ਅੰਮ੍ਰਿਤਸਰ: ਵਿਧਾਨ ਸਭਾ ਹਲਕਾ ਪੂਰਬੀ ਅੰਮ੍ਰਿਤਸਰ ਤੋਂ ਚੋਣ ਲੜ ਰਹੇ ਬਿਕਰਮ ਸਿੰਘ ਮਜੀਠੀਆ ਦੇ ਮਜੀਠਾ ਹਲਕਾ ਸੀਟ ਛੱਡਣ ਦੀਆਂ ਚਰਚਾਵਾਂ ਵਿਚਾਲੇ ਮਜੀਠੀਆ ਦੀ ਪਤਨੀ ਵੱਲੋਂ ਮਜੀਠਾ ਹਲਕੇ ਤੋਂ ਨਾਮਜ਼ਦਗੀ ਪੱਤਰ ਭਰ ਦਿੱਤਾ ਗਿਆ ਹੈ। ਉਨ੍ਹਾਂ ਦੀ ਪਤਨੀ ਵੱਲੋਂ ਮਜੀਠਾ ਵਿਖੇ ਤਹਿਸੀਲਦਾਰ ਦਫਤਰ ਪਹੁੰਚ ਆਪਣੇ ਨਾਮਜ਼ਦਗੀ ਕਾਗਜ਼ ਭਰੇ ਗਏ ਹਨ। ਇਸ ਦੌਰਾਨ ਮਜੀਠੀਆ ਦੀ ਪਤਨੀ ਮੀਡੀਆ ਤੋਂ ਦੂਰੀ ਬਣਾਉਂਦੇ ਹੀ ਵਿਖਾਈ ਦਿੱਤੇ ਹਨ ਅਤੇ ਮੀਡੀਆ ਨਾਲ ਬਿਨ੍ਹਾਂ ਕੋਈ ਗੱਲਬਾਤ ਉੱਥੋਂ ਚਲੇ ਗਏ।
ਜ਼ਿਕਰਯੋਗ ਹੈ ਕਿ ਲਗਾਤਾਰ ਹੀ ਬਿਕਰਮ ਸਿੰਘ ਮਜੀਠੀਆ ਵਿਧਾਨ ਸਭਾ ਹਲਕਾ ਮਜੀਠਾ ਤੋਂ ਜਿੱਤਦੇ ਆ ਰਹੇ ਹਨ ਪਰ ਇਸ ਵਾਰ ਨਵਜੋਤ ਸਿੰਘ ਸਿੱਧੂ ਨਾਲ ਤਕਰਾਰ ਹੋਣ ਕਰਕੇ ਮਜੀਠੀਆ ਨਵਜੋਤ ਸਿੰਘ ਸਿੱਧੂ ਦੇ ਹਲਕੇ ਤੋਂ ਚੋਣ ਲੜਨ ਜਾ ਰਹੇ ਹਨ।
ਬਿਕਰਮ ਮਜੀਠੀਆ ਦੀ ਪਤਨੀ ਨੇ ਮਜੀਠਾ ਤੋਂ ਭਰਿਆ ਨਾਮਜ਼ਦਗੀ ਪੱਤਰ ਬੀਤੇ ਦਿਨੀਂ ਬਿਕਰਮ ਮਜੀਠੀਆ ਕੋਲੋਂ ਪੁੱਛੇ ਗਏ ਸਵਾਲਾਂ ਵਿੱਚ ਬਿਕਰਮ ਮਜੀਠੀਆ ਨੇ ਇਸ਼ਾਰਿਆਂ ਇਸ਼ਾਰਿਆਂ ਵਿੱਚ ਸੰਕੇਤ ਦਿੱਤਾ ਸੀ ਕਿ ਉਹ ਵਿਧਾਨ ਸਭਾ ਹਲਕਾ ਮਜੀਠਾ ਤੋਂ ਸੀਟ ਛੱਡ ਸਕਦੇ ਹਨ। ਇਸ ਦੌਰਾਨ ਹੁਣ ਉਨ੍ਹਾਂ ਦੀ ਧਰਮ ਪਤਨੀ ਵੱਲੋਂ ਮਜੀਠਾ ਦੇ ਤਹਿਸੀਲਦਾਰ ਕੰਪਲੈਕਸ ਜਾ ਕੇ ਨਾਮਜ਼ਦਗੀ ਕਾਗਜ਼ ਭਰੇ ਜਾਣ ਤੋਂ ਇਸ਼ਾਰਾ ਮਿਲਦਾ ਹੋਇਆ ਦਿਖਾਈ ਦੇ ਰਿਹਾ ਹੈ ਕਿ ਬਿਕਰਮ ਸਿੰਘ ਮਜੀਠੀਆ ਦੀ ਧਰਮ ਪਤਨੀ ਵਿਧਾਨ ਸਭਾ ਹਲਕਾ ਮਜੀਠਾ ਤੋਂ ਚੋਣ ਮੈਦਾਨ ਵਿੱਚ ਉੱਤਰ ਸਕਦੇ ਹਨ ਅਤੇ ਮਜੀਠੀਆ ਸਿਰਫ ਅੰਮ੍ਰਿਤਸਰ ਪੂਰਬੀ ਹਲਕੇ ਤੋਂ ਹੀ ਸਿੱਧੂ ਖਿਲਾਫ਼ ਚੋਣ ਲੜਨਗੇ।
ਇਹ ਵੀ ਪੜ੍ਹੋ:ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਰਾਹਤ, ਚੋਣਾਂ ਤੱਕ ਗ੍ਰਿਫ਼ਤਾਰੀ 'ਤੇ ਰੋਕ