ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab Chief Minister Bhagwant Singh Mann) ਵੱਲੋਂ ਸਕਿਉਰਿਟੀ ਵਾਪਸ ਲਏ ਜਾਣ ਤੋਂ ਬਾਅਦ ਲਗਾਤਾਰ ਹੀ ਕਾਂਗਰਸ ਪਾਰਟੀ ਦੇ ਅਤੇ ਹੋਰ ਨੇਤਾਵਾਂ ਵੱਲੋਂ ਤਿੱਖੇ ਬਿਆਨ ਦਿੱਤੇ ਗਏ ਸਨ, ਪਰ ਬੀਤੇ ਦਿਨ ਸਿੱਧੂ ਮੂਸੇਵਾਲੇ ਦੇ ਹੋਏ ਕਤਲ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Singh Mann) ਨੂੰ ਜ਼ਿੰਮੇਵਾਰ ਦੱਸਿਆ ਜਾ ਰਿਹਾ ਹੈ। ਇਹ ਕਹਿਣਾ ਹੈ ਅੰਮ੍ਰਿਤਸਰ ਤੋਂ ਸਾਂਸਦ ਗੁਰਜੀਤ ਸਿੰਘ ਔਜਲਾ (Gurjit Singh Aujla MP from Amritsar) ਦਾ।
ਔਜਲਾ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਪਤਾ ਸੀ ਕਿ ਪੰਜਾਬ ਦੇ ਹਾਲਾਤ ਇੰਨੇ ਖ਼ਰਾਬ ਹਨ, ਤਾਂ ਉਨ੍ਹਾਂ ਦੀ ਸਕਿਉਰਿਟੀ ਵਾਪਸ ਕਿਉਂ ਲਈ ਗਈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਇੱਕ ਇੰਟਰਨੈਸ਼ਨਲ ਸਟਾਰ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Singh Mann) ਦੱਸਣ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਨੂੰ ਪੰਜਾਬ ਪੁਲਿਸ ਦੀ ਸਕਿਉਰਿਟੀ ਕਿਉਂ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਪੰਜਾਬ ਪੁਲਿਸ (Punjab Police) ਪੰਜਾਬੀਆਂ ਦੀ ਸੁਰੱਖਿਆ ਲਈ ਕਿਉਂ ਨਹੀਂ ਤੈਨਾਤ ਕੀਤੀ ਜਾ ਰਹੀ, ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੂੰ ਕਿਉਂ ਪੰਜਾਬ ਤੋਂ ਬਾਹਰ ਦੂਜੇ ਸੂਬਿਆਂ ਦੇ ਲੀਡਰਾਂ ਦੀ ਸੁਰੱਖਿਆ ਵਿੱਚ ਭੇਜਿਆ ਜਾ ਰਿਹਾ ਹੈ।