ਅੰਮ੍ਰਿਤਸਰ: ਪੰਜਾਬ ਦੀਆਂ ਜੇਲ੍ਹਾਂ ਆਏ ਦਿਨ ਕਿਸ ਨਾ ਕਿਸੇ ਕਾਰਨ ਸੁਰਖੀਆਂ ਵਿੱਚ ਬਣੀਆਂ ਰਹਿੰਦੀਆਂ ਹਨ। ਉੱਥੇ ਹੀ, ਹੁਣ ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿੱਚ ਇੱਕ ਕੈਦੀ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿੱਚ ਕੈਦੀ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼ - ਕੈਦੀ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼
ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿੱਚ ਇੱਕ ਕੈਦੀ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਸ਼ੁਕਰਵਾਰ ਨੂੰ ਕੈਦੀ ਰਾਜਵਿੰਦਰ ਸਿੰਘ ਪੁੱਤਰ ਹਰਜੀਤ ਸਿੰਘ ਵਾਸੀ ਪਿੰਡ ਧਰਦਿਉ ਵਲੋਂ ਜੇਲ੍ਹ ਅੰਦਰ ਫਾਹਾ ਲੈ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਗਨੀਮਤ ਰਿਹਾ ਕਿ ਉਸ ਦੀ ਜਾਨ ਬਚ ਗਈ। ਉਸ ਨੂੰ ਤੁਰੰਤ ਮੁੱਢਲੀ ਸਹਾਇਤਾ ਦਿੱਤੀ ਕੀਤੀ ਗਈ। ਇਸ ਤੋਂ ਬਾਅਦ ਚੈੱਕ ਅੱਪ ਲਈ ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ ਭੇਜਿਆ ਗਿਆ।
ਦੱਸ ਦਈਏ ਕਿ ਕੈਦੀ ਰਾਜਵਿੰਦਰ ਸਿੰਘ ਥਾਣਾ ਮਹਿਤਾ ਅੰਮ੍ਰਿਤਸਰ ਦਿਹਾਤੀ ਜੋ ਮੁਕੱਦਮਾ ਨੰਬਰ 53/12 ਅ/ਧ 21-61-85 ਐਨ.ਡੀ.ਪੀ.ਐਸ ਐਕਟ ਥਾਣਾ ਮਹਿਤਾ ਵਿਖੇ ਅੰਮ੍ਰਿਤਸਰ ਦਿਹਾਤੀ ਦੇ ਅਧੀਨ ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿੱਚ ਬੰਦ ਹੈ। ਉਸ ਨੇ ਬੈਰਕ ਨੰਬਰ 5 ਵਿੱਚ ਪਰਨੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ। ਮਾਮਲੇ ਦੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।