ਪੰਜਾਬ

punjab

ETV Bharat / state

ਜ਼ਿਲ੍ਹਾ ਯੋਜਨਾ ਕਮੇਟੀ ਦੇ ਨਵੇਂ ਚੇਅਰਮੈਨ ਬਣੇ ਰਾਜ ਕੰਵਲਪ੍ਰੀਤ ਸਿੰਘ - ਰਾਜ ਕੰਵਲਪ੍ਰੀਤ ਸਿੰਘ

ਰਾਜ ਕੰਵਲਪ੍ਰੀਤ ਸਿੰਘ ਲੱਕੀ ਨੂੰ ਜ਼ਿਲ੍ਹਾ ਯੋਜਨਾ ਕਮੇਟੀ ਦਾ ਚੇਅਰਮੈਨ (Chairman) ਨਿਯੁਕਤ ਕੀਤਾ ਗਿਆ। ਜਿਨ੍ਹਾਂ ਨੂੰ ਅਹੁਦੇ ਤੇ ਬਿਰਾਜਮਾਨ ਕਰਨ ਦੇ ਲਈ ਉੱਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ (Deputy Chief Minister Om Prakash Soni), ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ, ਸਾਂਸਦ ਗੁਰਜੀਤ ਸਿੰਘ ਔਜਲਾ ਤੇ ਵਿਧਾਇਕ ਸੁਨੀਲ ਦੱਤੀ ਤੇ ਕੁਲਬੀਰ ਸਿੰਘ ਜ਼ੀਰਾ ਖੁਦ ਪਹੁੰਚੇ।

ਜ਼ਿਲ੍ਹਾ ਯੋਜਨਾ ਕਮੇਟੀ ਦੇ ਨਵੇਂ ਚੇਅਰਮੈਨ ਬਣੇ ਰਾਜ ਕੰਵਲਪ੍ਰੀਤ ਸਿੰਘ
ਜ਼ਿਲ੍ਹਾ ਯੋਜਨਾ ਕਮੇਟੀ ਦੇ ਨਵੇਂ ਚੇਅਰਮੈਨ ਬਣੇ ਰਾਜ ਕੰਵਲਪ੍ਰੀਤ ਸਿੰਘ

By

Published : Oct 31, 2021, 8:18 AM IST

ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਲਗਾਤਾਰ ਹੀ ਐਕਸ਼ਨ ਮੂਡ ‘ਚ ਨਜ਼ਰ ਆ ਰਿਹਾ ਹਨ। ਉਨ੍ਹਾਂ ਵੱਲੋਂ ਲਗਾਤਾਰ ਹੀ ਪੂਰੇ ਪੰਜਾਬ ਦੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਵੱਲੋਂ ਪਾਰਟੀ ਵਰਕਰਾਂ ਨੂੰ ਲਗਾਤਾਰ ਅਹੁਦੇਦਾਰੀਆਂ ਵੀ ਦਿੱਤੀਆਂ ਜਾ ਰਹੀਆਂ ਜਿਸ ਦੇ ਚਲਦੇ ਉਨ੍ਹਾਂ ਵੱਲੋਂ ਰਾਜ ਕੰਵਲਪ੍ਰੀਤ ਸਿੰਘ ਲੱਕੀ ਨੂੰ ਜ਼ਿਲ੍ਹਾ ਯੋਜਨਾ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ। ਜਿਨ੍ਹਾਂ ਨੂੰ ਅਹੁਦੇ ਤੇ ਬਿਰਾਜਮਾਨ ਕਰਨ ਦੇ ਲਈ ਉੱਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ (Deputy Chief Minister Om Prakash Soni), ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ, ਸਾਂਸਦ ਗੁਰਜੀਤ ਸਿੰਘ ਔਜਲਾ ਤੇ ਵਿਧਾਇਕ ਸੁਨੀਲ ਦੱਤੀ ਤੇ ਕੁਲਬੀਰ ਸਿੰਘ ਜ਼ੀਰਾ ਖੁਦ ਪਹੁੰਚੇ।

ਜ਼ਿਲ੍ਹਾ ਯੋਜਨਾ ਕਮੇਟੀ ਦੇ ਨਵੇਂ ਚੇਅਰਮੈਨ ਬਣੇ ਰਾਜ ਕੰਵਲਪ੍ਰੀਤ ਸਿੰਘ

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ (Deputy Chief Minister Om Prakash Soni) ਨੇ ਕਿਹਾ ਕਿ ਲਗਾਤਾਰ ਹੀ ਕਾਂਗਰਸ ਸਰਕਾਰ (Congress Government) ਵੱਲੋਂ ਆਪਣੇ ਕੀਤੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਨੇ ਕਿਹਾ ਕਿ ਜੋ ਭਾਜਪਾ ਵੱਲੋਂ ਨਵੇਂ ਨਾਅਰੇ ਦੇ ਕੇ ਲੋਕਾਂ ਦਾ ਦਿਲ ਜਿੱਤਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 2022 ਦੀਆਂ ਚੋਣਾਂ ਵਿੱਚ ਪੰਜਾਬੀ ਭਾਜਪਾ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ।

ਕਿਸਾਨੀ ਅੰਦੋਲਨ ‘ਤੇ ਬੋਲਦਿਆ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਕਿਸਾਨੀ ਸੰਘਰਸ਼ ‘ਚ ਪਹਿਲੇ ਦਿਨ ਤੋਂ ਕਾਂਗਰਸ (Congress ) ਪਾਰਟੀ ਯੋਗਦਾਨ ਪਾ ਰਹੀ ਹੈ ਅਤੇ ਇਸੇ ਤਰ੍ਹਾਂ ਅੱਗੇ ਵੀ ਕਾਂਗਰਸ ਕਿਸਾਨਾਂ (Farmers) ਦੇ ਨਾਲ ਖੜ੍ਹੀ ਰਹੇਗੀ।

ਉਨ੍ਹਾਂ ਕਿਹਾ ਕਿ ਰਾਜ ਕੰਵਲਪ੍ਰੀਤ ਸਿੰਘ ਲੱਕੀ ਨੂੰ ਚੇਅਰਮੈਨ ਨਿਯੁਕਤ ਕਰਕੇ ਕਾਂਗਰਸ (Farmers) ਪਾਰਟੀ ਆਪਣੇ ਹਰ ਵਰਕਰ ਨਾਲ ਇਨਸਾਫ਼ ਕਰ ਰਹੀ ਹੈ ਅਤੇ ਉਨ੍ਹਾਂ ਦਾ ਬਣਦਾ ਮਾਣ ਵੀ ਪਾਰਟੀ ਵੱਲੋਂ ਆਪਣੇ ਵਰਕਰਾਂ ਨੂੰ ਦਿੱਤਾ ਜਾ ਰਿਹਾ ਹੈ।

ਉੱਥੇ ਹੀ ਨਵੇਂ ਡਿਸਟਿਕ ਪਲੈਨਿੰਗ ਕਮੇਟੀ ਦੇ ਚੇਅਰਮੈਨ ਬਣੇ ਰਾਜ ਕੰਵਲਪ੍ਰੀਤ ਸਿੰਘ ਲੱਕੀ ਨੇ ਕਿਹਾ ਕਿ ਸਮਾਂ ਚਾਹੇ ਥੋੜ੍ਹਾ ਮਿਲਿਆ, ਪਰ ਇਨ੍ਹਾਂ ਦੋ ਮਹੀਨਿਆਂ ਦੇ ਵਿੱਚ ਉਹ 5 ਸਾਲਾਂ ਦੀ ਪੂਰੀ ਕਸਰ ਕੱਢਣਗੇ ਨਾਲੇ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ, ਸੁਖਜਿੰਦਰ ਸਿੰਘ ਰੰਧਾਵਾ ਅਤੇ ਪੂਰੀ ਕਾਂਗਰਸ ਪਾਰਟੀ ਦਾ ਧੰਨਵਾਦ ਕੀਤਾ ਹੈ।

ਇਹ ਵੀ ਪੜ੍ਹੋ:ਰਾਜ ਕੁਮਾਰ ਵੇਰਕਾ ਦੀ ਊਰਜਾ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ

ABOUT THE AUTHOR

...view details