ਅੰਮ੍ਰਿਤਸਰ: ਚੋਣ ਨਤੀਜਿਆਂ ਤੋਂ ਪਹਿਲਾਂ ਅੰਮ੍ਰਿਤਸਰ ਤੋਂ ਕਾਂਗਰਸ ਸਾਂਸਦ ਗੁਰਜੀਤ ਔਜਲਾ ਨੇ ਇੱਕ ਫੇਰ ਨਸ਼ੇ ਦੇ ਮੁੱਦੇ ਨੂੰ ਵੱਡਾ ਬਿਆਨ (drug issue in Amritsar) ਦਿੱਤਾ ਹੈ। ਗੁਰਜੀਤ ਔਜਲਾ ਵੱਲੋਂ ਸਾਰੀਆਂ ਹੀ ਪਾਰਟੀਆਂ ਦੇ ਲੀਡਰ ਜਿਹੜੇ ਸੀਐਮ ਚਿਹਰੇ ਦੇ ਉਮੀਦਵਾਰ ਹਨ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਗਈਆਂ ਹਨ। ਨਾਲ ਹੀ ਉਨ੍ਹਾਂ ਇੰਨ੍ਹਾਂ ਸਾਰੇ ਲੀਡਰਾਂ ਨੂੰ ਸ਼ਹਿਰ ਵਿੱਚ ਨਸ਼ੇ ਦੇ ਮਸਲੇ ਨੂੰ ਲੈਕੇ ਜਾਣੂ ਕਰਵਾਇਆ ਹੈ।
ਔਜਲਾ ਨੇ ਸੀਐਮ ਚਿਹਰੇ ਦੇ ਉਮੀਦਵਾਰਾਂ ਨੂੰ ਜਾਣੂ ਕਰਵਾਉਂਦਿਆਂ ਕਿਹਾ ਹੈ ਕਿ ਗੁਰੂ ਕੀ ਨਗਰੀ ਅੰਮ੍ਰਿਤਸਰ ਵਿੱਚ ਨਸ਼ੇ ਦਾ ਮੁੱਦਾ ਵੱਡਾ ਹੈ। ਇਸ ਲਈ ਇਸਨੂੰ ਖਤਮ ਕਰਨਾ ਜ਼ਰੂਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਭਾਵੇਂ ਕਿਸੇ ਵੀ ਪਾਰਟੀ ਦੀ ਹੋਵੇ ਭਾਵੇਂ ਉਨ੍ਹਾਂ ਦੀ ਆਪਣੀ ਹੀ ਪਾਰਟੀ ਦੀ ਕਿਉਂ ਨਾ ਹੋਵੇ ਜੇ ਨਸ਼ਾ ਖਤਮ ਨਾ ਹੋਇਆ ਤਾਂ ਉਹ ਸੰਘਰਸ਼ ਵਿੱਢਣਗੇ।
ਨਸ਼ੇ ਦੇ ਮਸਲੇ ਨੂੰ ਲੈਕੇ ਗੁਰਜੀਤ ਔਜਲਾ ਦਾ ਵੱਡਾ ਬਿਆਨ ਇਸ ਮੌਕੇ ਔਜਲਾ ਨੇ ਕਿਹਾ ਕਿ ਜਿਹੜੀ ਵੀ ਪਾਰਟੀ ਦੀ ਸੀਐਮ ਬਣੇਗਾ ਉਹ ਗੁਰੂ ਦੀ ਨਗਰੀ ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਜ਼ਰੂਰ ਆਵਾਗੇ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਵਿੱਚ ਡਰੱਗ, ਦੜਾ ਸੱਟਾ ਅਤੇ ਸ਼ਰਾਬ ਦਾ ਮਸਲਾ ਵੱਡਾ ਹੈ। ਉਨ੍ਹਾਂ ਕਿਹਾ ਕਿ ਐਂਟੀ ਡਰੱਗ ਡੇਅ ਤੱਕ ਸਾਰੀਆਂ ਹੀ ਪਾਰਟੀਆਂ ਨੂੰ ਸਮਾਂ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇ ਉਸ ਸਮੇਂ ਤੱਕ ਇਹ ਮਸਲਾ ਹੱਲ ਨਾ ਹੋਇਆ ਤਾਂ ਉਹ ਸੰਘਰਸ਼ ਵਿੱਢਣ ਲਈ ਮਜ਼ਬੂਰ ਹੋਣਗੇ।
ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਨਸ਼ੇ ਨੂੰ ਲੈਕੇ ਡੀਜੀਪੀ ਨੂੰ ਲਿਖੀ ਚਿੱਠੀ ਨਾਲ ਅੰਮ੍ਰਿਤਸਰ ਵਿੱਚ ਨਸ਼ੇ ਦੇ ਖਤਮ ਹੋਣ ਨੂੰ ਲੈਕੇ ਕੋਈ ਜ਼ਿਆਦਾ ਫਰਕ ਨਹੀਂ ਪਿਆ। ਉਨ੍ਹਾਂ ਕਿਹਾ ਕਿ ਨਸ਼ਾ ਉਨ੍ਹਾਂ ਦੇ ਹਲਕੇ ਵਿੱਚ ਥੋੜ੍ਹਾ ਘਟਿਆ ਹੈ ਪਰ ਬਾਕੀ ਥਾਵਾਂ ਉੱਪਰ ਇਹ ਮਸਲਾ ਜਿਉਂ ਦਾ ਤਿਉਂ ਬਣਿਆ ਹੋਇਆ ਹੈ।
ਇਹ ਵੀ ਪੜ੍ਹੋ:ਨਤੀਜਿਆਂ ਤੋਂ ਪਹਿਲਾਂ ਪੁਲਿਸ ਚੌਂਕੀ ਨੂੰ ਉੱਡਾਉਣ ਦੀ ਕੋਸ਼ਿਸ਼ !