ਅੰਮ੍ਰਿਤਸਰ: ਪੰਜਾਬ ਸਰਕਾਰ (Government of Punjab) ਵੱਲੋਂ ਸਿੰਗਲ ਪਲਾਸਟਿਕ ਅਤੇ ਪੋਲਿਥੀਨ ਲਿਫ਼ਾਫ਼ਿਆਂ (Single plastic and polythene envelopes) ‘ਤੇ ਲਗਾਏ ਗਏ ਬੈਨ ਦੇ ਚੱਲਦਿਆਂ ਅੰਮ੍ਰਿਤਸਰ ਵਿਖੇ ਲਿਫਾਫਾ ਮਾਘੀ ਕਟੜਾ ਬੱਘੀਆਂ ਅਤੇ ਦੁਕਾਨਦਾਰਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਜਿਸ ਦੇ ਚਲਦਿਆਂ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਡੇ ਪਰਿਵਾਰਾਂ ਦਾ ਗੁਜ਼ਾਰਾ ਮੁਸ਼ਕਿਲ ਹੋ ਗਿਆ ਹੈ ਅਤੇ ਪੰਜਾਬ ਸਰਕਾਰ ਇਸ ਮਾਮਲੇ ਵੱਲ ਮੁੜ ਵਿਚਾਰ ਕਰੇ।
ਇਸ ਸੰਬੰਧੀ ਦੁਕਾਨਦਾਰਾਂ ਦੱਸਿਆ ਕਿ ਕੇਂਦਰ ਸਰਕਾਰ (Central Government) ਵੱਲੋਂ 75 ਮੈਕਰੋਲ ਦੇ ਲਿਫ਼ਾਫ਼ੇ ਵੇਚਣ ਦੀ ਛੋਟ ਹੈ, ਪਰ ਪੰਜਾਬ ਸਰਕਾਰ (Government of Punjab) ਨੂੰ ਬਿਨ੍ਹਾਂ ਸੋਚੇ ਸਿੰਗਲ ਵਰਤੋਂ ਵਾਲੇ ਹਲਕੇ ਲਿਫਾਫੇ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਛੋਟੇ ਦੁਕਾਨਦਾਰ ਅਤੇ ਰੇਹੜੀ ਵਾਲਿਆਂ ‘ਤੇ ਵੱਡਾ ਅਸਰ ਪੈਣ ਵਾਲਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ (Government of Punjab) ਦੇ ਆਦੇਸ਼ਾਂ ਵਾਲੇ ਲਿਫਾਫੇ ਚਾਰ 400 ਰੁਪਏ ਕਿੱਲੋ ਹਨ, ਪਰ ਆਮ ਵਰਗ 100 ਰੁਪਏ ਕਿੱਲੋ ਵਾਲੇ ਲਿਫਾਫਿਆਂ ਦੀ ਵਰਤੋਂ ਕਰਦਾ ਹੈ, ਜਿਸ ਨਾਲ ਹਰ ਇਕ ਵਪਾਰੀ ਪ੍ਰਭਾਵਿਤ ਹੋ ਰਿਹਾ ਹੈ।