ਅੰਮ੍ਰਿਤਸਰ:ਜ਼ਿਲ੍ਹਾ ਅੰਮ੍ਰਿਤਸਰਵਿੱਚ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ (Birth anniversary of Guru Ramdas Ji ) ਨੂੰ ਲੈ ਕੇ ਲਗਾਤਾਰ ਹੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਵੱਲੋਂ 10 ਤਰੀਕ ਨੂੰ ਇਕ ਵਿਸ਼ਾਲ ਨਗਰ ਕੀਰਤਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਸ਼ੁਰੂ ਕੀਤਾ ਜਾਵੇ ਅਤੇ ਇਹ ਨਗਰਕੀਰਤਨ ਅੰਮ੍ਰਿਤਸਰ ਦੇ ਅਲੱਗ ਅਲੱਗ ਥਾਵਾਂ ਤੋਂ ਹੁੰਦਾ ਹੋਇਆ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅਕਾਲ ਤਖਤ ਸਾਹਿਬ ਪਹੁੰਚ ਕੇ ਸੰਪੰਨ ਹੋਵੇਗਾ।
ਉੱਥੇ ਹੀ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਕਾਰਪੋਰੇਸ਼ਨ ਦੇ ਅਧਿਕਾਰੀਆਂ ਅਤੇ ਪੁਲਸ ਅਧਿਕਾਰੀਆਂ ਦੇ ਵਿੱਚ ਇੱਕ ਅਹਿਮ ਮੀਟਿੰਗ ਕੀਤੀ ਗਈ ਜਿਸ ਵਿਚ ਕਈ ਜ਼ਰੂਰੀ ਮੁੱਦੇ ਵੀ ਵਿਚਾਰੇ ਗਏ ਅਤੇ ਅੰਮ੍ਰਿਤਸਰ ਦੇ ਮੇਅਰ (Mayor of Amritsar ) ਕਰਮਜੀਤ ਸਿੰਘ ਰਿੰਟੂ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਭਰੋਸਾ ਦਿੱਤਾ ਗਿਆ ਕਿ ਉਨ੍ਹਾਂ ਦੇ ਅਧਿਕਾਰ ਖੇਤਰ ਵਿਚ ਆਉਣ ਵਾਲੇ ਸਾਰੇ ਕੰਮ ਪਹਿਲ ਦੇ ਆਧਾਰ ਉੱਤੇ ਪੂਰੇ ਕਰ ਦਿੱਤੇ ਜਾਣਗੇ ।
ਕਰਮਜੀਤ ਸਿੰਘ ਰਿੰਟੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਹਮੇਸ਼ਾਂ ਹੀ ਖੁਸ਼ੀ ਹੁੰਦੀ ਹੈ ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਉਨ੍ਹਾਂ ਨੂੰ ਕੋਈ ਕੰਮ ਲਈ ਕਹਿੰਦੀ ਹੈ। ਉਨ੍ਹਾਂ ਨੇ ਕਿਹਾ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕਰਨਾ ਚਾਹੁੰਦੇ ਹਨ ਅਤੇ ਉਹ ਦੱਸਣਾ ਚੌਕਾਂ ਵਿੱਚ ਪਿਛਲੇ ਚਾਰ ਸਾਲ ਤੋਂ ਜਿਸ ਤਰ੍ਹਾਂ ਕੰਮ ਕਰਦੇ ਆ ਰਹੇ ਹਨ ਉਸੇ ਤਰ੍ਹਾਂ ਹੀ ਇਸ ਸਾਲ ਵੀ ਵਧੀਆ ਢੰਗ ਨਾਲ ਕੰਮ ਕਰਕੇ ਦਿਖਾਉਣਗੇ। ਉਨ੍ਹਾਂ ਕਿਹਾ ਕਿ ਜੋ ਕਾਰਪੋਰੇਸ਼ਨ (corporation) ਦੇ ਹਿੱਸੇ ਵਿੱਚ ਸੇਵਾ ਆਏਗੀ ਜਿਸ ਵਿੱਚ ਸਟਰੀਟ ਲਾਈਟਾਂ ਰੋਡ ਡਿਵੈਲਪਮੈਂਟ (Street Lights Road Development) ਅਤੇ ਹੋਰ ਕੰਮ ਹੋਣਗੇ ਉਸ ਨੂੰ ਪਹਿਲ ਦੇ ਆਧਾਰ ਉੱਤੇ ਪੂਰਾ ਕੀਤਾ ਜਾਵੇਗਾ।