ਅੰਮ੍ਰਿਤਸਰ:ਪੰਜਾਬ ਸਰਕਾਰ (Government of Punjab) ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਵੱਖ-ਵੱਖ ਵਰਗਾਂ ਵੱਲੋਂ ਮੰਗਾਂ ਨੂੰ ਲੈ ਕੇ ਮਾਨ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ (Protests against the Mann government) ਕੀਤਾ ਜਾ ਰਿਹਾ ਹੈ। ਅੰਮ੍ਰਿਤਸਰ ਬੱਸ ਸਟੈਂਡ (Amritsar Bus Stand) ਵਿੱਚ ਪਨਬਸ ਦੇ ਕੱਚੇ ਮੁਲਾਜਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਧਰਨਾ ਪ੍ਰਦਰਸ਼ਨ (Protests against the Punjab Government) ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਵੱਲੋਂ ਮਾਨ ਸਰਕਾਰ ਅਤੇ ਟਰਾਂਸਪੋਰਟ ਮੰਤਰੀ (Minister of Transport) ਨੂੰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਦੇਣ ਦੀ ਅਪੀਲ ਕੀਤੀ ਹੈ।
ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜਿੰਨ੍ਹਾਂ ਸਮਾਂ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਨ੍ਹਾਂ ਸਮਾਂ ਉਨ੍ਹਾਂ ਦਾ ਧਰਨਾ ਪ੍ਰਦਰਸ਼ਨ ਜਾਰੀ ਰਹੇਗਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਨਬੱਸ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (Aam Aadmi Party) ਵੱਲੋਂ ਸਾਡੇ ਨਾਲ ਵਾਅਦਾ ਕੀਤਾ ਗਿਆ ਸੀ, ਕਿ ਜੇਕਰ ਉਨ੍ਹਾਂ ਦੀ ਪੰਜਾਬ ਅੰਦਰ ਸਰਕਾਰ ਬਣਦੀ ਹੈ ਤਾਂ ਉਹ ਤੁਰੰਤ ਪੰਜਾਬ ਦੇ ਸਾਰੇ ਕੱਚੇ ਮੁਲਾਜ਼ਮਾਂ ਨੂੰ ਪਹਿਲੀ ਹੀ ਕੈਬਨਿਟ ਵਿੱਚ ਪੱਕਾ ਕਰ ਦੇਣਗੇ। ਉਨ੍ਹਾਂ ਕਿਹਾ ਕਿ ਸਰਕਾਰ ਬਣੇ ਨੂੰ ਕਰੀਬ 4 ਮਹੀਨੇ ਹੋ ਚੁੱਕੇ ਹਨ, ਪਰ ਹਾਲੇ ਤੱਕ ਪੰਜਾਬ ਸਰਕਾਰ ਵੱਲੋਂ ਪੰਜਾਬ ਦਾ ਇੱਕ ਵੀ ਕੱਚਾ ਮੁਲਾਜ਼ਮ ਪੱਕਾ ਨਹੀਂ ਕੀਤਾ ਗਿਆ।