ਫ਼ਸਲਾਂ ਦੀ ਗਰਦਾਵਰੀ ਨਾ ਹੋਣ ਕਾਰਨ ਕਿਸਾਨਾਂ ਵਿੱਚ ਰੋਸ, ਅੱਜ ਰੋਕਣਗੇ ਰੇਲਾਂ ਅੰਮ੍ਰਿਤਸਰ : ਪੰਜਾਬ ਵਿੱਚ ਬੀਤੇ ਦਿਨਾਂ ਤੋਂ ਪੈ ਰਹੀ ਮੋਹਲੇਧਾਰ ਬਰਸਾਤ ਅਤੇ ਗੜ੍ਹੇਮਾਰੀ ਕਾਰਨ ਕਿਸਾਨਾਂ ਦੀਆਂ ਕਣਕਾਂ, ਸਰ੍ਹੋਂ, ਸਬਜ਼ੀਆਂ ਸਮੇਤ ਹੋਰਨਾਂ ਕਈ ਫਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਉਧਰ ਦੂਜੇ ਪਾਸੇ ਇਸ ਬੇਮੌਸਮੀ ਬਰਸਾਤ ਤੋਂ ਬਾਅਦ ਕਿਸਾਨਾਂ ਦੀਆਂ ਫਸਲਾਂ ਦੇ ਨੁਕਸਾਨ ਨੂੰ ਦੇਖਦੇ ਹੋਏ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਬੀਤੇ ਦਿਨ ਗਿਰਦਾਵਰੀਆਂ ਦੇ ਹੁਕਮ ਦਿੱਤੇ ਗਏ ਸਨ ਪਰ ਮੁੱਖ ਮੰਤਰੀ ਪੰਜਾਬ ਦੇ ਉਕਤ ਹੁਕਮਾਂ ਦੇ ਬਾਵਜੂਦ ਪਿੰਡਾਂ ਵਿੱਚ ਪਟਵਾਰੀ ਅਤੇ ਹੋਰ ਸਰਕਾਰੀ ਅਧਿਕਾਰੀ ਨਾ ਦਿਖਣ ਕਾਰਨ ਕਿਸਾਨਾਂ ਵਿੱਚ ਰੋਸ ਦਾ ਆਲਮ ਹੈ। ਇਸ ਦੇ ਨਾਲ ਹੀ ਕਿਸਾਨਾਂ ਦੀਆਂ ਹੋਰਨਾਂ ਮੰਗਾਂ ਸਰਕਾਰ ਵਲੋਂ ਨਾ ਮੰਨੇ ਜਾਣ ਦੇ ਰੋਸ ਵਜੋਂ ਕਿਸਾਨ ਜਥੇਬੰਦੀ ਵਲੋਂ ਅੱਜ ਬਟਾਲਾ ਵਿੱਚ ਰੇਲਾਂ ਰੋਕਣ ਦਾ ਐਲਾਨ ਕਰ ਦਿੱਤਾ ਗਿਆ ਹੈ।
ਦੁਪਹਿਰ ਇਕ ਵਜੇ ਹੋਵੇਗਾ ਚੱਕਾ ਜਾਮ :ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਬੀਤੇ ਦਿਨਾਂ ਦੀਆਂ ਮੀਟਿੰਗਾਂ ਤੋਂ ਬਾਅਦ ਹੁਣ ਅੱਜ ਬਟਾਲਾ ਵਿੱਚ ਦੁਪਹਿਰ ਇੱਕ ਵਜੇ ਰੇਲਾਂ ਦਾ ਚੱਕਾ ਜਾਮ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ :Toll tax increased: ਦੇਸ਼ 'ਚ ਵਧੇ ਟੋਲ ਟੈਕਸ, ਪੰਜਾਬ ਦੇ ਇਨ੍ਹਾਂ ਟੋਲ ਪਲਾਜ਼ਿਆਂ 'ਤੇ ਫਿਲਹਾਲ ਸਤੰਬਰ ਤਕ ਰਾਹਤ
50 ਹਜ਼ਾਰ ਰੁਪਏ ਪ੍ਰਤੀ ਏਕੜ ਦਿੱਤੀ ਜਾਵੇ ਫਸਲਾਂ ਦਾ ਖ਼ਰਾਬਾ ਰਾਸ਼ੀ :ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਬੀਤੇ ਦਿਨਾਂ ਤੋਂ ਪੈ ਰਾਹੀਂ ਬਾਰਿਸ਼ ਕਾਰਨ ਕਿਸਾਨਾਂ ਦੀਆਂ ਫਸਲਾਂ ਪੂਰਨ ਤੌਰ ਤੇ ਤਬਾਹ ਹੋ ਚੁੱਕੀਆਂ ਹਨ ਅਤੇ ਇਸ ਕੁਦਰਤੀ ਮਾਰ ਨਾਲ ਕਿਸਾਨ ਦੀ ਹਾਲਤ ਕਾਫੀ ਮੰਦੀ ਹੋ ਗਈ ਹੈ।ਜਿਸ ਨਾਲ ਆਮ ਕਿਸਾਨ ਆਰਥਿਕ ਪੱਖ ਤੋਂ ਕਾਫੀ ਕਮਜੋਰ ਹੋ ਗਏ ਹਨ।ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਫਸਲਾਂ ਦੇ ਨੁਕਸਾਨ ਨੂੰ ਦੇਖਦੇ ਹੋਏ ਗਿਰਦਾਵਰੀਆਂ ਦੇ ਹੁਕਮ ਦਿੱਤੇ ਗਏ ਸਨ ਪਰ ਬਾਵਜੂਦ ਇਸਦੇ ਪਿੰਡਾਂ ਵਿੱਚ ਕਿਧਰੇ ਪਟਵਾਰੀ ਜਾਂ ਹੋਰ ਅਧਿਕਾਰੀ ਹਾਲੇ ਤੱਕ ਵੀ ਦਿਖਾਈ ਨਹੀਂ ਦੇ ਰਹੇ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਨੂੰ ਫਸਲਾਂ ਦਾ ਖ਼ਰਾਬਾ ਰਾਸ਼ੀ ਘਟੋ ਘੱਟ 50,000 ਰੁਪਏ ਪ੍ਰਤੀ ਏਕੜ ਦਿੱਤੀ ਜਾਵੇ।
ਇਹ ਵੀ ਪੜ੍ਹੋ :Operation Amritpal: ਪੁਲਿਸ ਨੇ ਬੈਰੀਕੇਡਾਂ 'ਤੇ ਲਾਈਆਂ ਅੰਮ੍ਰਿਤਪਾਲ ਤੇ ਉਸ ਦੇ ਸਾਥੀਆਂ ਦੀਆਂ ਫੋਟੋਆਂ, ਭਾਲ ਜਾਰੀ:
ਉਨ੍ਹਾਂ ਕਿਹਾ ਕਿ ਸੜਕਾਂ ਬਣਾਉਣ ਲਈ ਐਕਵਾਇਰ ਕੀਤੀਆਂ ਜਾ ਰਹੀਆਂ ਜ਼ਮੀਨਾਂ ਦਾ ਯੋਗ ਮੁਆਵਜ਼ਾ, ਕਿਸਾਨਾਂ ਦੀ ਗੰਨੇ ਦੀ ਫਸਲ ਬਕਾਇਆ ਰਾਸ਼ੀ ਲੈਣ ਤੋਂ ਇਲਾਵਾ ਟੋਲ ਪਲਾਜਿਆਂ ਵਲੋਂ ਵਧਾਏ ਗਏ ਰੇਟਾਂ ਦੀ ਉਹ ਪੁਰਜੋਰ ਸ਼ਬਦਾਂ ਵਿੱਚ ਨਿੰਦਾ ਕਰਦੇ ਹਨ ਅਤੇ ਨਜਾਇਜ਼ ਲੱਗੇ ਟੋਲ ਪਲਾਜਿਆਂ ਨੂੰ ਹਟਾਉਣ ਦੀ ਮੰਗ ਕਰਦੇ ਹਾਂ। ਉਨ੍ਹਾਂ ਕਿਹਾ ਕਿ ਧਰਨਾ ਪ੍ਰਦਰਸ਼ਨ ਕੋਈ ਸ਼ੌਂਕ ਨਹੀਂ ਹੈ ਪਰ ਪ੍ਰਸ਼ਾਸਨ ਨਾਲ ਮੀਟਿੰਗਾਂ ਦੇ ਬਾਵਜੂਦ ਕਿਸਾਨਾਂ ਦੇ ਮਸਲੇ ਹੱਲ ਨਾ ਹੋਣ ਕਾਰਨ ਸੰਘਰਸ਼ ਦਾ ਰਸਤਾ ਅਖ਼ਤਿਆਰ ਕਰਨਾ ਪੈ ਰਿਹਾ ਹੈ।