ਅੰਮ੍ਰਿਤਸਰ :ਪਾਕਿਸਤਾਨ ਵਿੱਚ ਘੱਟ ਗਿਣਤੀ ਲੋਕਾਂ ਦੇ ਉੱਤੇ ਤਸ਼ੱਦਦ ਅੱਜ ਵੀ ਜਾਰੀ ਹਨ। ਜੇਕਰ ਗੱਲ ਕੀਤੀ ਜਾਵੇ ਸਿੱਖ ਕੌਮ ਦੀ ਤਾਂ ਸਾਬਤ ਸੂਰਤ ਸਿੱਖਾਂ ਦਾ ਇੱਕ ਪ੍ਰਮੁੱਖ ਹਿਸਾ ਹੈ ਕਿਰਪਾਨ ਜਿਸ ਨੂੰ ਕਿ ਪਾਕਿਸਤਾਨ ਦੀ ਕੋਟ ਵਿਚੋਂ ਇਕ ਅਜਿਹਾ ਫੁਰਮਾਨ ਜਾਰੀ ਕੀਤਾ ਗਿਆ ਹੈ। ਪਾਕਿਸਤਾਨ 'ਚ ਇਕ ਸਾਬਤ ਸੂਰਤ ਨੌਜਵਾਨ ਨੂੰ ਕਿਰਪਾਨ ਰੱਖਣ ਲਈ ਲਾਇਸੈਂਸ ਲੈਣਾ ਪਵੇਗਾ। ਉਥੇ ਹੀ ਇਹ ਫੁਰਮਾਨ ਜਾਰੀ ਹੋਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਇਸ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ ਸੀ, ਲੇਕਿਨ ਅੱਜ ਸਿੱਖ ਜਥੇਬੰਦੀ 'ਚ ਵੀ ਇਸ ਮਾਮਲੇ ਨੂੰ ਲੈਕੇ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਸਿੱਖ ਜਥੇਬੰਦੀਆਂ ਦਾ ਕਹਿਣਾ ਹੈ ਕਿ ਪੰਜ ਕਕਾਰ ਸਿੱਖ ਕੌਮ ਲਈ ਇੱਕ ਅਲੱਗ ਹੀ ਮਹੱਤਵ ਰੱਖਦੇ ਹਨ। ਉੱਥੇ ਹੀ ਪੰਜ ਪਿਆਰਿਆਂ ਵਿੱਚੋਂ ਇੱਕ ਪਿਆਰੇ ਦਾ ਕਹਿਣਾ ਹੈ ਕਿ ਗੁਰੂ ਸਾਹਿਬਾਨਾਂ ਵੱਲੋਂ ਜੋ ਪੰਜ ਕਕਾਰ ਸਿੱਖ ਕੌਮ ਨੂੰ ਦਿੱਤੇ ਗਏ ਸਨ ਉਸਦੇ ਇੱਕ ਅਲੱਗ ਮਹੱਤਵ ਹੈ, ਲੇਕਿਨ ਕਈ ਦੇਸ਼ਾਂ ਵਿੱਚ ਇਸ ਤੇ ਪਾਬੰਦੀ ਲਾਉਣ ਦੀ ਕੋਸ਼ਿਸ਼ ਵੀ ਕੀਤੀ ਗਈ ਸੀ।
ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਸਿੱਖ ਕੌਮ ਆਪਣੇ ਅਲੱਗ ਹੀ ਕੰਮਾਂ ਕਰਕੇ ਜਾਣੀ ਜਾਂਦੀ ਹੈ ਅਤੇ ਜਦੋਂ ਕੋਰੋਨਾ ਦਾ ਸਮੇਂ ਸੀ ਉਸ ਸਮੇਂ ਵੀ ਸਿੱਖ ਕੌਮ ਵੱਲੋਂ ਇੱਕ ਅਲੱਗ ਹੀ ਇੱਕ ਮਿਸਾਲ ਪੇਸ਼ ਕੀਤੀ ਗਈ ਸੀ, ਜਿਸਦਾ ਡੋਨਲਡ ਟਰੰਪ ਵੱਲੋਂ ਵੀ ਸਵਾਗਤ ਕੀਤਾ ਗਿਆ ਸੀ। ਉਨ੍ਹਾਂ ਨੇ ਕਿਹਾ ਸੀ ਕਿ ਹਰ ਇਕ ਦੇਸ਼ 'ਚ ਗੁਰਦੁਆਰਾ ਸਾਹਿਬ ਜ਼ਰੂਰ ਹੋਣਾ ਚਾਹੀਦਾ ਹੈ। ਉੱਥੇ ਉਨ੍ਹਾਂ ਨੇ ਕਿਹਾ ਕਿ ਜੋ ਪਾਕਿਸਤਾਨ ਵੱਲੋਂ ਇਹ ਫ਼ਰਮਾਨ ਜਾਰੀ ਕੀਤਾ ਗਿਆ ਉਹ ਅਤਿ ਨਿੰਦਣਯੋਗ ਹੈ।
ਇਹ ਵੀ ਪੜ੍ਹੋ :ਮੰਨੀਆਂ ਹੋਈਆਂ ਮੰਗਾਂ ਲਾਗੂ ਕਰਾਉਣ ਲਈ ਵਰ੍ਹਦੇ ਮੀਂਹ 'ਚ ਕਿਸਾਨਾਂ ਵੱਲੋਂ ਪ੍ਰਦਰਸ਼ਨ ਜਾਰੀ