ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲਗਾਤਾਰ ਹੀ ਪੰਜਾਬ ਨੂੰ ਲੈ ਕੇ ਬਹੁਤ ਵੱਡੇ ਬਿਆਨ ਦਿੱਤੇ ਜਾ ਰਹੇ ਹਨ ਅਤੇ ਕਈ ਬਿਆਨ ਉਨ੍ਹਾਂ ਵੱਲੋਂ ਵਾਪਸ ਵੀ ਲਏ ਗਏ ਹਨ। ਉਥੇ ਹੀ ਗੱਲ ਕੀਤੀ ਜਾਵੇ ਬੀਤੇ ਸਮੇਂ ਦੀ ਤਾਂ ਭਗਵੰਤ ਮਾਨ ਵੱਲੋਂ ਮੋਟਰਸਾਈਕਲ ਪਿੱਛੇ ਰੇਹੜੀ ਲਗਾਉਣ ਵਾਲਿਆਂ ਨੂੰ ਲੈ ਕੇ ਉਸ ਨੂੰ ਬੰਦ ਕਰਨ ਦਾ ਐਲਾਨ ਕੀਤਾ ਗਿਆ ਸੀ ਹੁਣ ਪੰਜਾਬ ਸਰਕਾਰ ਵੱਲੋਂ ਸੂਬੇ ’ਚ ਸਰਕਾਰੀ ਕੁਆਰਟਰਾਂ ਚ ਰੱਖੇ ਪਾਲਤੂ ਕੁੱਤਿਆਂ ਸਬੰਧੀ ਸਖਤੀ ਦਿਖਾਈ ਗਈ ਹੈ। ਬਿਨਾਂ ਮਨਜ਼ੂਰੀ ਰੱਖੇ ਪਾਲਤੂ ਕੁੱਤਿਆਂ ਨੂੰ ਤੁਰੰਤ ਬਾਹਰ ਕੱਢਣ ਲਈ ਕਿਹਾ ਗਿਆ ਹੈ ਜਿਸ ਨੂੰ ਲੈ ਕੇ ਐਂਟੀ ਕਰਾਈਮ ਐਂਡ ਐਨੀਮਲ ਪ੍ਰੋਟੈਕਸ਼ਨ ਦੇ ਅਹੁਦੇਦਾਰਾਂ ਵੱਲੋਂ ਅੰਮ੍ਰਿਤਸਰ ਦੇ ਹਾਲ ਬਾਜ਼ਾਰ ਦੇ ਬਾਹਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਖਿਲਾਫ਼ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ।
ਉਥੇ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਜੋ ਜਾਨਵਰ ਏਸੀ ਵਿੱਚ ਰਹਿਣਾ ਗਿੱਝੇ ਹਨ ਉਨ੍ਹਾਂ ਨੂੰ ਬਾਹਰ ਰੱਖਿਆ ਜਾਵੇਗਾ। ਇੱਥੇ ਹੀ ਪ੍ਰਦਰਸ਼ਨ ਕਰ ਰਹੀ ਇੱਕ ਬਜ਼ੁਰਗ ਮਹਿਲਾ ਵੱਲੋਂ ਰੋ ਰੋ ਕੇ ਇਸ ਬਾਰੇ ਜਾਣਕਾਰੀ ਵੀ ਦਿੱਤੀ ਗਈ ਅਤੇ ਕਿਹਾ ਕਿ ਐਨੀਮਲ ਪ੍ਰੋਟੈਕਸ਼ਨ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਨੂੰ ਹਰਗਿਜ਼ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਖਿਲਾਫ ਪ੍ਰਦਰਸ਼ਨ ਹੋਰ ਵੀ ਤਿੱਖਾ ਕੀਤਾ ਜਾ ਸਕਦਾ ਹੈ।