ਪੰਜਾਬ

punjab

ETV Bharat / state

ਸਿੰਗਲ ਯੂਜ਼ ਪਲਾਸਟਿਕ ’ਤੇ ਪਾਬੰਦੀ ਦੇ ਵਿਰੋਧ ’ਚ ਸੜਕਾਂ ’ਤੇ ਆਏ ਦੁਕਾਨਦਾਰ, ਕਹੀਆਂ ਇਹ ਵੱਡੀਆਂ ਗੱਲਾਂ - Protest among Amritsar shopkeepers against ban on single use plastic

ਭਗਵੰਤ ਮਾਨ ਸਰਕਾਰ ਵੱਲੋਂ ਸਿੰਗਲ ਯੂਜ਼ ਪਲਾਸਟਿਕ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ ਜਿਸਨੂੰ ਲੈਕੇ ਅੰਮ੍ਰਿਤਸਰ ਦੇ ਦੁਕਾਨਦਾਰਾਂ ਵਿੱਚ ਸਰਕਾਰ ਦੇ ਫੈਸਲੇ ਪ੍ਰਤੀ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਦੁਕਾਨਦਾਰਾਂ ਦਾ ਕਹਿਣਾ ਹੈ ਕਿ ਸਰਕਾਰ ਆਪਣੇ ਫੈਸਲੇ ਨੂੰ ਧੱਕੇ ਨਾਲ ਉਨ੍ਹਾਂ ਉੱਪਰ ਥੋਪ ਰਹੀ ਹੈ। ਨਾਲ ਹੀ ਦੁਕਾਨਦਾਰਾਂ ਇਸ ਮਸਲੇ ਦੇ ਹੱਲ ਲਈ ਸਰਕਾਰ ਤੋਂ ਥੋੜ੍ਹਾ ਸਮਾਂ ਮੰਗਿਆ ਹੈ।

ਸਿੰਗਲ ਯੂਜ਼ ਪਲਾਸਟਿਕ ਤੇ ਪਾਬੰਦੀ ਖ਼ਿਲਾਫ਼ ਦੁਕਾਨਦਾਰਾਂ ਚ ਰੋਸ
ਸਿੰਗਲ ਯੂਜ਼ ਪਲਾਸਟਿਕ ਤੇ ਪਾਬੰਦੀ ਖ਼ਿਲਾਫ਼ ਦੁਕਾਨਦਾਰਾਂ ਚ ਰੋਸ

By

Published : Jul 1, 2022, 5:33 PM IST

ਅੰਮ੍ਰਿਤਸਰ:ਪੰਜਾਬ ਅੰਦਰ ਵਾਤਾਵਰਣ ਨੂੰ ਬਚਾਉਣ ਲਈ 1 ਜੁਲਾਈ ਤੋਂ ਸਿੰਗਲ ਯੂਜ਼ ਪਲਾਸਟਿਕ ਦੀ ਵਿਕਰੀ, ਸਟੋਰੇਜ ਅਤੇ ਵਰਤੋਂ 'ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਸਬੰਧ ਵਿੱਚ ਕੇਂਦਰੀ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਜਾਰੀ ਹਦਾਇਤਾਂ ਦੇ ਬਾਅਦ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਨਾਲ ਵਾਤਾਵਰਣ ਨੂੰ ਹੋਣ ਵਾਲੇ ਨੁਕਸਾਨ ਸਬੰਧੀ ਜਾਗਰੂਕਤਾ ਫੈਲਾਊਣ ਲਈ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ।

ਸਿੰਗਲ ਯੂਜ਼ ਪਲਾਸਟਿਕ ਤੇ ਪਾਬੰਦੀ ਖ਼ਿਲਾਫ਼ ਦੁਕਾਨਦਾਰਾਂ ਚ ਰੋਸ

ਇਸ ਦੇ ਚੱਲਦੇ ਅੰਮ੍ਰਿਤਸਰ ਕਟੜਾ ਬੱਗੀਆਂ ਵਿਖੇ ਜੋ ਕਿ ਥੋਕ ਦੇ ਭਾਅ ’ਤੇ ਇੱਕ ਵਾਰ ਇਸਤੇਮਾਲ ਹੋਣ ਵਾਲਾ ਪਲਾਸਟਿਕ ਵੇਚਦੇ ਹਨ ਉਨ੍ਹਾਂ ਦੁਕਾਨਦਾਰਾਂ ਦੇ ਮਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ। ਉਨ੍ਹਾਂ ਵੱਲੋਂ ਦੁਕਾਨਾਂ ਬੰਦ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ।

ਦੁਕਾਨਦਾਰਾਂ ਦਾ ਕਹਿਣਾ ਹੈ ਕਿ ਜੇ ਇਕਦਮ ਹੀ ਅਸੀਂ ਆਪਣੀਆਂ ਦੁਕਾਨਾਂ ਬੰਦ ਕਰਕੇ ਪਲਾਸਟਿਕ ਦਾ ਸਾਮਾਨ ਵੇਚਣਾ ਬੰਦ ਕਰ ਦੇਵਾਂਗੇ ਤਾਂ ਇਸ ਨਾਲ ਸਾਨੂੰ ਬਹੁਤ ਸਾਰਾ ਨੁਕਸਾਨ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਦੁਕਾਨਾਂ ਦੇ ਅੰਦਰ ਲੱਖਾਂ ਦਾ ਸਾਮਾਨ ਸਟੋਕ ਵਿੱਚ ਰੱਖਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਦੁਕਾਨਦਾਰਾਂ ਬਾਰੇ ਵੀ ਜ਼ਰੂਰ ਸੋਚਣਾ ਪਵੇਗਾ।

ਜ਼ਿਕਰਯੋਗ ਹੈ ਕਿ ਸਿੰਗਲ ਯੂਜ਼ ਪਲਾਸਟਿਕ ਦੀ ਵਿਕਰੀ, ਸਟੋਰੇਜ਼ ਅਤੇ ਵਰਤੋਂ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਲਗਾਉਣ ਲਈ ਕਾਰਵਾਈ ਕੀਤੀ ਜਾ ਰਹੀ ਹੈ। ਦੁਕਾਨਦਾਰਾਂ ਨੇ ਕਿਹਾ ਕਿ ਪਲਾਸਟਿਕ ਸਟਿਕ ਫਾਰ ਬੈਲੂਨ, ਪਲਾਸਟਿਕ ਫਲੈਗ, ਕੈਂਡੀ ਸਟਿਕਸ, ਆਈਸ ਕ੍ਰੀਮ ਸਟਿਕਸ, ਪਲਾਸਟਿਕ ਪਲੇਟ, ਕੱਪ, ਗਲਾਸ, ਪਲਾਸਟਿਕ ਫੋਰਕ, ਸਪੂਨ, ਨਾਈਫ, ਸਟਰਾਅ, ਟ੍ਰੇਅ, ਰੈਪਿੰਗ/ਪੈਕਿੰਗ ਫਿਲਮ ਆਫ ਸਵੀਟ ਬਾਕਸ, ਸਿਗਰੇਟ ਪੈਕੇਟ, ਪਲਾਸਟਿਕ/ਪੀ.ਵੀ.ਸੀ. ਬੈਨਰ 100 ਮਾਈਕਰੋਨ ਤੋਂ ਘੱਟ ਅਤੇ ਪਲਾਸਟਿਕ ਕੈਰੀ ਬੈਗਜ ਆਦਿ ਨੂੰ ਸਰਕਾਰ ਮੁਕੰਮਲ ਬੰਦ ਕਰਨ ਦੀ ਤਿਆਰੀ ਵਿੱਚ ਹੈ ਜਿਸ ਦੇ ਚੱਲਦੇ ਹੁਣ ਅੰਮ੍ਰਿਤਸਰ ਵਿਚ ਦੁਕਾਨਦਾਰਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ।

ਇਹ ਵੀ ਪੜ੍ਹੋ:ਸੰਗਰੂਰ ’ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ ਤਿੰਨ ਮੁਲਜ਼ਮ ਕਾਬੂ

ABOUT THE AUTHOR

...view details