ਅੰਮ੍ਰਿਤਸਰ:ਪਿਛਲੇ 2 ਸਾਲਾਂ ਤੋਂ ਲਗਾਤਾਰ ਹੀ ਵੱਖ- ਵੱਖ ਸਿੱਖ ਜਥੇਬੰਦੀਆਂ ਵੱਲੋਂ 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ 'ਚ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਸੰਘਰਸ਼ ਕੀਤੇ ਜਾ ਰਹੇ ਹਨ। ਇਸ ਦੌਰਾਨ ਕੁਝ ਸਿੱਖ ਜਥੇਬੰਦੀਆਂ ਵੱਲੋਂ ਐੱਸਜੀਪੀਸੀ (SGPC) ਦੇ ਦਫ਼ਤਰ ਦੇ ਬਾਹਰ ਵੀ ਮੋਰਚਾ ਲਗਾਇਆ ਗਿਆ ਸੀ। 4 ਨਵੰਬਰ 2020 ਤੋਂ ਲਗਾਤਾਰ ਹੀ ਭਾਈ ਬਲਦੇਵ ਸਿੰਘ ਵਡਾਲਾ ਵੱਲੋਂ ਵਿਰਾਸਤੀ ਮਾਰਗ 'ਤੇ ਪੰਥਕ ਹੋਕਾ ਮੋਰਚਾ ਤਹਿਤ 328 ਸਰੂਪਾਂ ਦੇ ਤਾਂ ਪਤਾ ਹੋਣ ਦੇ ਮਾਮਲੇ 'ਚ ਮੁਲਜ਼ਮਾ ਖਿਲਾਫ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। (Protest against SGPC)
ਜਿਸ ਦੇ ਚਲਦੇ ਅੱਜ ਇਕ ਵਾਰ ਫਿਰ ਵੱਖ ਵੱਖ ਸਿੱਖ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਭੰਡਾਰੀ ਪੁਲ ਤੋਂ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਰੋਸ ਮਾਰਚ ਕੀਤਾ ਜਾਵੇਗਾ। ਇਸੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਲੰਬੇ ਸਮੇਂ ਤੋਂ 328 ਲਾਪਤਾ ਹੋਏ ਪਾਵਨ ਸਰੂਪਾਂ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਪਰ (SGPC) ਐੱਸਜੀਪੀਸੀ ਅਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸੰਗਤ ਨੂੰ ਇਹ ਸਪੱਸ਼ਟ ਨਹੀਂ ਕਰ ਸਕੇ ਕਿ 328 ਸਰੂਪ ਜੋ ਲਾਪਤਾ ਹੋਏ ਹਨ ਉਹ ਕਿੰਨਾ ਨੂੰ ਦਿੱਤੇ ਹਨ।
ਇਸ ਦੇ ਪਿੱਛੇ ਜੋ ਦੋਸ਼ੀ ਹੈ ਉਨ੍ਹਾਂ 'ਤੇ ਵੀ ਕਿਸੇ ਵੀ ਤਰੀਕੇ ਦੀ ਕੋਈ ਕਾਰਵਾਈ ਨਹੀਂ ਹੋ ਰਹੀ ਉਨ੍ਹਾਂ ਕਿਹਾ ਕਿ ਪਹਿਲਾਂ ਐਸਜੀਪੀਸੀ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਗੱਲ ਵੀ ਕੀਤੀ ਗਈ ਸੀ ਪਰ ਫਿਰ ਐਸਜੀਪੀਸੀ ਆਪਣੇ ਸਟੈਂਡ ਤੋਂ ਯੂ ਟਰਨ ਹੋ ਗਈ। ਹੁਣ ਲਗਾਤਾਰ ਹੀ ਭਾਈ ਬਲਦੇਵ ਸਿੰਘ ਵਡਾਲਾ ਵੀ ਪੰਥਕ ਹੋਕਾ ਤਹਿਤ ਵਿਰਾਸਤੀ ਮਾਰਗ 'ਤੇ ਪ੍ਰਦਰਸ਼ਨ ਕਰ ਰਹੇ ਹਨ।