ਪੰਜਾਬ

punjab

ETV Bharat / state

ਪੰਜਾਬ ਪ੍ਰਦੇਸ਼ ਕਾਂਗਰਸ ਸੇਵਾ ਦਲ ਨੇ ਅੰਮ੍ਰਿਤਸਰ ’ਚ ਕਿਸਾਨਾਂ ਦੇ ਹੱਕ ’ਚ ਕੱਢੀ ਰੈਲੀ - farmers in Amritsar

ਸ਼ਹਿਰ ਦੇ ਹਾਲ ਬਾਜ਼ਾਰ ’ਚ ਪੰਜਾਬ ਪ੍ਰਦੇਸ਼ ਕਾਂਗਰਸ ਸੇਵਾ ਦਲ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਪ੍ਰਦਰਸ਼ਨ ਕਰਦੇ ਹੋਏ ਇੱਕ ਰੈਲੀ ਕੀਤੀ ਗਈ।

ਪੰਜਾਬ ਪ੍ਰਦੇਸ਼ ਕਾਂਗਰਸ ਸੇਵਾ ਦਲ ਨੇ ਅੰਮ੍ਰਿਤਸਰ ’ਚ ਕਿਸਾਨਾਂ ਦੇ ਹੱਕ ’ਚ ਕੱਢੀ ਰੈਲੀ
ਪੰਜਾਬ ਪ੍ਰਦੇਸ਼ ਕਾਂਗਰਸ ਸੇਵਾ ਦਲ ਨੇ ਅੰਮ੍ਰਿਤਸਰ ’ਚ ਕਿਸਾਨਾਂ ਦੇ ਹੱਕ ’ਚ ਕੱਢੀ ਰੈਲੀ

By

Published : Jan 13, 2021, 8:02 PM IST

ਅੰਮ੍ਰਿਤਸਰ: ਸ਼ਹਿਰ ਦੇ ਹਾਲ ਬਾਜ਼ਾਰ ’ਚ ਪੰਜਾਬ ਪ੍ਰਦੇਸ਼ ਕਾਂਗਰਸ ਸੇਵਾ ਦਲ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਪ੍ਰਦਰਸ਼ਨ ਕਰਦੇ ਹੋਏ ਇੱਕ ਰੈਲੀ ਕੀਤੀ ਗਈ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੇ ਆਗੂਆਂ ਨੇ ਕਿਹਾ ਕਿ ਜਿੱਥੇ ਅੱਜ ਪੂਰੇ ਭਾਰਤ ਦੇ ਲੋਕ ਕਿਸਾਨਾਂ ਦੇ ਹੱਕ ਚ ਆਣ ਨਿੱਤਰ ਰਹੇ ਹਨ, ਉੱਥੇ ਹੀ ਉਨ੍ਹਾਂ ਵੱਲੋਂ ਵੀ ਹਾਲ ਬਾਜ਼ਾਰ ’ਚ ਕਿਸਾਨਾਂ ਦੇ ਹੱਕ ਵਿੱਚ ਇਕ ਰੈਲੀ ਕੀਤੀ ਜਾ ਰਹੀ ਹੈ।

ਸੰਸਦ ’ਚ ਵੀ 200 ਮੈਂਬਰਾਂ ਦੀ ਥਾਂ 5 ਮੈੱਬਰ ਬਿਠਾ ਲਿਆ ਕਰੇ ਸਰਕਾਰ

ਇਨ੍ਹਾਂ ਤਿੰਨੇ ਖੇਤੀ ਸੁਧਾਰ ਬਿੱਲਾਂ ਦਾ ਵਿਰੋਧ ਕੀਤਾ ਜਾ ਰਿਹਾ। ਕਿਸਾਨਾਂ ਦੀ ਕੇਂਦਰ ਨਾਲ ਹੋ ਰਹੀਆਂ ਮੀਟਿੰਗਾਂ ਬਾਰੇ ਉਨ੍ਹਾਂ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੂੰ ਲਗਦਾ ਹੈ ਕਿ 40 ਕਿਸਾਨਾਂ ਨਾਲ ਭੀੜ ਪੈਂਦੀ ਹੈ ਤੇ ਮੀਟਿੰਗ ਦਾ ਕੋਈ ਸਿੱਟਾ ਨਹੀਂ ਨਿਕਲ ਸਕਦਾ ਤਾਂ ਉਹ ਸੰਸਦ ਵਿੱਚ ਵੀ 5 ਸੰਸਦੀ ਮੈਂਬਰਾਂ ਨੂੰ ਲੈ ਕੇ ਹੀ ਇਜਲਾਸ ਕਰ ਲਿਆ ਕਰਨ। ਸੰਸਦ ’ਚ ਕਿਉਂ 200 ਤੋਂ ਵੱਧ ਸੰਸਦ ਮੈਂਬਰ ਬਿਠਾਉਂਦੇ ਹੁੰਦੇ ਹਨ?

ਕਾਂਗਰਸ ਪਾਰਟੀ ਖੇਤੀ ਕਾਨੂੰਨਾਂ ਦਾ ਵਿਰੋਧ ਕਰਦੀ ਹੈ ਤੇ ਕਰਦੀ ਰਹੇਗੀ

ਉਨ੍ਹਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ਜਿਸ ਤਰ੍ਹਾਂ ਦੀ ਕਾਲ ਦੇਣਗੇ ਉਸੇ ਤਰ੍ਹਾਂ ਹੀ ਕਾਂਗਰਸ ਪਾਰਟੀ ਕਿਸਾਨਾਂ ਦੇ ਨਾਲ ਹਰ ਮੌਕੇ ਨਾਲ ਖੜ੍ਹੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਤਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਹਿਲੇ ਦਿਨ ਹੀ ਮੀਟਿੰਗ ਸੱਦ ਕੇ ਇਨ੍ਹਾਂ ਤਿੰਨਾਂ ਕਾਨੂੰਨਾਂ ਦਾ ਵਿਰੋਧ ਕਰ ਚੁੱਕੇ ਹਨ ਅਤੇ ਹੁਣ ਅਸੀਂ ਵੀ ਲੋਕਾਂ ਨੂੰ ਜਾਗਰੂਕ ਕਰ ਰਹੇ ਹਾਂ ਤਾ ਜੋ ਇਨ੍ਹਾਂ ਕਾਲੇ ਕਾਨੂੰਨਾਂ ਦਾ ਵੱਧ ਤੋਂ ਵੱਧ ਵਿਰੋਧ ਕੀਤਾ ਜਾ ਸਕੇ।

ABOUT THE AUTHOR

...view details