ਅੰਮ੍ਰਿਤਸਰ: ਕੋਰੋਨਾ ਦੇ ਟੀਕਾਕਰਨ ਦਾ ਦੂਜਾ ਪੜਾਅ ਭਾਰਤ ਵਿੱਚ ਸ਼ੁਰੂ ਹੋ ਗਿਆ ਹੈ, ਜਿਸ ਦੇ ਤਹਿਤ ਹੁਣ ਇਹ ਟੀਕਾ ਆਮ ਲੋਕਾਂ ਨੂੰ ਲਾਇਆ ਜਾਵੇਗਾ। 1 ਮਾਰਚ ਤੋਂ ਇਹ ਟੀਕਾ 60 ਸਾਲ ਤੋਂ ਵੱਧ ਉਮਰ ਦੇ ਅਤੇ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਦਿੱਤਾ ਜਾ ਰਿਹਾ ਹੈ ਜੋ ਗੰਭੀਰ ਬਿਮਾਰੀ ਨਾਲ ਜੂਝ ਰਹੇ ਹਨ।
ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਆਪਣੇ ਪਰਿਵਾਰ ਨਾਲ ਕੋਰੋਨਾ ਟੀਕਾਕਰਣ ਦਾ ਟੀਕਾ ਲਗਵਾਇਆ। ਇਸ ਮੌਕੇ ਸ਼ਵੇਤ ਮਲਿਕ ਨੇ ਕਾਂਗਰਸ ਸਰਕਾਰ ’ਤੇ ਨਿਸ਼ਾਨਾਂ ਸਾਧਦੇ ਕਿਹਾ ਕਿ ਕੈਪਟਨ ਸਰਕਾਰ ਨੇ ਲੋਕਾਂ ਨਾਲ ਵਾਅਦਾ ਖ਼ਿਲਾਫ਼ੀ ਕੀਤੀ ਹੈ ਜੋ ਵਾਅਦੇ ਕੀਤੇ ਗਏ ਸਨ ਉਹਨਾਂ ਵਿਚੋਂ ਇੱਕ ਵੀ ਪੂਰਾ ਨਹੀਂ ਕੀਤਾ। ਇਸ ਦੇ ਨਾਲ ਉਨ੍ਹਾਂ ਨੇ ਕਿਹਾ ਕਿ ਕੈਪਟਨ ਸਰਕਾਰ ਝੂਠਾ ਬਜਟ ਪੇਸ਼ ਕਰਨ ਜਾ ਰਹੀ ਹੈ ਜਿਸ ’ਚ ਆਮ ਲੋਕਾਂ ਨੂੰ ਕੋਈ ਵੀ ਫਾਇਦਾ ਨਹੀਂ ਹੋਵੇਗਾ।