ਅੰਮ੍ਰਿਤਸਰ:ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਨੂੰ ਲੈਕੇ ਰਾਜਨੀਤਕ ਪਾਰਟੀਆਂ ਵੱਲੋਂ ਆਪੋ ਆਪਣੇ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰੇ ਜਾ ਰਹੇ ਹਨ ਉੱਥੇ ਹੀ ਉਮੀਦਵਾਰਾਂ ਵੱਲੋਂ ਹੁਣ ਆਪਣੇ ਦਫਤਰਾਂ ਦਾ ਉਦਘਾਟਨ ਵੀ ਕੀਤਾ ਜਾ ਰਿਹਾ। ਇਸਦੇ ਚੱਲਦੇ ਅੰਮ੍ਰਿਤਸਰ ਵਿਧਾਨਸਭਾ ਹਲਕਾ ਪੂਰਬੀ ਤੋਂ ਕਾਂਗਰਸੀ ਉਮੀਦਵਾਰ ਨਵਜੋਤ ਸਿੱਧੂ ਵੱਲੋਂ ਆਪਣੇ ਮੁੱਖ ਦਫ਼ਤਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਵੀ ਪਹੁੰਚੇ।
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵਜੋਤ ਸਿੰਘ ਸਿੱਧੂ ਨੇ ਬਿਕਰਮ ਸਿੰਘ ਮਜੀਠੀਆ ਨੂੰ ਆੜੇ ਹੱਥੀਂ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਲੜਾਈ ਬਿਕਰਮ ਸਿੰਘ ਮਜੀਠੀਆ ਜਾਂ ਅਕਾਲੀ ਦਲ ਨਾਲ ਨਹੀਂ ਇਸ ਵਾਰ ਲੜਾਈ ਸਿੱਧੀ ਮਾਫੀਆ ਦੇ ਨਾਲ ਹੈ।
ਸਿੱਧੂ ਨੇ ਕਿਹਾ ਕਿ ਬਿਕਰਮ ਮਜੀਠੀਆ ਵੱਲੋਂ ਲਗਾਤਾਰ ਹੀ ਕਾਂਗਰਸੀ ਵਰਕਰਾਂ ਨੂੰ ਲਲਕਾਰੇ ਮਾਰੇ ਜਾ ਰਿਹਾ ਹੈ ਉਸ ’ਤੇ ਬੋਲਦੇ ਹੋਏ ਸਿੱਧੂ ਨੇ ਕਿਹਾ ਕਿ ਜੇ ਮਜੀਠੀਆ ਨੇ ਮੇਰੇ ਕਿਸੇ ਵੀ ਵਰਕਰ ਨੂੰ ਧਮਕਾਉਣ ਦੀ ਕੋਸ਼ਿਸ਼ ਕੀਤੀ ਤਾਂ ਇੱਟ ਦਾ ਜਵਾਬ ਪੱਥਰ ਨਾਲ ਦੇਵਾਂਗੇ। ਨਾਲ ਹੀ ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਸੀਟ ਉਨ੍ਹਾਂ ਲਈ ਮੁੱਛ ਦਾ ਸਵਾਲ ਹੈ। ਇਸ ਦੇ ਨਾਲ ਹੀ ਨਵਜੋਤ ਸਿੰਘ ਸਿੱਧੂ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਮਜੀਠੀਆ ਸਭ ਤੋਂ ਵੱਡਾ ਮਾਫੀਆ ਹੈ ਕਿਉਂਕਿ ਜੇ ਕੋਈ ਵੀ ਵਿਅਕਤੀ ਇਸ ਦੀ ਗੱਲ ਨਹੀਂ ਮੰਨਦਾ ਅਤੇ ਉਸਦੇ ਬਿਕਰਮ ਮਜੀਠੀਆ ਝੂਠਾ ਮਾਮਲਾ ਦਰਜ ਕਰਵਾ ਦਿੰਦਾ ਹੈ।