ਅੰਮ੍ਰਿਤਸਰ: ਪੰਜਾਬ ਵਿੱਚ ਕੋਰੋਨਾ ਵਾਇਰਸ ਦੌਰਾਨ ਬਹੁਤ ਸਾਰੇ ਪੁਲਿਸ ਕਰਮਚਾਰੀਆਂ ਵੱਲੋਂ ਲੋਕਾਂ ਦੀ ਮਦਦ ਕੀਤੀ ਗਈ ਅਤੇ ਇਸ ਤਰ੍ਹਾਂ ਹੀ ਅੰਮ੍ਰਿਤਸਰ ਵਿੱਚ ਵੀ ਏਐਸਆਈ ਦਲਜੀਤ ਸਿੰਘ ਵੱਲੋਂ ਲਗਾਤਾਰ ਹੀ ਹੁਣ ਕੋਰੋਨਾ ਵਾਇਰਸ ਖ਼ਤਮ ਹੋਣ ਦੇ ਬਾਵਜੂਦ ਵੀ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ। ASI ਦਲਜੀਤ ਸਿੰਘ ਵੱਲੋਂ ਹੁਣ ਗਰੀਬ ਅਤੇ ਮਜ਼ਲੂਮ ਲੋਕ ਜਿਨ੍ਹਾਂ ਕੋਲੋਂ ਪੈਸੇ ਨਹੀਂ ਹਨ, ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਦੀ ਹਰ ਇੱਕ ਢੰਗ ਦੇ ਨਾਲ ਮਦਦ ਕਰਕੇ ਇਕ ਉਦਾਹਰਨ ਕਾਇਮ ਕੀਤੀ ਜਾ ਰਹੀ ਹੈ। ਉਥੇ ਹੀ ਅੱਜ ਦਲਜੀਤ ਸਿੰਘ ਨੂੰ ਪੰਜਾਬ ਦੇ ਡੀਜੀਪੀ ਵੱਲੋਂ ASI ਦਲਜੀਤ ਸਿੰਘ ਦੇ ਕੰਮਾਂ ਨੂੰ ਦੇਖਦੇ ਹੋਏ ਸੋਸ਼ਲ ਮੀਡੀਆ 'ਤੇ ਅਤੇ ਦਲਜੀਤ ਸਿੰਘ ਨੂੰ ਫੋਨ ਕਰਕੇ ਮੁਬਾਰਕਬਾਦ ਦਿੱਤੀ ਗਈ।
ASI ਦੇ ਕੰਮ ਦੀ ਚਾਰੇ ਪਾਸੇ ਚਰਚਾ: ਇਸ ਤੋਂ ਬਾਅਦ ਦਲਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਵੱਲੋਂ ਹਮੇਸ਼ਾਂ ਹੀ ਲੋਕਾਂ ਦੀ ਮਦਦ ਕਰਨ ਵਾਸਤੇ ਆਪਣਾ ਹੱਥ ਅੱਗੇ ਵਧਾਇਆ ਜਾਂਦਾ ਹੈ ਅਤੇ ਚਾਹੇ ਉਹ ਗਰੀਬ ਹੋਵੇ ਅਤੇ ਚਾਹੇ ਉਸ ਨੂੰ ਕਿਸੇ ਵੀ ਚੀਜ਼ ਦੀ ਜ਼ਰੂਰਤ ਹੋਵੇ, ਉਸਦੀ ਪੂਰੀ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਇਸ ਉੱਤੇ ਬੋਲਦੇ ਹੋਏ ਦਲਜੀਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਡੀਜੀਪੀ ਵੱਲੋਂ ਜੋ ਉਨ੍ਹਾਂ ਦਾ ਮਾਨ ਸਨਮਾਨ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ 31 ਸਾਲ ਦੇ ਪੁਲਿਸ ਕਰੀਅਰ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਡੀਜੀਪੀ ਰੈਂਕ ਦੇ ਅਧਿਕਾਰੀ ਵੱਲੋਂ ਉਨ੍ਹਾਂ ਨੂੰ ਅਤੇ ਪੁਲਿਸ ਅਧਿਕਾਰੀਆਂ ਨੂੰ ਸ਼ਲਾਘਾ ਕਰ ਕੇ ਸਨਮਾਨਤ ਦਿੱਤਾ ਜਾਂਦਾ ਹੋਵੇ।