ਅੰਮ੍ਰਿਤਸਰ:ਇੱਕ ਵਾਰ ਫਿਰ ਤੋਂ ਕਿਸਾਨ ਜਥੇਬੰਦੀਆ ਤੇ ਕੇਂਦਰ ਸਰਕਾਰ ਆਹਮੋ-ਸਾਹਮਣੇ ਹਨ। ਜਲ੍ਹਿਆਂਵਾਲਾ ਬਾਗ਼ ਦੇ ਨਵੀਨਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਉਦਘਾਟਨ ਕੀਤਾ ਜਾਣ ਹੈ, ਪਰ ਉਸ ਤੋਂ ਪਹਿਲਾਂ ਵੀ ਇਥੇ ਕਿਸਾਨ ਜਥੇਬੰਦੀਆ ਵੱਲੋਂ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਹਾਲਾਂਕਿ ਇਸ ਮੌਕੇ ਵੱਡੀ ਗਿਣਤੀ ਵਿੱਚ ਪੁਲਿਸ ਤਾਇਨਾਤ ਕੀਤੀ ਗਈ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਕੇਂਦਰ ਉਨ੍ਹਾਂ ਦੇ ਮਸਲੇ ਹੱਲ ਨਹੀਂ ਕਰਦੀ ਉਦੋਂ ਤੱਕਰ ਵਿਰੋਧ ਜਾਰੀ ਰਹੇਗਾ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਪ੍ਰਦਰਸ਼ਨ ਕਰਨ ਪਹੁੰਚੇ ਕਿਸਾਨਾਂ ਨੇ ਕਿਹਾ ਕਿ ਅਸੀਂ ਬੀਜੇਪੀ ਦੇ ਲੀਡਰਾਂ ਨੂੰ ਪੰਜਾਬ ਦੇ ਕਿਸੇ ਵੀ ਖੇਤਰ ਵਿੱਚ ਕੋਈ ਵੀ ਕੰਮ ਨਹੀਂ ਕਰਨ ਦੇਵਾਂਗੇ। ਉਨ੍ਹਾਂ ਨੇ ਕਿਹਾ ਕਿ ਬੀਜੇਪੀ ਪੰਜਾਬ ਦੇ ਲੋਕਾਂ ਨੂੰ ਆਪਣੇ ਪੱਖ ਵਿੱਚ ਕਰਨ ਲਈ ਪੂਰਾ ਜ਼ੋਰ ਲਗਾ ਰਹੀ ਹੈ।
ਜਲ੍ਹਿਆਂਵਾਲੇ ਬਾਗ ਦੇ ਉਦਘਾਟਨ ਤੋਂ ਪਹਿਲਾਂ ਵਿਰੋਧ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਪੜ੍ਹੇ ਲਿਖੇ ਹਨ, ਉਹ ਕਿਸੇ ਵੀ ਕੀਮਤ ‘ਤੇ ਬੀਜੇਪੀ ਦੇ ਲੀਡਰਾਂ ਦੀਆਂ ਗੱਲਾਂ ਵਿੱਚ ਨਹੀਂ ਆ ਸਕਦੇ, ਇਸ ਮੌਕੇ ਇਨ੍ਹਾਂ ਕਿਸਾਨਾਂ ਵੱਲੋਂ ਪੁਲਿਸ ਪ੍ਰਸ਼ਾਸਨ ‘ਤੇ ਜੰਮ ਕੇ ਨਿਸ਼ਾਨੇ ਸਾਧੇ, ਕਿਹਾ ਕਿ ਪੁਲਿਸ ਜਾਣਬੁੱਝ ਕੇ ਰਾਸਤੇ ਬੰਦ ਕਰਕੇ ਗੁਰਦੁਆਰਾ ਸਾਹਿਬ ਪਹੁੰਚਣ ਵਾਲੇ ਸ਼ਰਧਾਲੂਆਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਕਿਸਾਨਾਂ ਨੇ ਪੁਲਿਸ ’ਤੇ ਵੀ ਸਿਆਸੀ ਦਬਾਅ ਦੇ ਇਲਜ਼ਾਮ ਲਗਾਏ ਹਨ।
ਦੂਜੇ ਪਾਸੇ ਪੁਲਿਸ ਅਫ਼ਸਰ ਨੇ ਕਿਹਾ ਕਿ ਅਸੀਂ ਸੁਰੱਖਿਆ ਨੂੰ ਲੈਕੇ ਰਸਤੇ ਬੰਦ ਕੀਤੇ ਹਨ ਨਾ ਕਿ ਲੋਕਾਂ ਨੂੰ ਪ੍ਰੇਸ਼ਾਨ ਕਰਨ ਲਈ ਉਨ੍ਹਾਂ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਸਭ ਦੇ ਸਾਂਝੇ ਹਨ, ਇੱਥੇ ਕਿਸੇ ਨੂੰ ਕੋਈ ਰੋਕ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨ ਆਪਣਾ ਪ੍ਰਦਰਸ਼ਨ ਸ਼ਾਂਤੀ ਮਈ ਢੰਗ ਨਾਲ ਕਰ ਸਕਦੇ ਹਨ, ਪਰ ਦੂੁਜਿਆ ਨੂੰ ਪ੍ਰੇਸ਼ਾਨ ਕਰਕੇ ਨਹੀਂ।
ਇਹ ਵੀ ਪੜ੍ਹੋ:ਜਲ੍ਹਿਆਂਵਾਲਾ ਬਾਗ ਦੇ ਉਦਘਾਟਨ ਤੋਂ ਪਹਿਲਾਂ ਰੋਸ !