ਅੰਮ੍ਰਿਤਸਰ: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨ ਪੰਜਾਬ ਦਾ ਦੌਰਾ ਰੱਖਿਆ ਗਿਆ ਸੀ, ਜਿਸ ਦੌਰਾਨ ਉਨ੍ਹਾਂ ਵੱਲੋਂ ਕਰੋੜਾਂ ਰੁਪਏ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਜਾਣੀ ਸੀ ਪਰ ਕਿਸਾਨਾਂ ਦੇ ਰੋਹ ਦੇ ਚੱਲਦਿਆਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਰੈਲੀ ਤੋਂ ਪਹਿਲਾਂ ਹੀ ਬੇਰੰਗ ਹੀ ਵਾਪਸ ਦਿੱਲੀ ਪਰਤਣਾ ਪਿਆ। ਜਿਸ ਤੋਂ ਬਾਅਦ ਪੰਜਾਬ ਤੇ ਸਿਆਸਤ ਪੂਰੀ ਤਰ੍ਹਾਂ ਭਖ਼ੀ ਹੋਈ ਹੈ।
ਰਾਸ਼ਟਰਪਤੀ ਰਾਜ ਲਗਾਉਣ ਦੀ ਕੀਤੀ ਗਈ ਹੈ ਗੱਲ
ਉਥੇ ਹੀ ਦੂਸਰੇ ਪਾਸੇ ਭਾਜਪਾ ਵੱਲੋਂ ਲਗਾਤਾਰ ਹੀ ਪੰਜਾਬ ਵਿੱਚ ਰਾਸ਼ਟਰਪਤੀ ਰਾਜ ਲਗਾਉਣ ਦੀ ਗੱਲ ਕੀਤੀ ਜਾ ਰਹੀ ਹੈ ਅਤੇ ਕਾਂਗਰਸ ਵੱਲੋਂ ਆਪਣੀ ਸਕਿਉਰਿਟੀ ਲੈਪਸ ਨਾ ਹੋਣ ਦੀ ਗੱਲ ਵੀ ਕਹੀ ਜਾ ਰਹੀ ਹੈ। ਇਸੇ ਲੜੀ ਦੇ ਤਹਿਤ ਅੱਜ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਪੰਜਾਬ ਪ੍ਰਧਾਨ ਸ਼ਵੇਤ ਮਲਿਕ ਵੱਲੋਂ ਵੀ ਰਾਸ਼ਟਰਪਤੀ ਰਾਜ ਲਗਾਉਣ ਦੀ ਗੱਲ ਕੀਤੀ ਗਈ ਹੈ।
ਪ੍ਰਦਰਸ਼ਨਕਾਰੀਆਂ ਵੱਲੋਂ ਪ੍ਰਧਾਨ ਮੰਤਰੀ ਦਾ ਵਿਰੋਧ ਕੀਤਾ ਗਿਆ ਤੇ ਉਨ੍ਹਾਂ ਨੂੰ ਵਾਪਸ ਦਿੱਲੀ ਪਰਤਣਾ ਪਿਆ
ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਪੰਜਾਬ ਲਈ ਜੋ ਸੌਗਾਤਾਂ ਦੇਣੀਆਂ ਸਨ ਉਹ ਪੋਸਟਪੋਨ ਕੀਤੀਆਂ ਗਈਆਂ ਹਨ ਰੱਦ ਨਹੀਂ। ਇਹ ਕਹਿਣਾ ਹੈ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਪ੍ਰਧਾਨ ਸ਼ਵੇਤ ਮਲਿਕ ਦਾ ਸ਼ਵੇਤ ਮਲਿਕ ਦਾ, ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਪੰਜਾਬ ਲਈ ਕਰੋੜਾਂ ਰੁਪਏ ਦਾ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਜਾਣੀ ਸੀ, ਪਰ ਪ੍ਰਦਰਸ਼ਨਕਾਰੀਆਂ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਦਾ ਵਿਰੋਧ ਕੀਤਾ ਗਿਆ ਤੇ ਉਨ੍ਹਾਂ ਨੂੰ ਵਾਪਸ ਦਿੱਲੀ ਪਰਤਣਾ ਪਿਆ।