ਅੰਮ੍ਰਿਤਸਰ: ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀ ਆਰਡੀਨੈਂਸਾਂ ਵਿਰੁੱਧ ਕਿਸਾਨਾਂ ਦਾ ਸੰਘਰਸ਼ ਦਿਨ ਬ ਦਿਨ ਵਧਦਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਲਗਾਤਾਰ ਸੰਘਰਸ਼ਾਂ ਦੀ ਅਗਲੀ ਰੂਪਰੇਖਾ ਉਲੀਕੀ ਜਾ ਰਹੀ ਹੈ ਅਤੇ ਧਰਨਾ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਅਗਲੇ ਸੰਘਰਸ਼ ਤਹਿਤ ਕਿਸਾਨ ਜਥੇਬੰਦੀਆਂ ਨੇ ਹੁਣ 7 ਸਤੰਬਰ ਨੂੰ 'ਜੇਲ ਭਰੋ' ਅੰਦੋਲਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।
ਕਿਸਾਨਾਂ ਵੱਲੋਂ ਜੇਲ ਭਰੋ ਅੰਦੋਲਨ ਦੀਆਂ ਤਿਆਰੀਆਂ ਬਾਰੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਸਰਵਣ ਸਿੰਘ ਪਾਂਡੇਰ ਨੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕਿਸਾਨ-ਮਜ਼ਦੂਰ ਮੰਗਾਂ ਦੇ ਸਬੰਧ ਵਿੱਚ 7 ਸਤੰਬਰ ਨੂੰ 'ਜੇਲ੍ਹ ਭਰੋ' ਅੰਦੋਲਨ ਦੀਆਂ ਤਿਆਰੀਆਂ ਤਹਿਤ ਪਿੰਡ-ਪਿੰਡ ਜਾ ਕੇ ਅਤੇ ਕਿਸਾਨਾਂ ਦੀਆਂ ਕਮੇਟੀਆਂ ਬਣਾ ਕੇ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਕਮੇਟੀਆਂ ਨੂੰ ਕਿਸਾਨ-ਮਜਦੂਰਾਂ ਵੱਲੋਂ ਭਰਵਾਂ ਸਮਰਥਨ ਮਿਲ ਰਿਹਾ ਹੈ।