ਅੰਮ੍ਰਿਤਸਰ:ਪਿੰਗਲਵਾੜਾ ਵਿੱਚ ਕੋਰੋਨਾ ਤੇ ਕਿਸਾਨ ਸੰਘਰਸ਼ ਨੂੰ ਲੈਕੇ ਅਰਦਾਸ ਕੀਤੀ ਗਈ ।ਇਸ ਦੌਰਾਨ ਪਿੰਗਲਵਾੜਾ ਦੀ ਮੁਖੀ ਬੀਬੀ ਇੰਦਰਜੀਤ ਸਿੰਘ ਨੇ ਕਿਹਾ ਕਿ ਸੂਬੇ ਚ ਸਰਕਾਰਾਂ ਕੋਈ ਕੰਮ ਨਹੀਂ ਕਰ ਰਹੀਆਂ।ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੀ ਗੱਲ ਸੁਣਨੀ ਚਾਹੀਦੀ ਹੈ।
ਪਿੰਗਲਵਾੜਾ ਵਿੱਚ ਰਹਿ ਰਹੇ ਇਕ ਜਿਸਮ ਤੇ ਦੋ ਜਾਨ ਦੇ ਨਾਮ ਨਾਲ ਮਸ਼ਹੂਰ ਸੋਨਾ, ਮੋਨਾ ਨੇ ਅੱਜ ਪਿੰਗਲਵਾੜਾ ਦੇ ਗੁਰੂਦੁਆਰਾ ਵਿੱਚ ਅਰਦਾਸ ਕੀਤੀ ਗਈ ਹੈ ਕਿ ਖੇਤੀਬਾੜੀ ਕਾਨੂੰਨ ਨੂੰ ਛੇਤੀ ਤੋਂ ਛੇਤੀ ਰੱਦ ਕੀਤਾ ਜਾਣਾ ਚਾਹੀਦਾ ਹੈ ਅਤੇ ਕਿਸਾਨ ਵਾਪਸ ਆਪਣੇ ਘਰਾਂ ਨੂੰ ਆ ਸਕਣ। ਇਸਦੇ ਨਾਲ ਹੀ ਸੋਨਾ ਮੋਨਾ ਨੇ ਕਿਹਾ ਕਿ ਇਸ ਸਮੇਂ ਕੋਰੋਨਾ ਮਹਾਂਮਾਰੀ ਦੌਰਾਨ ਬਹੁਤ ਸਾਰੇ ਲੋਕਾਂ ਦੀਆਂ ਜਾਨਾਂ ਗਈਆਂ ਤੇ ਉਨ੍ਹਾਂ ਲਈ ਵੀ ਉਨ੍ਹਾਂ ਦੇ ਵੱਲੋਂ ਪ੍ਰਾਰਥਨਾ ਕੀਤੀ ਗਈ।ਉਨ੍ਹਾਂ ਕਿਹਾ ਕਿ ਪਿੰਗਲਵਾੜਾ ਸਮੇਤ ਸਾਰਿਆਂ ਨੂੰ ਕੋਰੋਨਾ ਤੋਂ ਬਚਾਇਆ ਜਾਵੇ ਅਤੇ ਕੋਰੋਨਾ ਦੀ ਗ੍ਰਿਫਤ ਵਿਚ ਨਾ ਆਉਣ।