ਪੰਜਾਬ

punjab

ETV Bharat / state

ਅਕਾਲੀ-ਬੀਜੇਪੀ ਗੱਠਜੋੜ ਦੀ ਚਰਚਾ ਵਿਚਾਲੇ ਛੋਟੇਪੁਰ ਦਾ ਵੱਡਾ ਬਿਆਨ - Sucha Singh Chhotepur bows his head at Golden Temple

ਚੋਣ ਨਤੀਜਿਆਂ ਤੋਂ ਬਾਅਦ ਅਕਾਲੀ ਬੀਜੇਪੀ ਵੱਲੋਂ ਮਿਲਕੇ ਸਰਕਾਰ ਬਣਾਉਣ ਦੇ ਸਵਾਲ ਦਾ ਜਵਾਬ ਦਿੰਦਿਆਂ ਅਕਾਲੀ ਆਗੂ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਨਤੀਜਿਆਂ ਤੋਂ ਬਾਅਦ ਪਾਰਟੀ ਫੈਸਲਾ ਕਰੇਗੀ ਕਿ ਗੱਠਜੋੜ ਦੀ ਲੋੜ ਪਵੇਗੀ ਜਾਂ ਨਹੀਂ।

ਚੋਣ ਨਤੀਜਿਆਂ ਤੋਂ ਪਹਿਲਾਂ ਛੋਟੇਪੁਰ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ
ਚੋਣ ਨਤੀਜਿਆਂ ਤੋਂ ਪਹਿਲਾਂ ਛੋਟੇਪੁਰ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

By

Published : Mar 7, 2022, 5:58 PM IST

ਅੰਮ੍ਰਿਤਸਰ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਦੀਆਂ ਚੋਣਾਂ ਮੁਕੰਮਲ ਹੋਣ ਤੋਂ ਬਾਅਦ ਪੰਜਾਬ ਵਿੱਚ ਸਿਆਸੀ ਪਾਰਟੀਆਂ ਦੇ ਆਗੂ ਘਰਾਂ ਵਿੱਚ ਬੈਠ ਕੇ ਆਰਾਮ ਫਰਮਾਉਂਦੇ ਦਿਖਾਈ ਦੇ ਰਹੇ ਸਨ। ਪਰ 10 ਮਾਰਚ ਨੂੰ ਚੋਣਾਂ ਦੇ ਨਤੀਜੇ ਹਨ ਤੇ ਤਿੰਨ ਦਿਨ ਪਹਿਲਾਂ ਹੀ ਹੁਣ ਇੱਕ ਵਾਰ ਚੋਣ ਸਰਗਰਮੀਆਂ ਤੇਜ਼ ਹੁੰਦੀਆਂ ਵਿਖਾਈ ਦੇ ਰਹੀਆਂ ਹਨ। ਜਿੱਥੇ ਇੱਕ ਪਾਸੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਰਤ ਸਰਕਾਰ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਪਹੁੰਚੇ ਹੋਏ ਹਨ, ਉੱਥੇ ਹੀ ਦੂਸਰੇ ਪਾਸੇ ਹੁਣ ਹਰੇਕ ਪਾਰਟੀ ਦੇ ਉਮੀਦਵਾਰ ਵੱਲੋਂ ਆਪਣੀ ਜਿੱਤ ਲਈ ਪ੍ਰਮਾਤਮਾ ਅੱਗੇ ਅਰਦਾਸ ਬੇਨਤੀ ਕੀਤੀ ਜਾ ਰਹੀ ਹੈ।

ਚੋਣ ਨਤੀਜਿਆਂ ਤੋਂ ਪਹਿਲਾਂ ਛੋਟੇਪੁਰ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

ਅਕਾਲੀ ਦਲ ਦੇ ਸੀਨੀਅਰ ਆਗੂ ਸੁੱਚਾ ਸਿੰਘ ਛੋਟੇਪੁਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ ਅਤੇ ਇਸ ਮੌਕੇ ਉਨ੍ਹਾਂ ਆਪਣੀ ਜਿੱਤ ਲਈ ਅਰਦਾਸ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਚੋਣ ਨਤੀਜਿਆਂ ਤੋਂ ਠੀਕ ਤਿੰਨ ਦਿਨ ਪਹਿਲਾਂ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਪਹੁੰਚੇ ਹਨ ਅਤੇ ਉਨ੍ਹਾਂ ਨੂੰ ਪ੍ਰਮਾਤਮਾ ’ਤੇ ਭਰੋਸਾ ਹੈ। ਛੋਟੇਪੁਰ ਨੇ ਕਿਹਾ ਕਿ ਮਿਹਨਤ ਤੇ ਇਮਾਨਦਾਰੀ ਨਾਲ ਉਨ੍ਹਾਂ ਵੱਲੋਂ ਵਿਧਾਨ ਸਭਾ ਚੋਣਾਂ ਲੜੀਆਂ ਗਈਆਂ ਹਨ ਅਤੇ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਇਸ ਵਾਰ ਜਿੱਤ ਉਨ੍ਹਾਂ ਦੀ ਹੀ ਹੋਵੇਗੀ।

ਚੋਣ ਨਤੀਜਿਆਂ ਤੋਂ ਪਹਿਲਾਂ ਛੋਟੇਪੁਰ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

ਅਕਾਲੀ-ਬੀਜੀਪੇ ਗੱਠਜੋੜ ’ਤੇ ਬੋਲੇ ਛੋਟੇਪੁਰ

ਇਸ ਦੇ ਨਾਲ ਉਨ੍ਹਾਂ ਨੇ ਕਿਹਾ ਕਿ ਜੋ ਆਮ ਆਦਮੀ ਪਾਰਟੀ ਸਰਕਾਰ ਬਣਾਉਣ ਦਾ ਦਾਅਵਾ ਕਰਦੀ ਹੈ ਇਸ ਤਰ੍ਹਾਂ ਦੇ ਦਾਅਵੇ ਤਾਂ ਹਰ ਉਮੀਦਵਾਰ ਹੀ ਕਰਦਾ ਹੈ ਪਰ ਅਸਲ ਨਤੀਜਾ ਦਸ ਮਾਰਚ ਨੂੰ ਹੀ ਪਤਾ ਚੱਲੇਗਾ। ਇਸ ਦੇ ਨਾਲ ਹੀ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਜੋ ਅਕਾਲੀ ਦਲ ਤੇ ਬੀਜੇਪੀ ਦੇ ਗੱਠਜੋੜ ਦੀਆਂ ਗੱਲਾਂ ਚੱਲ ਰਹੀਆਂ ਹਨ ਇਸ ਵਿੱਚ ਅਜੇ ਤੱਕ ਕੋਈ ਸੱਚਾਈ ਨਹੀਂ ਅਤੇ ਨਤੀਜੇ ਆਉਣ ਤੋਂ ਬਾਅਦ ਹੀ ਪਤਾ ਚੱਲੇਗਾ ਕਿ ਗੱਠਜੋੜ ਕਰਨ ਦੀ ਲੋੜ ਪੈਂਦੀ ਹੈ ਜਾਂ ਨਹੀਂ।

ਚੋਣ ਨਤੀਜਿਆਂ ਤੋਂ ਪਹਿਲਾਂ ਛੋਟੇਪੁਰ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

ਬੀਬੀਐਮਬੀ ਮਸਲੇ ਤੇ ਕੀ ਬੋਲੇ ਛੋਟੇਪੁਰ ?

ਉਨ੍ਹਾਂ ਅੱਗੇ ਬੋਲਦੇ ਕਿਹਾ ਕਿ ਜੋ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦਾ ਮੁੱਦਾ ਚੱਲ ਰਿਹਾ ਹੈ। ਛੋਟੇਪੁਰ ਨੇ ਕਿਹਾ ਕਿ ਕੇਂਦਰ ਹਮੇਸ਼ਾਂ ਹੀ ਪੰਜਾਬ ਨਾਲ ਧੱਕਾ ਕਰਦੀ ਆਈ ਹੈ ਅਤੇ ਪੰਜਾਬ ਨੂੰ ਆਪਣੇ ਹੱਕ ਲੈਣ ਲਈ ਇੱਕ ਵਾਰ ਫਿਰ ਤੋਂ ਇਕਜੁੱਟ ਹੋਣ ਦੀ ਲੋੜ ਹੈ। ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਜੋ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨਹੀਂ ਹੋ ਪਾ ਰਹੀ ਇਸ ’ਤੇ ਆਮ ਆਦਮੀ ਪਾਰਟੀ ਦਾ ਤੇ ਅਰਵਿੰਦ ਕੇਜਰੀਵਾਲ ਦਾ ਚਿਹਰਾ ਸਾਫ਼ ਜ਼ਾਹਿਰ ਹੁੰਦਾ ਹੈ ਕਿ ਉਸ ਦੀ ਮਨਸ਼ਾ ਕੀ ਹੈ। ਛੋਟੇਪੁਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਨੇਤਾ ਨੂੰ ਪੰਜਾਬ ਦੇ ਲੋਕ ਕਦੇ ਵੀ ਮੂੰਹ ਨਹੀਂ ਲਗਾਉਣਗੇ।

ਇਹ ਵੀ ਪੜ੍ਹੋ:ਬਲਜਿੰਦਰ ਕੁਮਾਰ ਨੂੰ ਨਮ ਅੱਖਾਂ ਨਾਲ ਦਿੱਤੀ ਵਿਦਾਈ

ABOUT THE AUTHOR

...view details