ਪੰਜਾਬ

punjab

ETV Bharat / state

Harjinder Singh Dhami: "ਪੰਥ ਦੀ ਮੰਗ 'ਤੇ ਗਿਆਨੀ ਹਰਪ੍ਰੀਤ ਸਿੰਘ ਦੀ ਸਵੈਇੱਛਾ ਅਨੁਸਾਰ ਗਿਆਨੀ ਰਘਬੀਰ ਸਿੰਘ ਨੂੰ ਥਾਪਿਆ ਜਥੇਦਾਰ"

ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਪੰਥ ਵੱਲੋਂ ਬੜੇ ਲੰਮੇ ਸਮੇਂ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਉਤੇ ਪੱਕੇ ਤੌਰ ਉਤੇ ਜਥੇਦਾਰ ਲਾਏ ਜਾਣ। ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਕੁਝ ਸਮਾਂ ਪਹਿਲਾਂ ਸ੍ਰੀ ਅਕਾਲ ਤਖਤ ਸਾਹਿਬ ਦਾ ਵਾਧੂ ਚਾਰਜ ਦਿੱਤਾ ਗਿਆ ਸੀ, ਜਿਨ੍ਹਾਂ ਨੇ ਇਹ ਸੇਵਾ ਤਨਦੇਹੀ ਨਾਲ ਨਿਭਾਈ, ਜਿਸ ਦੀ ਸਮੁੱਚਾ ਪੰਥ ਸ਼ਲਾਘਾ ਕਰਦਾ ਹੈ।

Press conference of Shiromani Gurdwara Parbandhak Committee regarding Jathedar of Akal Takht Sahib
"ਪੰਥ ਦੀ ਮੰਗ ਚੇ ਗਿਆਨੀ ਹਰਪ੍ਰੀਤ ਸਿੰਘ ਦੀ ਸਵੈਇੱਛਾ ਅਨੁਸਾਰ ਗਿਆਨੀ ਰਘਬੀਰ ਸਿੰਘ ਨੂੰ ਥਾਪਿਆ ਜਥੇਦਾਰ"

By

Published : Jun 16, 2023, 1:31 PM IST

"ਪੰਥ ਦੀ ਮੰਗ ਚੇ ਗਿਆਨੀ ਹਰਪ੍ਰੀਤ ਸਿੰਘ ਦੀ ਸਵੈਇੱਛਾ ਅਨੁਸਾਰ ਗਿਆਨੀ ਰਘਬੀਰ ਸਿੰਘ ਨੂੰ ਥਾਪਿਆ ਜਥੇਦਾਰ"

ਚੰਡੀਗੜ੍ਹ ਡੈਸਕ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਪੰਥ ਵੱਲੋਂ ਬੜੇ ਲੰਮੇ ਸਮੇਂ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਉਤੇ ਪੱਕੇ ਤੌਰ ਉਤੇ ਜਥੇਦਾਰ ਲਾਏ ਜਾਣ। ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਕੁਝ ਸਮਾਂ ਪਹਿਲਾਂ ਸ੍ਰੀ ਅਕਾਲ ਤਖਤ ਸਾਹਿਬ ਦਾ ਵਾਧੂ ਚਾਰਜ ਦਿੱਤਾ ਗਿਆ ਸੀ, ਜਿਨ੍ਹਾਂ ਨੇ ਇਹ ਸੇਵਾ ਤਨਦੇਹੀ ਨਾਲ ਨਿਭਾਈ, ਜਿਸ ਦੀ ਸਮੁੱਚਾ ਪੰਥ ਸ਼ਲਾਘਾ ਕਰਦਾ ਹੈ। ਉਨ੍ਹਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੀ ਸਵੈਇੱਛਾ ਅਨੁਸਾਰ ਤਖ਼ਤ ਸ੍ਰੀ ਅਕਾਲ ਤਖਤ ਸਾਹਿਬ ਦਾ ਚਾਰਜ ਛੱਡਣ ਦਾ ਨੋਟਿਸ ਦੇ ਕੇ ਕੀਰਤੀਮਾਣ ਸਥਾਪਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਥ ਦੀ ਮੰਗ ਤੇ ਗਿਆਨੀ ਹਰਪ੍ਰੀਤ ਸਿੰਘ ਦੇ ਨੋਟਿਸ ਮਗਰੋਂ ਗਿਆਨੀ ਰਘਬੀਰ ਸਿੰਘ, ਜੋ ਕਿ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਹਨ, ਉਨ੍ਹਾ ਨੂੰ ਸ੍ਰੀ ਅਕਾਲ ਤਖਤ ਸਾਹੀਬ ਦੇ ਪੱਕੇ ਤੌਰ ਉਤੇ ਜਥੇਦਾਰ ਨਿਯੁਕਤ ਕੀਤਾ ਗਿਆ ਹੈ।

ਗਿਆਨੀ ਰਘਬੀਰ ਸਿੰਘ ਕੋਲ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਦਾ ਵਾਧੂ ਚਾਰਜ :ਉਥੇ ਹੀ ਗਿਆਨੀ ਸੁਲਤਾਲ ਸਿੰਘ, ਜੋ ਕਿ ਸਚਖੰਡ ਦੇ ਗ੍ਰੰਥੀ ਸਿੰਘ ਹਨ ਉਹ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬਤੌਰ ਜਥੇਦਾਰ ਪੱਕੀਆਂ ਸੇਵਾਵਾਂ ਨਿਭਾਉਣਗੇ ਤੇ ਨਾਲ ਹੀ ਸ੍ਰੀ ਦਰਬਾਰ ਸਾਹਿਬ ਵਿੱਚ ਗ੍ਰੰਥੀ ਸਿੰਘ ਘੱਟ ਹੋਣ ਕਾਰਨ ਗਿਆਨੀ ਰਘਬੀਰ ਸਿੰਘ ਨੂੰ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਦਾ ਵਾਧੂ ਚਾਰਜ ਦਿੱਤਾ ਜਾਵੇਗਾ ਤੇ ਗਿਆਨੀ ਸੁਲਤਾਨ ਸਿੰਘ ਨੂੰ ਵੀ ਐਡੀਸ਼ਨਲ ਗ੍ਰੰਥੀ ਦੇ ਤੌਰ ਉਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦਾ ਵਾਧੂ ਚਾਰਜ ਦਿੱਤਾ ਜਾਵੇਗਾ।

ਪੰਥ ਵੱਲੋਂ ਸੌਂਪੀਆਂ ਸੇਵਾਵਾਂ ਨੂੰ ਤਨਦੇਹੀ ਨਾਲ ਨਿਭਾਵਾਂਗੇ :ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੰਥ ਵੱਲੋਂ ਸੌਂਪੀਆਂ ਗਈਆਂ ਸੇਵਾਵਾਂ ਸਤਿਗੁਰੂ ਦੀ ਕਿਰਪਾ ਨਾਲ ਚੜ੍ਹਦੀਕਲਾ ਨਾਲ ਨਿਭਾਵਾਂਗੇ। ਉਨ੍ਹਾਂ ਕਿਹਾ ਕਿ ਸੇਵਾਵਾਂ ਸਾਰੀਆਂ ਹੀ ਵੱਡੀਆਂ ਹੁੰਦੀਆਂ ਹਨ, ਪਰ ਇਕ ਸ਼੍ਰੋਮਣੀ ਤਖਤ ਹੋਣ ਕਾਰਨ ਅਕਾਲ ਤਖਤ ਸਾਹਿਬ ਦੀ ਸੇਵਾ ਇਕ ਜ਼ਿੰਮੇਵਾਰੀ ਵਾਲੀ ਸੇਵਾ ਹੈ ਤੇ ਜੋ ਵਿਸ਼ਵਾਸ ਪੰਥ ਵੱਲੋਂ ਉਨ੍ਹਾਂ ਉਤੇ ਜਤਾਇਆ ਗਿਆ ਹੈ ਤੇ ਉਸ ਨੂੰ ਪੂਰਾ ਨਿਭਾਉਣ ਦਾ ਯਤਨ ਕੀਤਾ ਜਾਵੇਗਾ।

ਗਿਆਨੀ ਸੁਲਤਾਨ ਸਿੰਘ ਹੋਣਗੇ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ :ਸਿੱਖਾਂ ਦੇ ਸਿਰਮੌਰ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ਹੁਣ ਗਿਆਨੀ ਰਘਬੀਰ ਸਿੰਘ ਅਕਾਲ ਤਖ਼ਤ ਦੇ ਨਵੇਂ ਜਥੇਦਾਰ ਹੋਣਗੇ। ਹੁਣ ਤੱਕ ਉਹ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਨ। ਹੁਣ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ ਗਿਆਨੀ ਸੁਲਤਾਨ ਸਿੰਘ ਹੋਣਗੇ। ਇਸ ਸਬੰਧੀ ਫੈਸਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ ਵਿੱਚ ਲਿਆ ਗਿਆ ਹੈ। ਗਿਆਨੀ ਸੁਲਤਾਨ ਸਿੰਘ ਨੂੰ ਐਡੀਸ਼ਨਲ ਗ੍ਰੰਥੀ ਦੇ ਤੌਰ ਉਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦਾ ਵਾਧੂ ਚਾਰਜ ਦਿੱਤਾ ਜਾਵੇਗਾ।

ABOUT THE AUTHOR

...view details