ਪੰਜਾਬ

punjab

ETV Bharat / state

ਅੰਮ੍ਰਿਤਸਰ ਪਹੁੰਚੇ ਭਾਜਪਾ ਦੇ ਕੇਂਦਰੀ ਮੰਤਰੀ ਵੀ.ਕੇ ਸਿੰਘ ਦਾ ਕਾਂਗਰਸ-ਆਪ ’ਤੇ ਤਿੱਖਾ ਹਮਲਾ - ਕਾਂਗਰਸ ਅਤੇ ਆਮ ਆਦਮੀ ਪਾਰਟੀ

ਅੰਮ੍ਰਿਤਰ ਪਹੁੰਚੇ ਕੇਂਦਰੀ ਰਾਜ ਮੰਤਰੀ ਵੀਕੇ ਸਿੰਘ ਵੱਲੋਂ ਭਾਜਪਾ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਜਿੱਥੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਉੱਪਰ ਜੰਮਕੇ ਨਿਸ਼ਾਨੇ ਸਾਧੇ ਗਏ ਹਨ। ਇਸਦੇ ਨਾਲ ਹੀ ਪੰਜਾਬ ਵਿੱਚ ਪੀਐਮ ਮੋਦੀ ਦੀ ਰੈਲੀ ਦਾ ਹੋਣ ਵਾਲੇ ਵਿਰੋਧ ਨੂੰ ਲੈਕੇ ਵੀ ਉਨ੍ਹਾਂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।

ਭਾਜਪਾ ਦੇ ਕੇਂਦਰੀ ਰਾਜ ਮੰਤਰੀ ਵੀ. ਕੇ ਸਿੰਘ ਅੰਮ੍ਰਿਤਸਰ ਪਹੁੰਚੇ
ਭਾਜਪਾ ਦੇ ਕੇਂਦਰੀ ਰਾਜ ਮੰਤਰੀ ਵੀ. ਕੇ ਸਿੰਘ ਅੰਮ੍ਰਿਤਸਰ ਪਹੁੰਚੇ

By

Published : Feb 12, 2022, 3:23 PM IST

ਅੰਮ੍ਰਿਤਸਰ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਨੂੰ ਲੈਕੇ ਸਿਆਸੀ ਮਾਹੌਲ ਗਰਮਾਇਆ ਹੈ। ਸੂਬੇ ਵਿੱਚ ਚੋਣ ਪ੍ਰਚਾਰ ਸਿਖਰਾਂ ’ਤੇ ਹੈ। ਇਸਦੇ ਚੱਲਦੇ ਹੀ ਭਾਜਪਾ ਦੀ ਕੇਂਦਰੀ ਲੀਡਰਸ਼ਿੱਪ ਪੰਜਾਬ ਭਾਜਪਾ ਦੇ ਹੱਕ ਵਿੱਚ ਸੂਬੇ ’ਚ ਵਿੱਚ ਚੋਣ ਪ੍ਰਚਾਰ ਵਿੱਚ ਜੁਟ ਗਈ ਹੈ ਤਾਂ ਕਿ ਪੰਜਾਬ ਦੀ ਸੱਤਾ ਹਾਸਿਲ ਕੀਤੀ ਜਾ ਸਕੇ।

ਭਾਜਪਾ ਦੇ ਕੇਂਦਰੀ ਰਾਜ ਮੰਤਰੀ ਵੀ. ਕੇ ਸਿੰਘ ਅੰਮ੍ਰਿਤਸਰ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਦਾ ਪੰਜਾਬ ਦੀ ਲੀਡਰਸ਼ਿੱਪ ਵੱਲੋਂ ਭਰਵਾ ਸੁਆਗਤ ਕੀਤਾ ਗਿਆ। ਇਸ ਮੌਕੇ ਵੀ.ਕੀ ਸਿੰਘ ਵੱਲੋਂ ਭਾਜਪਾ ਦੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਕੀਤਾ (Union Minister V K Singh campaigns in favor of BJP) ਗਿਆ ਹੈ। ਉਨ੍ਹਾਂ ਵੱਲੋਂ ਭਾਜਪਾ ਦੇ ਹਲਕਾ ਅਟਾਰੀ ਦੇ ਉਮੀਦਵਾਰ ਸੁਖਵਿੰਦਰ ਪਿੱਟੂ ਲਈ ਚੋਣ ਪ੍ਰਚਾਰ ਵੀ ਕੀਤਾ।

ਭਾਜਪਾ ਦੇ ਕੇਂਦਰੀ ਰਾਜ ਮੰਤਰੀ ਵੀ. ਕੇ ਸਿੰਘ ਅੰਮ੍ਰਿਤਸਰ ਪਹੁੰਚੇ

ਉਨ੍ਹਾਂ ਵੱਲੋਂ ਅੰਮ੍ਰਿਤਸਰ ਦੇ ਹਲਕਾ ਉੱਤਰੀ ਵਿੱਚ ਭਾਜਪਾ ਉਮੀਦਵਾਰ ਸੁਖਮਿੰਦਰ ਸਿੰਘ ਰੰਧਾਵਾ ਉਰਫ਼ ਪਿੰਟੂ ਲਈ ਚੋਣ ਰੈਲੀ ਕਰਕੇ ਉਨ੍ਹਾਂ ਨੂੰ ਨਿੱਘਾ ਸਵਾਗਤ ਕੀਤਾ ਗਿਆ। ਵੀ.ਕੇ.ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕ ਭਾਜਪਾ ਦੀਆਂ ਨੀਤੀਆਂ ਨੂੰ ਚੰਗੀ ਤਰ੍ਹਾਂ ਜਾਣਦੇ ਹਨ ਅਤੇ ਉਨ੍ਹਾਂ ਕਿਹਾ ਕਿ ਹੁਣ ਭਾਜਪਾ ਪੰਜਾਬ ਵਿੱਚ ਪਹਿਲੀ ਵਾਰ 117 ਸੀਟਾਂ 'ਤੇ ਚੋਣ ਲੜ ਰਹੀ ਹੈ, ਜਿਸ ਕਾਰਨ ਹੁਣ ਮਾਹੌਲ ਹੋਰ ਵੀ ਬੇਹਤਰ ਹੋ ਗਿਆ ਹੈ।

ਇਸਦੇ ਨਾਲ ਹੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ 'ਤੇ ਕਿਸਾਨਾਂ ਵੱਲੋਂ ਫਿਰ ਤੋਂ ਰੋਸ ਪ੍ਰਦਰਸ਼ਨ ਦੇ ਐਲਾਨ ਦੇ ਸਵਾਲ ’ਤੇ ਉਨ੍ਹਾਂ ਕਿਹਾ ਕਿ ਇਹ ਸਵਾਲ ਕਿਸਾਨਾਂ ਨੂੰ ਪੁੱਛਿਆ ਜਾਣਾ ਚਾਹੀਦਾ ਹੈ। ਉਨ੍ਹਾਂ ਪੀਐਮ ਮੋਦੀ ਦਾ ਤਾਰੀਫ ਕਰਦਿਆਂ ਕਿਹਾ ਕਿ ਨਰਿੰਦਰ ਮੋਦੀ ਹਰ ਇਨਸਾਨ ਦੇ ਭਲੇ ਦੀ ਗੱਲ ਕਰਦੇ ਹਨ।

ਉਨ੍ਹਾਂ ਈ ਡੀ ਦੀ ਰੇਡ ’ਤੇ ਕਿਹਾ ਕਿ ਪੀਐਮ 'ਨੂੰ ਵਿਰੋਧੀ ਹਮੇਸ਼ਾ ਨਿਸ਼ਾਨਾ ਬਣਾਉਂਦੇ ਹਨ ਪਰ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ। ਉਨ੍ਹਾਂ ਕੇਜਰੀਵਾਲ 'ਤੇ ਚੁਟਕੀ ਲੈਂਦਿਆਂ ਕਿਹਾ ਕਿ ਉਹ ਝੂਠ ਬੋਲ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ।

ਇਹ ਵੀ ਪੜ੍ਹੋ:ਚਾਰਕੋਣੇ ਮੁਕਾਬਲੇ ਵਿੱਚ ਕਿਵੇਂ ਬਣੇਗੀ ਪੰਜਾਬ ਵਿੱਚ ਸਰਕਾਰ?

ABOUT THE AUTHOR

...view details