ਅੰਮ੍ਰਿਤਸਰ: ਪਿੰਗਲਵਾੜਾ ਦੇ ਸੰਸਥਾਪਕ ਭਗਤ ਪੂਰਨ ਸਿੰਘ ਜੀ ਦੀ 5 ਅਗਸਤ ਨੂੰ 28ਵੀਂ ਬਰਸੀ ਹੈ। ਇਸ 28ਵੀਂ ਬਰਸੀ ਨੂੰ ਮਨਾਉਣ ਦੀਆਂ ਤਿਆਰੀਆਂ ਪਿੰਗਲਵਾੜਾ ਸੁਸਾਇਟੀ ਨੇ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਪਿੰਗਲਵਾੜਾ ਸੁਸਾਇਟੀ ਦੀ ਪ੍ਰਧਾਨ ਡਾ. ਇੰਦਰਜੀਤ ਕੌਰ ਨੇ ਪ੍ਰੈਸ ਕਾਨਫਰੰਸ ਕੀਤੀ। ਇਸ ਪ੍ਰੈਸ ਕਾਨਫਰੰਸ ਵਿੱਚ ਪ੍ਰਧਾਨ ਇੰਦਰਜੀਤ ਕੌਰ ਨੇ ਹੋਣ ਵਾਲੇ ਪ੍ਰੋਗਰਾਮਾਂ ਦਾ ਵੇਰਵਾ ਦਿੱਤਾ।
ਪਿੰਗਲਵਾੜਾ ਸੁਸਾਇਟੀ ਦੇ ਪ੍ਰਧਾਨ ਡਾ. ਇੰਦਰਜੀਤ ਕੌਰ ਨੇ ਦੱਸਿਆ ਕਿ ਕੋਰੋਨਾ ਲਾਗ ਕਾਰਨ ਸਰਕਾਰ ਵੱਲੋਂ ਪਾਬੰਦੀ ਲਗਾਈ ਗਈ ਹੈ ਇਸ ਕਰਕੇ ਇਸ ਵਾਰ ਪਿੰਗਵਾੜਾ ਦੇ ਸੰਸਥਾਪਕ ਭਗਤ ਪੂਰਨ ਸਿੰਘ ਦੀ 28 ਵੀਂ ਬਰਸੀ ਨੂੰ ਵਿਲੱਖਣ ਢੰਗ ਨਾਲ ਮਨਾਇਆ ਜਾਵੇਗਾ। ਉੁਨ੍ਹਾਂ ਕਿਹਾ ਕਿ ਸਾਡੇ ਕੋਲ ਵੱਖ-ਵੱਖ ਸਮੇਂ ਦੀਆਂ ਬਣੀ ਹੋਈਆਂ ਫਿਲਮਾਂ ਦੇ ਦਸਤਾਵੇਜ਼ ਪਏ ਹੋਏ ਹਨ ਜਿਨ੍ਹਾਂ ਨੂੰ ਸੋਸ਼ਲ ਮੀਡੀਆ ਰਾਹੀਂ ਪ੍ਰਸਾਰਿਤ ਕੀਤਾ ਜਾਵੇਗਾ।
ਉਨ੍ਹਾਂ ਨੇ ਕਿਹਾ ਕਿ ਇਹ ਫਿਲਮਾਂ 10 ਜੁਲਾਈ ਤੋਂ 19 ਜੁਲਾਈ ਤੱਕ ਰੁਜ਼ਾਨਾ ਸ਼ਾਮ 4:00 ਵਜੇ ਉਪਰੋਕਤ ਚੈਨਲ ਉੱਤੇ ਪ੍ਰਸਾਰਿਤ ਹੋਣਗੀਆਂ। ਉਨ੍ਹਾਂ ਕਿਹਾ ਕਿ ਜਿਹੜੇ ਵੱਡੇ ਵਿਦਵਾਨਾ ਦੇ ਵਿਚਾਰਾਂ ਨੂੰ ਰਿਕਾਰਡ ਕੀਤਾ ਗਿਆ ਹੈ ਉਸ ਨੂੰ 20 ਜੁਲਾਈ ਤੋਂ ਸ਼ੁਰੂ ਕਰਕੇ 3 ਅਗਸਤ ਤੱਕ ਚਲਾਇਆ ਜਾਵੇਗਾ।