ਅੰਮ੍ਰਿਤਸਰ: ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸ਼ੁੱਕਰਵਾਰ ਨੂੰ ਦਰਬਾਰ ਸਾਹਿਬ ਨਤਮਸਤਕ ਹੋਏ। ਨਤਮਸਤਕ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਰਤਾਰਪੁਲ ਲਾਂਘਾ ਖੁਲ੍ਹਣ ਨੂੰ ਲੈ ਕਿ ਕਿਹਾ ਕਿ ਕਰਤਾਰਪੁਰ ਲਾਂਘਾ ਖੁਲ੍ਹਣ ਜਾ ਰਿਹਾ ਹੈ, ਜੋ ਕਿ ਬਹੁਤ ਹੀ ਖ਼ੁਸ਼ੀ ਦੀ ਗੱਲ ਹੈ।
ਲਾਂਘਾ ਖੁਲ੍ਹਣ ਦਾ ਕਰੈਡਿਟ ਸਿੱਧੂ ਨੂੰ ਨਹੀਂ ਸਗੋਂ PM ਮੋਦੀ ਨੂੰ ਜਾਂਦਾ: ਪ੍ਰਕਾਸ਼ ਸਿੰਘ ਬਾਦਲ - ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸ਼ੁੱਕਰਵਾਰ ਨੂੰ ਦਰਬਾਰ ਸਾਹਿਬ ਨਤਮਸਤਕ ਹੋਏ। ਨਤਮਸਤਕ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਰਤਾਰਪੁਰ ਲਾਂਘਾ ਖੁਲ੍ਹਣ ਨੂੰ ਲੈ ਕਿ ਕਿਹਾ ਕਿ ਕਰਤਾਰਪੁਰ ਲਾਂਘਾ ਖੁਲ੍ਹਣ ਜਾ ਰਿਹਾ ਹੈ ਜੋ ਕਿ ਬਹੁਤ ਹੀ ਖ਼ੁਸ਼ੀ ਦੀ ਗੱਲ ਹੈ।
ਉੱਥੇ ਹੀ ਲਾਂਘਾ ਖੁਲ੍ਹਣ ਦੇ ਸਹਿਰਾ ਨਵਜੋਤ ਸਿੰਘ ਸਿੱਧੂ ਨੂੰ ਦੇਣ ਵਾਲੀ ਗੱਲ ਦਾ ਜਵਾਬ ਦਿੰਦਿਆਂ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘੇ ਦੇ ਖੁੱਲਣ ਦਾ ਕਰੈਡਿਟ ਨਵਜੋਤ ਸਿੰਘ ਸਿੱਧੂ ਨੂੰ ਨਹੀਂ ਸਗੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਂਦਾ ਹੈ, ਜਿਨ੍ਹਾਂ ਦੇ ਯਤਨਾਂ ਸਦਕਾ ਇਹ ਲਾਂਘਾ ਖੁੱਲਿਆ ਹੈ। ਉਨ੍ਹਾਂ ਕਿਹਾ ਕਿ ਲਾਂਘਾ ਸੰਗਤ ਦੀ ਅਰਦਾਸ ਕਾਰਨ ਹੀ ਖੁੱਲ੍ਹਿਆ ਨਾ ਕਿ ਸਿੱਧੂ ਕਾਰਨ।
ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਔਰਤਾਂ ਨੂੰ ਕੀਰਤਨ ਕਰਨ ਦੀ ਇਜ਼ਾਜ਼ਤ ਦੇਣ ਬਾਰੇ ਵਿਧਾਨ ਸਭਾ ਵਿੱਚ ਪਾਸ ਹੋਏ ਮਤੇ 'ਤੇ ਫੈਂਸਲਾ ਕੇਵਲ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕਰਨਾ ਹੈ ਤਾਂ ਇਸ ਬਾਰੇ ਕੁਝ ਨਹੀਂ ਕਰ ਸਕਦੇ।