ਅੰਮ੍ਰਿਤਸਰ: ਭਾਰਤ ਬੰਦ ਦੀ ਕਾਲ ਦੇ ਚਲਦਿਆਂ ਕਿਸਾਨਾਂ ਵੱਲੋਂ ਅੰਮ੍ਰਿਤਸਰ ਦੇ ਵੱਲਾ ਸਬਜ਼ੀ ਮੰਡੀ ਰੇਲਵੇ ਫਾਟਕ 'ਤੇ ਕਿਸਾਨਾਂ ਵੱਲੋਂ ਦਿੱਤੇ ਧਰਨੇ ਦੇ ਚਲਦਿਆਂ ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਚੱਲਣ ਵਾਲੀਆਂ ਟਰੇਨਾਂ ਦੇ ਪ੍ਰਭਾਵਿਤ ਹੋਣ ਕਾਰਨ ਯਾਤਰੂਆਂ ਨੂੰ ਪ੍ਰੇੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
ਰੇਲਵੇ ਲਾਈਨਾਂ 'ਤੇ ਧਰਨੇ, ਯਾਤਰੀ ਹੋਏ ਪ੍ਰੇਸ਼ਾਨ - ਰੇਲਵੇ ਲਾਈਨਾਂ 'ਤੇ ਧਰਨੇ
ਭਾਰਤ ਬੰਦ ਦੀ ਕਾਲ ਦੇ ਚਲਦਿਆਂ ਕਿਸਾਨਾਂ ਵੱਲੋਂ ਅੰਮ੍ਰਿਤਸਰ ਦੇ ਵੱਲਾ ਸਬਜ਼ੀ ਮੰਡੀ ਰੇਲਵੇ ਫਾਟਕ 'ਤੇ ਕਿਸਾਨਾਂ ਵੱਲੋਂ ਦਿੱਤੇ ਧਰਨੇ ਦੇ ਚਲਦਿਆਂ ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਚੱਲਣ ਵਾਲੀਆਂ ਟਰੇਨਾਂ ਦੇ ਪ੍ਰਭਾਵਿਤ ਹੋਣ ਕਾਰਨ ਯਾਤਰੂਆ ਨੂੰ ਕਾਫ਼ੀ ਪ੍ਰੇੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
ਪ੍ਰੇਸ਼ਾਨ ਯਾਤਰੀਆਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਕਿਸਾਨੀ ਮਸਲੇ ਨੂੰ ਜਲਦ ਸੁਲਝਾਉਣ ਦੀ ਕੋਸ਼ਿਸ਼ ਕਰਨ, ਜਿਸ ਨਾਲ ਆਏ ਦਿਨ ਰੇਲਾਂ ਪ੍ਰਭਾਵਿਤ ਹੋਣ ਨਾਲ ਦੇਸ਼ ਦੀ ਜਨਤਾ ਨੂੰ ਜੋ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਸ ਤੋਂ ਬਚਿਆ ਜਾ ਸਕੇ।
ਇਸ ਸਬੰਧੀ ਗੱਲਬਾਤ ਕਰਦਿਆਂ ਯਾਤਰੂਆਂ ਨੇ ਆਪਣੀ ਪ੍ਰੇਸ਼ਾਨੀ ਸਬੰਧੀ ਜਾਣੂ ਕਰਵਾਉਂਦਿਆਂ ਕਿਹਾ ਕਿ ਉਹ ਅੱਜ ਸਵੇਰ ਤੋਂ ਹੀ ਆਪਣੇ ਬੱਚਿਆਂ ਨਾਲ ਰੇਲਵੇ ਸਟੇਸ਼ਨ ਅੰਮ੍ਰਿਤਸਰ 'ਤੇ ਪ੍ਰੇਸ਼ਾਨ ਹੋ ਰਹੇ ਹਨ ਕਿਉਂਕਿ ਅੰਮ੍ਰਿਤਸਰ ਦੀ ਸਬਜ਼ੀ ਮੰਡੀ ਵੱਲਾ ਦੇ ਮੁੱਖ ਰੇਲਵੇ ਫਾਟਕ 'ਤੇ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜਿਸਦੇ ਚਲਦੇ ਟਰੇਨਾਂ ਨਾ ਚੱਲਣ ਕਾਰਨ ਉਹ ਪ੍ਰੇੇਸ਼ਾਨ ਹੋ ਰਹੇ ਹਨ ਜੇਕਰ ਸਟੇਸ਼ਨ ਮਾਸਟਰ ਨੂੰ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਜਦੋਂ ਕਿਸਾਨ ਰੇਲਵੇ ਟਰੈਕ ਖਾਲੀ ਕਰ ਦੇਣਗੇ ਉਦੋਂ ਟਰੇਨਾਂ ਚਲਾ ਦਿੱਤੀਆਂ ਜਾਣਗੀਆਂ।