ਪੰਜਾਬ

punjab

ETV Bharat / state

ਅੰਮ੍ਰਿਤਸਰ ’ਚ ਕੇਜਰੀਵਾਲ ਵੱਲੋਂ ਰੋਡ ਸ਼ੋਅ, ਕੀਤੀ ਇਹ ਅਪੀਲ - ਅੰਮ੍ਰਿਤਸਰ ’ਚ ਅਰਵਿੰਦ ਕੇਜਰੀਵਾਲ ਵੱਲੋਂ ਵਿਸ਼ਾਲ ਰੋਡ ਸ਼ੋਅ

ਪੰਜਾਬ ਚੋਣਾਂ ਨੂੰ ਲੈਕੇ ਅੰਮ੍ਰਿਤਸਰ ’ਚ ਅਰਵਿੰਦ ਕੇਜਰੀਵਾਲ ਵੱਲੋਂ ਵਿਸ਼ਾਲ ਰੋਡ ਸ਼ੋਅ (Arvind Kejriwal holds roadshow) ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਭਗਵੰਤ ਮਾਨ ਅਤੇ ਆਪ ਦੀ ਹੋਰ ਲੀਡਰਸ਼ਿੱਪ ਵਿਖਾਈ ਦਿੱਤੀ। ਇਸ ਮੌਕੇ ਕੇਜਰੀਵਾਲ ਨੇ ਆਪਣੇ ਸੰਬੋਧਨ ਵਿੱਚ ਪੰਜਾਬ ਦੇ ਲੋਕਾਂ ਨੂੰ ਆਪ ਦਾ ਸਾਥ ਦੇਣ ਦੀ ਅਪੀਲ ਕੀਤੀ ਅਤੇ ਭਗਵੰਤ ਮਾਨ ਨੂੰ ਪੰਜਾਬ ਦਾ ਸੀਐਮ ਬਣਾਉਣ ਲਈ ਕਿਹਾ।

ਅੰਮ੍ਰਿਤਸਰ ’ਚ ਕੇਜਰੀਵਾਲ ਵੱਲੋਂ ਰੋਡ ਸ਼ੋਅ
ਅੰਮ੍ਰਿਤਸਰ ’ਚ ਕੇਜਰੀਵਾਲ ਵੱਲੋਂ ਰੋਡ ਸ਼ੋਅ

By

Published : Feb 13, 2022, 4:04 PM IST

ਅੰਮ੍ਰਿਤਸਰ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਨੂੰ ਲੈ ਕੇ ਲਗਾਤਾਰ ਵੱਡੇ ਚਿਹਰੇ ਪੰਜਾਬ ਵਿੱਚ ਪਹੁੰਚ ਰਹੇ ਹਨ। ਇਸਦੇ ਚੱਲਦੇ ਹੀ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦੇ ਚਿਹਰੇ ਭਗਵੰਤ ਮਾਨ ਅੰਮ੍ਰਿਤਸਰ ਦੇ ਦੌਰੇ ’ਤੇ ਪਹੁੰਚੇ। ਇਸ ਦੌਰਾਨ ਆਪ ਵੱਲੋਂ ਵਿਸ਼ਾਲ ਰੋਡ ਸ਼ੋਅ ਕੱਢਿਆ ਗਿਆ। ਇਸ ਰੋਡ ਸ਼ੋਅ ਦੌਰਾਨ ਵੱਡੀ ਗਿਣਤੀ ਵਿੱਚ ਆਪ ਸਮਰਥਕ ਵਿਖਾਈ ਦਿੱਤੇ।

ਅੰਮ੍ਰਿਤਸਰ ’ਚ ਕੇਜਰੀਵਾਲ ਵੱਲੋਂ ਰੋਡ ਸ਼ੋਅ

ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਅੰਮ੍ਰਿਤਸਰ ਵਿਧਾਨ ਸਭਾ ਚੋਣਾਂ ਦੇ ਉਮੀਦਵਾਰਾਂ ਦੇ ਨਾਲ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕੀਤਾ ਗਿਆ। ਇਸ ਦੌਰਾਨ ਕੇਜਰੀਵਾਲ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਝਾੜੂ ਦੇ ਬਟਨ ’ਤੇ ਮੋਹਰ ਲਗਾ ਕੇ ਉਨ੍ਹਾਂ ਦੇ ਉਮੀਦਵਾਰਾਂ ਨੂੰ ਜਿਤਾਉਣ ਤਾਂ ਜੋ ਕਿ ਪੰਜਾਬ ਦਾ ਭਲਾ ਕੀਤਾ ਜਾ ਸਕੇ। ਉਨ੍ਹਾਂ ਨਾਲ ਹੀ ਅੰਮ੍ਰਿਤਸਰ ਵਿਧਾਨਸਭਾ ਹਲਕਾ ਕੇਂਦਰੀ ਤੋਂ ਆਪ ਉਮੀਦਵਾਰ ਅਜੇ ਗੁਪਤਾ ਦੇ ਹੱਕ ਵਿੱਚ ਵੋਟਾਂ ਮੰਗੀਆਂ ਗਈਆਂ।

ਅੰਮ੍ਰਿਤਸਰ ’ਚ ਕੇਜਰੀਵਾਲ ਵੱਲੋਂ ਰੋਡ ਸ਼ੋਅ

ਕੇਜਰੀਵਾਲ ਨੇ ਕਿਹਾ ਕਿ ਜਿੱਥੇ ਆਪ ਦੇ ਉਮੀਦਵਾਰ ਨੂੰ ਜਿੱਤ ਦਿਵਾਉਣੀ ਹੈ ਉੱਥੇ ਹੀ ਭਗਵੰਤ ਮਾਨ ਨੂੰ ਪੰਜਾਬ ਦਾ ਸੀਐਮ ਬਣਾਉਣ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਥੋੜ੍ਹੇ ਦਿਨ ਰਹਿ ਗਏ ਚੋਣਾਂ ਵਿੱਚ ਜਿਸਦੇ ਚੱਲਦੇ ਆਪ ਨੂੰ ਜਿਤਾਉਣ ਲਈ ਪੂਰਾ ਜ਼ੋਰ ਲਗਾ ਦੇਣਾ ਚਾਹੀਦਾ ਹੈ।

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਵਰਕਰਾਂ ਤੇ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਕੇਂਦਰੀ ਤੋਂ ਉਮੀਦਵਾਰ ਡਾ ਅਜੇ ਗੁਪਤਾ ਨੇ ਕਿਹਾ ਕਿ ਇਸ ਵਾਰ ਆਮ ਆਦਮੀ ਪਾਰਟੀ ਵੱਡੀ ਗਿਣਤੀ ਨਾਲ ਜਿੱਤ ਕੇ ਆਪਣੀ ਸਰਕਾਰ ਬਣਾਵੇਗੀ । ਨਾਲ ਹੀ ਉਨ੍ਹਾਂ ਕਿਹਾ ਕਿ ਕੇਜਰੀਵਾਲ ਦੇ ਪੰਜਾਬ ਫੇਰੀ ਨਾਲ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਹੋਰ ਮਜ਼ਬੂਤੀ ਮਿਲੇਗੀ।

ਇਹ ਵੀ ਪੜ੍ਹੋ:ਅਮਿਤ ਸ਼ਾਹ ਦੀ ਰੈਲੀ ਨੂੰ ਲੈ ਕੇ ਕਿਸਾਨਾਂ ਨੇ ਦਿਖਾਏ ਕਾਲੇ ਝੰਡੇ ਤੇ ਕੀਤੀ ਨਾਅਰੇਬਾਜ਼ੀ

ABOUT THE AUTHOR

...view details