ਅੰਮ੍ਰਿਤਸਰ: ਸੂਬੇ ਦੇ ਮੁੱਖ ਮੰਤਰੀ ਦਾ ਅਹੁਦਾ ਸਾਂਭਣ ਦੇ 2 ਦਿਨ ਬਾਅਦ ਚਰਨਜੀਤ ਸਿੰਘ ਚੰਨੀ ਅੱਜ ਸਵੇਰੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਉਨ੍ਹਾਂ ਨਾਲ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ, ਓ.ਪੀ. ਸੋਨੀ, ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਣੇ ਵੱਡੀ ਗਿਣਤੀ 'ਚ ਲੀਡਰਸ਼ਿਪ ਦਰਬਾਰ ਸਾਹਿਬ ਪੰਹੁਚੀ।
ਦਰਬਾਰ ਸਾਹਿਬ ਨਤਮਸਤਕ ਹੋਣ ਮਗਰੋਂ ਪੱਤਰਕਾਰਾਂ ਦੇ ਮੁਖ਼ਾਤਿਬ ਹੁੰਦਿਆਂ ਕਿਹਾ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਅਸੀਂ ਗੁਰੂ ਸਾਹਿਬ ਦਾ ਆਸ਼ੀਰਵਾਦ ਲੈਣ ਆਏ ਹਾਂ ਤੇ ਰਾਜ ਧਰਮ ਦੇ ਮੁਤਾਬਕ ਚੱਲੇਗਾ। ਉਨ੍ਹਾਂ ਕਿਹਾ ਕਿ ਬੇਅਦਬੀ ਦਾ ਇਨਸਾਫ ਜੋ ਪੰਥ ਤੇ ਜਨਤਾ ਨੂੰ ਮਿਲਣਾ ਚਾਹੀਦਾ ਹੈ ਉਹ ਦਵਾਇਆ ਜਾਵੇਗਾ।
ਇਸ ਮੌਕੇ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪਿਛਲੇ 2 ਦਿਨਾਂ 'ਚ ਉਨ੍ਹਾਂ ਨੂੰ ਚਰਨਜੀਤ ਚੰਨੀ ਨਾਲ ਕੰਮ ਕਰਕੇ ਜਿੰਨ੍ਹਾਂ ਮਾਨ ਮਹਿਸੂਸ ਕੀਤਾ ਉਹ ਪਿਛਲੇ 17 ਸਾਲਾਂ ਦੇ ਸਿਆਸੀ ਸਫ਼ਰ 'ਚ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਜੇਕਰ ਰਾਜਨੀਤੀ 'ਚ ਹੋ ਕੇ ਲੋਕ ਮਸਲੇ ਹੱਲ਼ ਨਹੀਂ ਕਰ ਸਕੇ ਤਾਂ ਸੱਚੇ ਸਿੱਖ ਨਹੀਂ ਹੋ ਸਕਦੇ। ਉਨ੍ਹਾਂ ਕਿਹਾ ਕਿ ਹੁਣ ਮਹਿਸੂਸ ਹੋਇਆ ਕਿ ਕਾਂਗਰਸ ਨਿਰਭੈਅ ਹੋ ਕੇ ਲੋਕਾਂ ਦੀ ਸੇਵਾ ਕਰ ਸਕਦੀ ਹੈ, ਤੇ ਮੈਂ ਮੁੱਖ ਮੰਤਰੀ ਤੇ ਸਾਰਿਆਂ ਨੂੰ ਵਧਾਈ ਦਿੰਦਾ ਹਾਂ ਕਿ ਹੱਕ ਸੱਚ ਦੀ ਜਿੱਤ ਹੋਵੇਗੀ ਤੇ ਲੋਕ ਅਦਾਲਤ 'ਚ ਇਨਸਾਫ਼ ਹੋਵੇਗਾ।