ਗੁਰੂ ਦਾ ਅਸ਼ੀਰਵਾਦ ਲਿਆ ਤੇ ਗੁਰੂ ਘਰ ਦੀ ਖੁਸ਼ੀਆਂ ਪ੍ਰਾਪਤ ਕੀਤੀਆਂ।
ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਜਨਮ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿ ਰਾਇ ਜੀ ਦੇ ਘਰ 1656 ਈਸਵੀ ਨੂੰ ਕੀਰਤਪੁਰ ਸਾਹਿਬ ਵਿਖੇ ਹੋਇਆ। ਸ੍ਰੀ ਗੁਰੂ ਹਰਕ੍ਰਿਸ਼ਨ ਜੀ ਨੂੰ ‘ਬਾਲ ਗੁਰੂ’ ਜਾਂ ਫਿਰ ‘ਬਾਲਾ ਪ੍ਰੀਤਮ’ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ।