ਅੰਮ੍ਰਿਤਸਰ: ਰੇਲ ਹਾਦਸੇ ਦੇ ਪੀੜ੍ਹਤ ਪਰਿਵਾਰਾਂ ਵੱਲੋਂ ਨਵਜੋਤ ਸਿੰਘ ਸਿੱਧੂ ਦੇ ਘਰ ਬਾਹਰ ਧਰਨੇ 'ਤੇ ਬੈਠ ਗਏ ਹਨ। ਪੀੜ੍ਹਤ ਪਰਿਵਾਰਾਂ ਦਾ ਕਹਿਣਾ ਹੈ ਕਿ ਇਕ ਸਾਲ ਬੀਤ ਜਾਣ ਦੇ ਬਾਵਜੂਦ ਨਾਂ ਤਾ ਕਿਸੇ ਨੂੰ ਸਰਕਾਰੀ ਨੌਕਰੀ ਮਿਲੀ 'ਤੇ ਨਾ ਹੀ ਕਿਸੇ ਨੂੰ ਕੋਈ ਪੈਨਸ਼ਨ।
ਜ਼ਿਕਰਯੋਗ ਹੈ ਕਿ ਪਿਛਲੇ ਸਾਲ ਦੁਸ਼ਹਿਰੇ ਵਾਲੇ ਦਿਨ ਇਕ ਟ੍ਰੇਨ ਹਾਦਸਾ ਹੁੰਦਾ ਹੈ। ਜਿਸ ਵਿੱਚ 62 ਲੋਕਾਂ ਦੀ ਦਰਦਨਾਕ ਮੌਤ ਹੋ ਜਾਂਦੀ ਹੈ, 'ਤੇ ਇਸ ਹਾਦਸੇ ਲਈ ਵਿਰੋਧੀ ਧਿਰਾਂ ਨਵਜੋਤ ਸਿੰਘ ਸਿੱਧੂ 'ਤੇ ਉਹਨਾਂ ਦੀ ਧਰਮ ਪਤਨੀ ਨੂੰ ਦੋਸ਼ੀ ਠਹਿਰਾਉਂਦੇ ਹਨ, 'ਤੇ ਆਨਾਨ ਫਾਨਣ ਵਿੱਚ ਨਵਜੋਤ ਸਿੰਘ ਸਿੱਧੂ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਦੇਣ ਦਾ ਭਰੋਸਾ ਦਿੰਦੇ ਹਨ, ਪਰ ਇਕ ਸਾਲ ਬੀਤ ਜਾਣ ਦੇ ਬਾਵਜੂਦ ਪੀੜ੍ਹਤ ਪਰਿਵਾਰਾਂ ਦਾ ਕਹਿਣਾ ਹੈ ਕਿ ਉਹਨਾਂ ਨੂੰ ਸਰਕਾਰੀ ਨੌਕਰੀ ਨਹੀਂ ਦਿੱਤੀ ਗਈ, 'ਤੇ ਜਿਹੜੀ ਥੋੜੀ ਬਹੁਤੀ ਪੈਨਸ਼ਨ ਮਿਲਦੀ ਸੀ ਉਹ ਵੀ ਬੰਦ ਹੋ ਗਈ ਹੈ।