ਅੰਮ੍ਰਿਤਸਰ: ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਵਲੋਂ ਹਲਕੇ ਦੇ ਪਿੰਡ ਬਿਆਸ 'ਚ ਆਈ.ਟੀ.ਆਈ ਬਣਾਉਣ ਦੀ ਮੰਗ ਕੀਤੀ ਜਾ ਰਹੀ ਸੀ। ਜਿਸ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰਵਾਨ ਕਰਦਿਆਂ ਬਿਆਸ 'ਚ ਆਈ.ਟੀ.ਆਈ ਬਣਾਉਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਦੱਸਿਆ ਕਿ ਹਲਕੇ ਦੇ ਨੌਜਵਾਨ ਅਤੇ ਬੱਚਿਆਂ ਦੇ ਭਵਿੱਖ ਨੂੰ ਧਿਆਨ 'ਚ ਰੱਖਦਿਆਂ ਉਨ੍ਹਾਂ ਵਲੋਂ ਪੰਜਾਬ ਸਰਕਾਰ ਕੋਲੋਂ ਹਲਕੇ 'ਚ ਆਈ.ਟੀ.ਆਈ ਬਣਾਉਣ ਦੀ ਮੰਗ ਕੀਤੀ ਗਈ ਸੀ, ਜਿਸ ਨੂੰ ਸਰਕਾਰ ਵਲੋਂ ਮਨਜ਼ੂਰ ਕਰ ਲਿਆ ਗਿਆ ਹੈ।
ਆਈ.ਟੀ.ਆਈ ਬਣਾਉਣ ਨੂੰ ਲੈਕੇ ਪੰਜਾਬ ਸਰਕਾਰ ਦੀ ਮਨਜ਼ੂਰੀ: ਡੇਰਾ ਬਿਆਸ ਨੇ ਦਾਨ ਕੀਤੀ ਜ਼ਮੀਨ ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਆਈ.ਟੀ.ਆਈ ਬਣਾਉਣ ਲਈ ਵੱਡਾ ਯੋਗਦਾਨ ਪਾਉਂਦਿਆਂ ਡੇਰਾ ਬਿਆਸ ਟਰੱਸਟ ਵੱਲੋਂ 10 ਏਕੜ ਜ਼ਮੀਨ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਵੱਡੇ ਸਹਿਯੋਗ ਲਈ ਉਹ ਡੇਰਾ ਬਿਆਸ ਟਰੱਸਟ ਅਤੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਤਹਿ ਦਿਲੋਂ ਧੰਨਵਾਦ ਕਰਦੇ ਹਨ। ਜਿੰਨ੍ਹਾਂ ਇਸ ਸਮਾਜ ਭਲਾਈ ਦੇ ਕੰਮ ਲਈ ਵੱਡਮੁੱਲਾ ਯੋਗਦਾਨ ਦਿੱਤਾ ਹੈ।
ਉਨ੍ਹਾਂ ਦੱਸਿਆ ਕਿ ਤਕਨੀਕੀ ਸਿੱਖਿਆ ਪ੍ਰਣਾਲੀ ਨੂੰ ਹੋਰ ਮਜਬੂਤ ਬਣਾਉਣ ਦੇ ਮੰਤਵ ਨਾਲ ਪੰਜਾਬ ਸਰਕਾਰ ਵਲੋਂ ਇਹ ਅਹਿਮ ਫੈਸਲਾ ਲਿਆ ਜਾਣਾ ਸ਼ਲਾਘਾਯੋਗ ਕਦਮ ਹੈ। ਜਿਸ ਲਈ ਉਹ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦੇ ਵੀ ਧੰਨਵਾਦੀ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ 'ਚ 19 ਨਵੀਆਂ ਆਈਟੀਆਈਜ਼ ਦੀ ਸਥਾਪਨਾ ਨੂੰ ਪ੍ਰਵਾਨਗੀ ਦਿੱਤੀ ਹੈ। ਜਿੰਨਾਂ 'ਚ ਬਿਆਸ ਵਿਖੇ ਸਥਾਪਿਤ ਕੀਤੀ ਜਾਣ ਵਾਲੀ ਆਈ.ਟੀ.ਆਈ ਵੀ ਸ਼ਾਮਲ ਹੋਵੇਗੀ। ਇਨ੍ਹਾਂ ਆਈਟੀਆਈਜ਼ ਦੀਆਂ ਕਲਾਸਾਂ ਅਗਾਮੀ ਸ਼ੈਸ਼ਨ 'ਚ ਸ਼ੁਰੂ ਹੋਣਗੀਆਂ।
ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਡੇਰਾ ਬਿਆਸ ਟਰੱਸਟ ਵੱਲੋਂ ਸਬ ਤਹਿਸੀਲ ਕੰਪਲੈਕਸ ਬਿਆਸ ਲਈ 5 ਏਕੜ ਜ਼ਮੀਨ ਪੰਜਾਬ ਸਰਕਾਰ ਨੂੰ ਦਿੱਤੀ ਗਈ ਹੈ ਅਤੇ ਹਲਕਾ ਬਾਬਾ ਬਕਾਲਾ ਸਾਹਿਬ 'ਚ ਇੱਕ ਆਈ ਟੀ ਆਈ ਮੌਜੂਦ ਹੈ ਜਿੱਥੇ ਦੂਰ ਦੁਰਾਡੇ ਇਲਾਕਿਆਂ ਤੋਂ ਵਿਦਿਆਰਥੀ ਆਉਂਦੇ ਸਨ।
ਇਹ ਵੀ ਪੜ੍ਹੋ:ਵਿਆਹੁਤਾ ਵਲੋਂ ਫਾਹਾ ਲੈ ਕੇ ਖੁਦਕੁਸ਼ੀ, ਪੁਲਿਸ ਵੱਲੋਂ ਜਾਂਚ ਸ਼ੁਰੂ