ਅੰਮ੍ਰਿਤਸਰ: ਕੋਰੋਨਾ ਮਹਾਂਮਾਰੀ ਕਾਰਨ ਆਕਸੀਜਨ ਦੀ ਕਮੀ ਦੇ ਚੱਲਦਿਆਂ ਹੋ ਰਹੀਆਂ ਮੌਤਾਂ ਨੂੰ ਲੈਕੇ ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਵਲੋਂ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕੋਰੋਨਾ ਦੌਰਾਨ ਆਕਸੀਜਨ ਦੀ ਕਮੀ ਕਾਰਨ ਹੋਈਆਂ ਮੌਤਾਂ ਨੂੰ ਲੈਕੇ ਸਰਕਾਰ ਨੂੰ ਜਿੰਮੇਵਾਰ ਠਹਿਰਾਇਆ ਹੈ।
ਆਕਸੀਜਨ ਦੀ ਕਮੀ ਨੂੰ ਲੈ ਕੇ ਸਮਾਜ ਸੇਵੀ ਸੰਸਥਾਵਾਂ ਵਲੋਂ ਕੀ ਰੋਸ ਪ੍ਰਦਰਸ਼ਨ - ਬਾਬਾ ਦੀਪ ਸਿੰਘ ਸੇਵਾ ਸੁਸਾਇਟੀ
ਕੋਰੋਨਾ ਮਹਾਂਮਾਰੀ ਕਾਰਨ ਆਕਸੀਜਨ ਦੀ ਕਮੀ ਦੇ ਚੱਲਦਿਆਂ ਹੋ ਰਹੀਆਂ ਮੌਤਾਂ ਨੂੰ ਲੈਕੇ ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਵਲੋਂ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕੋਰੋਨਾ ਦੌਰਾਨ ਆਕਸੀਜਨ ਦੀ ਕਮੀ ਕਾਰਨ ਹੋਈਆਂ ਮੌਤਾਂ ਨੂੰ ਲੈਕੇ ਸਰਕਾਰ ਨੂੰ ਜਿੰਮੇਵਾਰ ਠਹਿਰਾਇਆ ਹੈ।
ਇਸ ਮੌਕੇ ਸੰਸਥਾ ਦੇ ਪ੍ਰਧਾਨ ਅਨਿਲ ਵਸ਼ੀਸਟ ਦਾ ਕਹਿਣਾ ਕਿ ਸਿਹਤ ਸਹੂਲਤਾਂ ਦੇਣਾ ਸਰਕਾਰ ਦਾ ਫਰਜ ਹੈ। ਉਨ੍ਹਾਂ ਦਾ ਕਹਿਣਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਸਰਕਾਰ ਦੀਆਂ ਸਹੂਲਤਾਂ ਨਾ ਮਿਲਣ ਕਾਰਨ ਲੋਕ ਆਪਣੀਆਂ ਜਾਨਾਂ ਗੁਆ ਰਹੇ ਹਨ। ਉਨ੍ਹਾਂ ਦਾ ਕੋਰੋਨਾ ਮਹਾਂਮਾਰੀ ਸਮੇਂ ਵੀ ਕਾਲਾ ਬਾਜ਼ਾਰੀ ਹੋ ਰਹੀ ਹੈ। ਗੈਸ ਸਿਲੰਡਰ ਦੀ ਕੀਮਤਾਂ ਨੂੰ ਬਲੈਕ 'ਚ ਵਾਧੂ ਪੈਸੇ ਲੈਕੇ ਵੇਚਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਹੋਰ ਵੀ ਕਈ ਸਮਾਨਾਂ 'ਚ ਕਾਲਾ ਬਾਜ਼ਾਰੀ ਲੋਕਾਂ ਵਲੋਂ ਕੀਤੀ ਜਾ ਰਹੀ ਹੈ। ਸੰਸਥਾ ਦਾ ਕਹਿਣਾ ਕਿ ਉਨ੍ਹਾਂ ਵਲੋਂ ਪ੍ਰਦਰਸ਼ਨ ਕਰਨ ਦਾ ਮੁੱਖ ਮਕਸਦ ਸਰਕਾਰ ਨੂੰ ਉਸਦੀ ਜਿੰਮੇਵਾਰੀਆਂ ਦਾ ਅਹਿਸਾਸ ਕਰਵਾਉਣਾ ਹੈ।
ਇਹ ਵੀ ਪੜ੍ਹੋ:ਰੱਬ ਦਾ ਰੂਪ ਮੰਨਿਆਂ ਜਾਣ ਵਾਲਾ ਡਾਕਟਰ ਹੀ ਬਣਿਆ ਯਮਦੂਤ !